ਨਿੱਜੀ ਪੱਤਰ ਪ੍ਰੇਰਕ
ਜਲੰਧਰ, 5 ਮਈ
ਕੋਵਿਡ-19 ਦੀ ਦੂਜੀ ਲਹਿਰ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੀ ਵਚਨਬੱਧਤਾ ਤਹਿਤ ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ ਸਮੁੱਚੀ 5,63,910 ਮੀਟ੍ਰਿਕ ਟਨ ਕਣਕ ਦੀ ਜਿਥੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ ਉਥੇ ਖਰੀਦ ਕੀਤੀ ਕਣਕ ਦੀ ਅਦਾਇਗੀ ਵਜੋਂ 959.47 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜਾਣਕਾਰੀ ਦਿੱਤੀ।