ਬਾਬੇ ਨਾਨਕ ਦੀ ਨਗਰੀ ਸੁਲਤਾਨਪੁਰ ਲੋਧੀ ਵਿੱਚ ਗਿੱਲਾ ਕੂੜਾ ਵੱਡੀ ਚਣੌਤੀ ਕਰਾਰ : The Tribune India

ਬਾਬੇ ਨਾਨਕ ਦੀ ਨਗਰੀ ਸੁਲਤਾਨਪੁਰ ਲੋਧੀ ਵਿੱਚ ਗਿੱਲਾ ਕੂੜਾ ਵੱਡੀ ਚਣੌਤੀ ਕਰਾਰ

ਬਾਬੇ ਨਾਨਕ ਦੀ ਨਗਰੀ ਸੁਲਤਾਨਪੁਰ ਲੋਧੀ ਵਿੱਚ ਗਿੱਲਾ ਕੂੜਾ ਵੱਡੀ ਚਣੌਤੀ ਕਰਾਰ

ਕੌਂਸਲ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਸੰਤ ਬਲਬੀਰ ਸਿੰਘ ਸੀਚੇਵਾਲ। -ਫੋਟੋ: ਨੌਲੀ

ਨਿੱਜੀ ਪੱਤਰ ਪ੍ਰੇਰਕ
ਜਲੰਧਰ, 1 ਦਸੰਬਰ

ਕੇਂਦਰ ਸਰਕਾਰ ਵੱਲੋਂ ਸਮਾਰਟ ਸਿਟੀ ਵਿੱਚ ਸ਼ਾਮਲ ਕੀਤੀ ਗਈ ਬਾਬੇ ਨਾਨਕ ਦੀ ਨਗਰੀ ਸੁਲਤਾਨਪੁਰ ਲੋਧੀ ਵਿੱਚ ਕੂੜਾ ਇੱਕ ਵੱਡੀ ਚਣੌਤੀ ਬਣਿਆ ਹੋਇਆ ਹੈ। ਗਿੱਲੇ ਕੂੜੇ ਤੇ ਸੁੱਕੇ ਕੂੜੇ ਦਾ ਕੋਈ ਢੁੱਕਵਾਂ ਪ੍ਰਬੰਧ ਨਗਰ ਕੌਂਸਲ ਕੋਲ ਨਹੀਂ ਹੋ ਰਿਹਾ ਹੈ। ਇੰਦੌਰ ਵਾਂਗ ਸੁਲਤਾਨਪੁਰ ਲੋਧੀ ਨੂੰ ਵੀ ਪੰਜਾਬ ਦਾ ਮਾਡਲ ਕਸਬਾ ਬਣਾਉਣ ਲਈ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਨਗਰ ਕੌਂਸਲ ਦਫ਼ਤਰ ਵਿੱਚ ਇਕ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਐੱਸਡੀਐੱਮ ਕੁਮਾਰੀ ਚੰਦਰਾ ਜੋਤੀ ਸਿੰਘ, ਕਾਰਜਸਾਧਕ ਅਫ਼ਸਰ ਧਰਮਪਾਲ ਸਿੰਘ, ਨਗਰ ਕੌਂਸਲ ਦੇ ਸਹਾਇਕ ਇੰਜਨੀਅਰ ਸਮੇਤ ਹੋਰ ਅਧਿਕਾਰੀ ਤੇ ਕੌਂਸਲਰ ਸੰਤਪ੍ਰੀਤ ਸਿੰਘ ਸ਼ਾਮਲ ਹੋਏ।

ਮੀਟਿੰਗ ਵਿੱਚ ਕਾਰਜਸਧਾਕ ਅਫਸਰ ਧਰਮਪਾਲ ਸਿੰਘ ਨੇ ਦੱਸਿਆ ਕਿ ਸ਼ਹਿਰ ਵਿੱਚ ਨਵਾਂ ਟਰੀਟਮੈਂਟ ਪਲਾਂਟ ਲਗਾਉਣ ਦੀ ਪ੍ਰਕਿਰਿਆ ਆਖਰੀ ਪੜਾਅ ’ਤੇ ਹੈ। ਉਨ੍ਹਾਂ ਦੱਸਿਆ ਕਿ ਠੋਸ ਕੂੜੇ ਨੂੰ ਸੰਭਾਲਣ ਲਈ 10 ਪਿਟਸ ਬਣੇ ਹੋਏ ਹਨ ਤੇ 16 ਹੋਰ ਬਣਾਉਣ ਦੀ ਲੋੜ ਹੈ। ਉਨ੍ਹਾਂ ਮੰਨਿਆ ਕਿ ਸ਼ਹਿਰ ਦਾ ਸਾਰਾ ਠੋਸ ਕੂੜਾ ਬਣਾਏ ਗਏ ਪਿਟਾਂ ਤੱਕ ਨਹੀਂ ਜਾ ਰਿਹਾ ਹੈ।

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੌਂਸਲ ਦੇ ਸਾਰੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਸੁਲਤਾਨਪੁਰ ਲੋਧੀ ਨੂੰ ਸਾਫ਼ ਸੁਥਰਾ ਤੇ ਮਾਡਲ ਸ਼ਹਿਰ ਵਜੋਂ ਵਿਕਸਤ ਕਰਨ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਜੇਕਰ ਇੰਦੌਰ ਸ਼ਹਿਰ ਦੀ ਚਰਚਾ ਸਮਾਰਟ ਸਿਟੀ ਵਜੋਂ ਹੋ ਰਹੀ ਹੈ ਤੇ ਸੀਚੇਵਾਲ ਮਾਡਲ ਬਾਰੇ ਗੰਦੇ ਪਾਣੀਆਂ ਦੇ ਕੀਤੇ ਯੋਗ ਪ੍ਰਬੰਧਾਂ ਨੂੰ ਦੇਖਣ ਲਈ ਮੁੱਖ ਮੰਤਰੀ ਤੇ ਹੋਰ ਅਧਿਕਾਰੀ ਆ ਰਹੇ ਹਨ ਤਾਂ ਫਿਰ ਸੁਲਤਾਨਪੁਰ ਲੋਧੀ ਨੂੰ ਵੀ ਪੰਜਾਬ ਦੇ ਮਾਡਲ ਕਸਬੇ ਵਜੋ ਵਿਕਸਤ ਕੀਤਾ ਜਾ ਸਕਦਾ। ਮੀਟਿੰਗ ਦੌਰਾਨ ਸੰਤ ਸੀਚੇਵਾਲ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਦੇ ਹਰ ਘਰ ਵਿੱਚ ਤਿੰਨ ਕੂੜੇਦਾਨ ਹੋਣੇ ਯਕੀਨੀ ਬਣਾਏ ਜਾਣ ਤਾਂ ਜੋ ਠੋਸ ਕੂੜਾ ਘਰਾਂ ਵਿੱਚੋਂ ਹੀ ਵੱਖ-ਵੱਖ ਹੋ ਜਾਵੇ। ਗਿੱਲੇ ਤੇ ਸੁੱਕੇ ਕੂੜੇ ਦੇ ਵੱਖ-ਵੱਖ ਹੋਣ ਨਾਲ ਹੀ ਬਹੁਤ ਸਾਰੀਆਂ ਸਮੱਸਿਆਵਾਂ ਆਪੇ ਹੱਲ ਹੋ ਜਾਣਗੀਆਂ। ਜਨਤਕ ਪਖਾਨਿਆਂ ਦੀ ਗਿਣਤੀ ਵਧਾਈ ਜਾਵੇ ਤਾਂ ਜੋ ਇਤਿਹਾਸਕ ਅਸਥਾਨਾਂ ਦੀ ਯਾਤਰਾ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਕੂੜੇ ਨੂੰ ਥਾਂ-ਥਾਂ ਅੱਗ ਲਗਾ ਕੇ ਪ੍ਰਦੂਸ਼ਣ ਫੈਲਾਉਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।

ਮੀਟਿੰਗ ਵਿੱਚ ਹਾਜ਼ਰ ਕੌਂਸਲਰ ਸੰਤਪ੍ਰੀਤ ਸਿੰਘ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਨੂੰ ਸਾਫ ਸੁਥਰਾ ਬਣਾਉਣ ਲਈ ਉਹ ਹਰ ਤਰ੍ਹਾਂ ਦਾ ਸਹਿਯੋਗ ਦੇਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All