ਭਰਾ ਦੀ ਗੱਡੀ ਦੇ ਸ਼ੀਸ਼ੇ ਭੰਨੇ; ਕੇਸ ਦਰਜ
ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਏਕਲਗੱਡਾ ਖੁਰਦ ਦੇ ਵਾਸੀ ਰਵਿੰਦਰ ਸਿੰਘ ਦੀ ਗੈਰਹਾਜ਼ਰੀ ਵਿੱਚ ਉਸ ਦੇ ਭਰਾ ਨੇ ਉਸ ਦੀ ਕਾਰ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਉਸ ਦੀ ਪਤਨੀ ਨਾਲ ਕਥਿਤ ਤੌਰ ’ਤੇ ਬਦਸਲੂਕੀ ਕੀਤੀ| ਰਵਿੰਦਰ ਸਿੰਘ ਦੀ ਪਤਨੀ ਮਨਦੀਪ...
Advertisement
ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਏਕਲਗੱਡਾ ਖੁਰਦ ਦੇ ਵਾਸੀ ਰਵਿੰਦਰ ਸਿੰਘ ਦੀ ਗੈਰਹਾਜ਼ਰੀ ਵਿੱਚ ਉਸ ਦੇ ਭਰਾ ਨੇ ਉਸ ਦੀ ਕਾਰ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਉਸ ਦੀ ਪਤਨੀ ਨਾਲ ਕਥਿਤ ਤੌਰ ’ਤੇ ਬਦਸਲੂਕੀ ਕੀਤੀ| ਰਵਿੰਦਰ ਸਿੰਘ ਦੀ ਪਤਨੀ ਮਨਦੀਪ ਕੌਰ ਨੇ ਪੁਲੀਸ ਕੋਲ ਆਪਣੇ ਜੇਠ ਪਰਮਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰਵਾਇਆ ਹੈ| ਘਟਨਾ ਵੇਲੇ ਮਨਦੀਪ ਕੌਰ ਆਪਣੇ ਸੱਸ ਸਹੁਰਾ ਨਾਲ ਘਰ ਵਿੱਚ ਸੀ। ਉਸਦੇ ਜੇਠ ਨੇ ਉਨ੍ਹਾਂ ਦੇ ਘਰ ਵਿੱਚ ਦਾਖਲ ਕੇ ਇੱਟ ਮਾਰ ਕੇ ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਉਸ ਨਾਲ ਬਦਸਲੂਕੀ ਕੀਤੀ। ਥਾਣਾ ਦੇ ਏ ਐੱਸ ਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਪੁਲੀਸ ਨੇ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਹੈ|
Advertisement
Advertisement
