ਨਿੱਜੀ ਪੱਤਰ ਪ੍ਰੇਰਕ
ਹੁਸ਼ਿਆਰਪੁਰ, 1 ਜੁਲਾਈ
ਗੜ੍ਹਦੀਵਾਲਾ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵੱਲੋਂ ਨਗਰ ਕੌਂਸਲ ਦਫਤਰ ਗੜ੍ਹਦੀਵਾਲਾ ਵਿੱਚ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕੌਂਸਲ ਅਧਿਕਾਰੀਆਂ ਨੂੰ ਸ਼ਹਿਰ ਅੰਦਰ ਵਿਕਾਸ ਕਾਰਜਾਂ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਤੇ ਫੰਡਾਂ ਦੀ ਵਰਤੋਂ ਪਾਰਦਰਸ਼ੀ ਤਰੀਕੇ ਨਾਲ਼ ਕਰਨ ਦੀ ਹਦਾਇਤ ਕਰਦਿਆਂ ਵਿਕਾਸ ਕਾਰਜ ਢੁਕਵੇਂ ਸਮੇਂ ਅੰਦਰ ਪੂਰੇ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਪਏ ਅਧੂਰੇ ਵਿਕਾਸ ਕਾਰਜ ਵੀ ਜਲਦ ਮੁਕੰਮਲ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ।
ਵਿਧਾਇਕ ਰਾਜਾ ਗਿੱਲ ਨਗਰ ਕੌਂਸਲ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਸ਼ਹਿਰ ਦੇ ਵੱਖ-ਵੱਖ ਸਥਾਨਾਂ ਲੱਗੇ ਗੰਦਗੀ ਦੇ ਢੇਰ ਚੁੱਕਣ ਦੀ ਹਦਾਇਤ ਕੀਤੀ। ਇਸ ਮੌਕੇ ਕਾਰਜ ਸਾਧਕ ਅਫਸਰ ਰਾਮ ਪ੍ਰਕਾਸ਼,ਐਸ.ਓ ਗੁਰਵਿੰਦਰ ਸਿੰਘ, ਨਗਰ ਕੌਂਸਲ ਪ੍ਰਧਾਨ ਜਸਵਿੰਦਰ ਸਿੰਘ ਜੱਸਾ, ਐਡਵੋਕੇਟ ਸੰਦੀਪ ਜੈਨ, ਸੁਦੇਸ਼ ਕੁਮਾਰ ਟੋਨੀ, ਸੁਨੀਤਾ ਚੌਧਰੀ, ਕਮਲਜੀਤ ਕੌਰ, ਅਨੁਰਾਧਾ ਸ਼ਰਮਾ (ਸਾਰੇ ਕੌਂਸਲਰ) ਸਮੇਤ ਨਗਰ ਕੌਂਸਲ ਮੁਲਾਜ਼ਮ ਵੀ ਹਾਜਰ ਸਨ।