DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੰਡਿਆਲੀ ਤਾਰ ਸਰਹੱਦ ਨੇੜੇ ਲਿਜਾਣ ਦੇ ਫੈਸਲੇ ਦਾ ਸਵਾਗਤ

ਸਰਕਾਰ ਦੇ ਫ਼ੈਸਲੇ ਦਾ ਕਿਸਾਨਾਂ ਨੂੰ ਲਾਭ ਹੋਵੇਗਾ: ਛੀਨਾ

  • fb
  • twitter
  • whatsapp
  • whatsapp
Advertisement

ਭਾਰਤ-ਪਾਕਿ ਸਰਹੱਦ ’ਤੇ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਸਾਲ 1990 ਦੌਰਾਨ ਲਾਈ ਕੰਡਿਆਲੀ ਤਾਰ ਦੇ ਨਤੀਜੇ ਵਜੋਂ ਹਜ਼ਾਰਾਂ ਏਕੜ ਵਾਹੀਯੋਗ ਜ਼ਮੀਨ ਖੁਸਣ ਕਾਰਨ ਕਿਸਾਨਾਂ ਦੇ ਚਿਰਾਂ ਤੋਂ ਲਟਕ ਰਹੇ ਮਸਲੇ ਨੂੰ ਮੋਦੀ ਸਰਕਾਰ ਵੱਲੋਂ ਹੱਲ ਕਰਨ ਦੇ ਸ਼ਲਾਘਾਯੋਗ ਫੈਸਲੇ ਦਾ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੰਡਿਆਲੀ ਤਾਰ ਨੂੰ ਅੰਤਰਰਾਸ਼ਟਰੀ ਸਰਹੱਦ ਨੇੜੇ ਤਬਦੀਲ ਕਰਕੇ ਕਿਸਾਨ ਹਿੱਤ ਵੱਡਾ ਫੈਸਲਾ ਲਿਆ ਹੈ।

ਉਨ੍ਹਾਂ ਸ੍ਰੀ ਮੋਦੀ ਅਤੇ ਸ੍ਰੀ ਸ਼ਾਹ ਨੂੰ 6 ਦਸੰਬਰ ਨੂੰ ਲਿਖੇ ਆਪਣੇ ਪੱਤਰ ਸਬੰਧੀ ਜਾਣਕਾਰੀ ਪੱਤਰਕਾਰਾਂ ਨਾਲ ਸਾਂਝੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਕੰਡਿਆਲੀ ਤਾਰ ਨੂੰ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਮੁੜ ਸਥਾਪਿਤ ਕਰਕੇ ਹਜ਼ਾਰਾਂ ਏਕੜ ਵਾਹੀਯੋਗ ਜ਼ਮੀਨ ਕਿਸਾਨਾਂ ਨੂੰ ਬਚਾਅ ਕੇ ਦੇਣ ਲਈ ਉਚਿੱਤ ਫ਼ੈਸਲਾ ਲਿਆ।

Advertisement

ਉਨ੍ਹਾਂ ਕਿਹਾ ਕਿ ਮੁੱਦਾ ਦਹਾਕਿਆਂ ਤੋਂ ਹਜ਼ਾਰਾਂ ਕਿਸਾਨਾਂ ਲਈ ਕੰਡਿਆਲੀ ਵਾੜ ਤੋਂ ਬਾਹਰ ਜਾ ਕੇ ਖੇਤੀ ਨੂੰ ਵਾਹੁਣ ਸਬੰਧੀ ਸਮੱਸਿਆ ਦਾ ਕਾਰਨ ਬਣਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਸਾਲ 1990 ਨੂੰ ਸੁਰੱਖਿਆ ਚੁਣੌਤੀਆਂ ਕਾਰਨ ਭਾਰਤੀ ਖੇਤਰ ਦੇ ਅੰਦਰ ਬਣਾਈ ਗਈ ਵਾੜ ਕਾਰਨ ਖੇਤੀਯੋਗ ਜ਼ਮੀਨ ਦੇ ਵੱਡੇ ਹਿੱਸੇ ਕਿਸਾਨਾਂ ਦੀ ਪਹੁੰਚ ਤੋਂ ਬਾਹਰ ਸਨ।

Advertisement

Advertisement
×