ਪੰਜਾਬ ’ਚ ਭਾਜਪਾ ਨੂੰ ਵੋਟਾਂ ਚੋਰੀ ਨਹੀਂ ਕਰਨ ਦਿਆਂਗੇ: ਪਰਗਟ ਸਿੰਘ
ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਵਿਧਾਇਕ ਪਰਗਟ ਸਿੰਘ ਨੇ ਰਾਹੁਲ ਗਾਂਧੀ ਵੱਲੋਂ ਜਾਰੀ ਕੀਤੀ ਗਈ ‘ਵੋਟ ਚੋਰੀ’ ਰਿਪੋਰਟ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਨੇ ਸਾਬਤ ਕਰ ਦਿੱਤਾ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਯੋਜਨਾਬੱਧ ਲੋਕਤੰਤਰੀ ਧੋਖਾਧੜੀ...
Advertisement
ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਵਿਧਾਇਕ ਪਰਗਟ ਸਿੰਘ ਨੇ ਰਾਹੁਲ ਗਾਂਧੀ ਵੱਲੋਂ ਜਾਰੀ ਕੀਤੀ ਗਈ ‘ਵੋਟ ਚੋਰੀ’ ਰਿਪੋਰਟ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਨੇ ਸਾਬਤ ਕਰ ਦਿੱਤਾ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਯੋਜਨਾਬੱਧ ਲੋਕਤੰਤਰੀ ਧੋਖਾਧੜੀ ਸੀ। ਪਰਗਟ ਸਿੰਘ ਨੇ ਇਸ ਵੋਟ ਚੋਰੀ ਮਾਮਲੇ ਦਾ ਪਰਦਾਫਾਸ਼ ਕਰਨ ਲਈ ਪਾਰਟੀ ਨੇਤਾ ਰਾਹੁਲ ਗਾਂਧੀ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਚਿਤਾਵਨੀ ਇੱਕ ਵਾਰ ਫਿਰ ਸਹੀ ਸਾਬਤ ਹੋਈ ਹੈ। ਚੋਣ ਕਮਿਸ਼ਨ ਦੀ ਚੁੱਪੀ, ਕੇਂਦਰ ਸਰਕਾਰ ਦੀ ਸਹਿਮਤੀ ਅਤੇ ਭਾਜਪਾ ਦੀ ਸਾਜ਼ਿਸ਼ ਨੂੰ ਲੋਕਤੰਤਰ ’ਤੇ ਸਿੱਧਾ ਹਮਲਾ ਕਿਹਾ। ਨਾਲ ਹੀ ਕਿਹਾ ਕੀ ਪੰਜਾਬ ਵਿੱਚ ਭਾਜਪਾ ਨੂੰ ਵੋਟ ਚੋਰੀ ਨਹੀਂ ਕਰਨ ਦਿੱਤੀ ਜਾਵੇਗੀ।
ਰਾਹੁਲ ਗਾਂਧੀ ਲੰਬੇ ਸਮੇਂ ਤੋਂ ਕਹਿ ਰਹੇ ਹਨ ਕਿ ਭਾਜਪਾ ਦੇ ਕੰਟਰੋਲ ਹੇਠ ਸੰਵਿਧਾਨਕ ਸੰਸਥਾਵਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਬੰਗਲੂਰੂ ਕੇਂਦਰੀ ਲੋਕ ਸਭਾ ਸੀਟ ਦੀ ਆਡਿਟ ਰਿਪੋਰਟ ਇਸੇ ਚਿਤਾਵਨੀ ਦੀ ਪੁਸ਼ਟੀ ਹੈ। ਜੇਕਰ ਕਰੋੜਾਂ ਨਾਗਰਿਕਾਂ ਨੂੰ ਚੁੱਪ-ਚਾਪ ਵੋਟਰ ਸੂਚੀ ਵਿੱਚੋਂ ਹਟਾਇਆ ਜਾ ਸਕਦਾ ਹੈ, ਤਾਂ ਨਿਰਪੱਖ ਚੋਣਾਂ ਦੀ ਕੋਈ ਗਰੰਟੀ ਨਹੀਂ ਹੈ। ਪਰਗਟ ਨੇ ਕਿਹਾ ਕਿ ਚੋਣ ਕਮਿਸ਼ਨ ਨੂੰ ਪੂਰੇ ਮਾਮਲੇ ਵਿੱਚ ਪਾਰਦਰਸ਼ਤਾ ਲਿਆਉਣੀ ਚਾਹੀਦੀ ਹੈ। ਪਰਗਟ ਸਿੰਘ ਨੇ ਚਿਤਾਵਨੀ ਦਿੱਤੀ ਕਿ ਬੰਗਲੂਰੂ ਅਤੇ ਬਿਹਾਰ ਵਿੱਚ ਜੋ ਹੋਇਆ ਉਹ ਜਲਦੀ ਹੀ ਪੰਜਾਬ ਵਿੱਚ ਦੁਹਰਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਜਾਣਦੀ ਹੈ ਕਿ ਪੰਜਾਬ ਦੇ ਲੋਕਾਂ ਨੇ ਇਸਨੂੰ ਰੱਦ ਕਰ ਦਿੱਤਾ ਹੈ, ਇਸ ਲਈ ਹੁਣ ਉਹ ਸਿੱਧੇ ਤੌਰ ’ਤੇ ਵੋਟਾਂ ਮੰਗਣ ਦੀ ਬਜਾਏ ਵੋਟਰਾਂ ਨੂੰ ਬਦਲਣ ਦੀ ਸਾਜ਼ਿਸ਼ ਰਚ ਰਹੀ ਹੈ।ਪਰਗਟ ਸਿੰਘ ਨੇ ਕਿਹਾ ਕਿ ਸਰਕਾਰ ਜਾਂ ਕੋਈ ਵੀ ਪਾਰਟੀ ਵੋਟਰਾਂ ਦੇ ਅਧਿਕਾਰ ਅਤੇ ਪਛਾਣ ਨੂੰ ਖੋਹਣ ਨਹੀਂ ਦੇਵੇਗੀ।
Advertisement
Advertisement