ਫਗਵਾੜਾ: ‘ਆਪ’ ਦੇ ਨਵੇਂ ਬਣੇ ਸੂਬਾ ਜੁਆਇੰਟ ਸਕੱਤਰ ਗੁਰਸ਼ਰਨ ਸਿੰਘ ਦਾ ਅੱਜ ਇਥੋਂ ਦੇ ਰੈਸਟ ਹਾਊਸ ਵਿੱਚ ਪੁੱਜਣ ’ਤੇ ਪਾਰਟੀ ਵਰਕਰਾਂ ਨੇ ਸਵਾਗਤ ਕੀਤਾ। ਇਸ ਮੌਕੇ ਗੁਰਸ਼ਰਨ ਸਿੰਘ ਨੇ ਆਪਣੀ ਨਿਯੁਕਤੀ ’ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਆਉਂਦੀਆਂ ਨਗਰ ਨਿਗਮ ਚੋਣਾਂ ’ਚ ਪਾਰਟੀ ਦੇ ਉਮੀਦਵਾਰ ਖੜ੍ਹੇ ਕਰ ਕੇ ਉਨ੍ਹਾਂ ਦੀ ਜਿੱਤ ਯਕੀਨੀ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਜਾਵੇਗਾ। ਹਰਜੀ ਨੇ ਭਰੋਸਾ ਦਿੱਤਾ ਕਿ ਨਗਰ ਨਿਗਮ ਚੋਣਾਂ ’ਚ ਜਿੱਤ ਪ੍ਰਾਪਤ ਕਰਕੇ ਆਪ ਦਾ ਮੇਅਰ ਬਣਾਇਆ ਜਾਵੇਗਾ। ਇਸ ਮੌਕੇ ਦਲਜੀਤ ਰਾਜੂ, ਵਿਸ਼ਾਲ ਵਾਲੀਆ, ਪ੍ਰਿਤਪਾਲ ਕੌਰ ਤੁਲੀ, ਸੋਰਵ ਹਾਂਡਾ, ਹਰਮੇਸ਼ ਪਾਠਕ, ਵਰੁਨ ਬੰਗੜ ਸਮੇਤ ਕਈ ਵਰਕਰ ਸ਼ਾਮਲ ਸਨ। -ਪੱਤਰ ਪ੍ਰੇਰਕ