ਪੱਤਰ ਪ੍ਰੇਰਕ
ਫਗਵਾੜਾ, 23 ਮਈ
ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਯਾਮਿਨੀ ਗੋਮਰ ਆਪਣੀ ਚੋਣ ਪ੍ਰਚਾਰ ਮੁਹਿੰਮ ਤਹਿਤ ਅੱਜ ਸੀਨੀਅਰ ਕਾਂਗਰਸੀ ਆਗੂ ਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਬਲਬੀਰ ਰਾਜਾ ਸੋਢੀ ਦੇ ਘਰ ਪੁੱਜੇ। ਇਸ ਮੌਕੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵੀ ਹਾਜ਼ਰ ਸਨ ਤੇ ਉਨ੍ਹਾਂ ਯਾਮਿਨੀ ਗੋਮਰ ਦਾ ਸੁਆਗਤ ਕੀਤਾ। ਇਸ ਮੌਕੇ ਰਾਜਾ ਸੋਢੀ ਨੇ ਫਗਵਾੜਾ ਵਿਧਾਨ ਸਭਾ ਹਲਕੇ ਤੋਂ ਉਨ੍ਹਾਂ ਨੂੰ ਵੱਡੀ ਲੀਡ ਦਿਵਾਉਣ ਦਾ ਭਰੋਸਾ ਦਿੱਤਾ। ਇਸ ਦੌਰਾਨ ਯਾਮਿਨੀ ਗੋਮਰ ਨੇ ਪਾਰਟੀ ਵਰਕਰਾਂ ਨੂੰ ਕਿਹਾ ਕਿ ਹਰੇਕ ਪਿੰਡ ਦੀ ਹਰ ਗਲੀ ਤੇ ਸ਼ਹਿਰ ਦੇ ਹਰ ਵਾਰਡ ’ਚ ਜਾ ਕੇ ਵੋਟਰਾਂ ਨਾਲ ਜੰਗੀ ਪੱਧਰ ’ਤੇ ਸੰਪਰਕ ਕੀਤਾ ਜਾਵੇ ਅਤੇ ਕਾਂਗਰਸ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇ। ਇਸ ਮੌਕੇ ਬਲਾਕ ਫਗਵਾੜਾ ਸ਼ਹਿਰੀ ਪ੍ਰਧਾਨ ਤਰਨਜੀਤ ਸਿੰਘ ਬੰਟੀ ਵਾਲੀਆ, ਮਾਰਕੀਟ ਕਮੇਟੀ ਫਗਵਾੜਾ ਦੇ ਸਾਬਕਾ ਚੇਅਰਮੈਨ ਨਰੇਸ਼ ਭਾਰਦਵਾਜ, ਤੇਜਿੰਦਰ ਬਾਵਾ, ਅਮਰਜੀਤ ਸਿੰਘ ਬਸੂਟਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸ ਦੇ ਵਰਕਰ ਅਤੇ ਸਮਰਥਕ ਹਾਜ਼ਰ ਸਨ।