ਸਿਆਲੂ ਮੱਕੀ: ਵਪਾਰੀ ਖ਼ੁਸ਼, ਕਿਸਾਨ ਨਿਰਾਸ਼

ਸਿਆਲੂ ਮੱਕੀ: ਵਪਾਰੀ ਖ਼ੁਸ਼, ਕਿਸਾਨ ਨਿਰਾਸ਼

ਬਲਾਚੌਰ ਮੰਡੀ ਵਿੱਚ ਖਰੀਦ ਲਈ ਪਈ ਮੱਕੀ।

ਗੁਰਦੇਵ ਸਿੰਘ ਗਹੂੰਣ
ਬਲਾਚੌਰ, 2 ਜੁਲਾਈ

ਬਲਾਚੌਰ ਮੰਡੀ ਵਿਚ ਸਿਆਲੂ ਮੱਕੀ ਦੀ ਆਮਦ ਜ਼ੋਰਾਂ ’ਤੇ ਹੈ। ਸਰਕਾਰੀ ਏਜੰਸੀਆਂ ਵੱਲੋਂ ਮੱਕੀ ਦੀ ਖਰੀਦ ਨਾ ਕੀਤੇ ਜਾਣ ਕਾਰਨ ਜਿੱਥੇ ਵਪਾਰੀ ਖ਼ੁਸ਼ ਹਨ, ਉੱਥੇ ਹੀ ਮੱਕੀ ਦੀ ਸਹੀ ਕੀਮਤ ਨਾ ਮਿਲਣ ਕਾਰਨ ਕਿਸਾਨ ਨਿਰਾਸ਼ ਹਨ।

ਕੇਂਦਰ ਸਰਕਾਰ ਨੇ ਮੱਕੀ ਦਾ ਘੱਟੋ-ਘੱਟ ਸਮਰਥਨ ਮੁੱਲ 1850 ਰੁਪਏ ਪ੍ਰਤੀ ਕੁਇੰਟਲ ਮਿੱਥਿਆ ਹੋਇਆ ਹੈ ਪਰ ਕਿਸਾਨਾਂ ਵੱਲੋਂ ਮੰਡੀ ਵਿਚ ਲਿਆਂਦੀ ਜਾ ਰਹੀ ਮੱਕੀ ਵਪਾਰੀਆਂ ਵੱਲੋਂ 500 ਰੁਪਏ ਕੁਇੰਟਲ ਤੋਂ ਲੈ ਕੇ 850 ਰੁਪਏ ਖਰੀਦ ਕੇ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ। ਪ੍ਰਤੀ ਏਕੜ ਤਿੰਨ-ਤਿੰਨ ਕੱਟੇ ਡਾਇਆ, ਦੋ-ਦੋ ਕੱਟੇ ਯੂਰੀਆ, ਮਹਿੰਗੇ ਭਾਅ ਦੀਆਂ ਨਦੀਨ ਨਾਸ਼ਕ ਦਵਾਈਆਂ ਅਤੇ ਅਨੇਕਾਂ ਤਰ੍ਹਾਂ ਦੇ ਖਰਚੇ ਕਰ ਕੇ ਅਤੇ ਕੁਦਰਤੀ ਆਫ਼ਤਾਂ ਨੂੰ ਆਪਣੇ ਪਿੰਡੇ ’ਤੇ ਝੱਲਦਾ ਹੋਇਆ ਕਿਸਾਨ ਹੁਣ ਜਦੋਂ ਮੱਕੀ ਦੀਆਂ ਟਰਾਲੀਆਂ ਭਰ ਕੇ ਮੰਡੀ ਲਿਆ ਰਿਹਾ ਹੈ ਤਾਂ ਉਸ ਨੂੰ ਇਹ ਕਹਿ ਕੇ ਦੁਰਕਾਰਿਆ ਜਾ ਰਿਹਾ ਹੈ ਕਿ ਮੱਕੀ ਗਿੱਲੀ ਹੈ, ਜਿਸ ਕਰਕੇ ਰੇਟ 500-600 ਰੁਪਏ ਕੁਇੰਟਲ ਹੀ ਮਿਲਣਾ ਹੈ। ਜਿਸ ਕਿਸਾਨ ਦੀ ਮੱਕੀ ਥੋੜ੍ਹੀ ਸੁੱਕੀ ਹੁੰਦੀ ਹੈ, ਉਸ ਨੂੰ 750 ਤੋਂ 850 ਰੁਪਏ ਪ੍ਰਤੀ ਕੁਇੰਟਲ ਭਾਅ ਦਿੱਤਾ ਜਾਂਦਾ ਹੈ।

ਇਸ ਸਾਲ ਸਿਆਲੂ ਮੱਕੀ ਦੀ ਬੰਪਰ ਫ਼ਸਲ ਹੋਈ ਹੈ, ਜਿਸ ਤੋਂ ਪ੍ਰਾਈਵੇਟ ਵਪਾਰੀ ਖ਼ੂਬ ਹੱਥ ਰੰਗ ਰਿਹਾ ਹੈ ਅਤੇ ਕਿਸਾਨ ਹਾਲੋਂ ਬੇ-ਹਾਲ ਮੰਡੀ ਤੋਂ ਵਾਪਸ ਘਰ ਪਰਤ ਰਹੇ ਹਨ। ਮਾਰਕੀਟ ਕਮੇਟੀ ਬਲਾਚੌਰ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਬਲਾਚੌਰ ਮੰਡੀ ਵਿਚ ਹੁਣ ਤਕ 16,650 ਕੁਇੰਟਲ ਮੱਕੀ ਦੀ ਆਮਦ ਹੋ ਚੁੱਕੀ ਹੈ, ਜਿਹੜੀ ਸਾਰੀ ਦੀ ਸਾਰੀ ਪ੍ਰਾਈਵੇਟ ਵਪਾਰੀਆਂ ਵੱਲੋਂ ਹੀ ਖਰੀਦੀ ਗਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੁੱਖ ਖ਼ਬਰਾਂ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਤਰਨਤਾਰਨ ਵਿੱਚ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ; ਮੁਆਵਜ਼ਾ ਰਾਸ਼ੀ ਵ...

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

ਕਿਸੇ ਵੀ ਖੇਤਰ ਤੋਂ ਪੱਖਪਾਤ ਦੀ ਸ਼ਿਕਾਇਤ ਨਾ ਆਉਣ ’ਤੇ ਖੁਸ਼ੀ ਪ੍ਰਗਟਾਈ; ਸ...

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੁਲ ਪੀੜਤਾਂ ਦੀ ਗਿਣਤੀ 20 ਲੱਖ ਦੇ ਪਾਰ, 886 ਵਿਅਕਤੀ ਜ਼ਿੰਦਗੀ ਦੀ ਜੰਗ...

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਕਈ ਸਵਾਲਾਂ ਦੇ ਜਵਾਬ ਦੇਣ ਵਿੱਚ ਹੋ ਰਹੀ ਹੈ ਮੁਸ਼ਕਲ, ਲਿਖਤੀ ਦੇਣੇ ਪੈ ਰਹ...

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸੈਕਟਰ-22 ਮੋਬਾਈਲ ਮਾਰਕੀਟ ਵਿਚਲੀਆਂ ਚਾਰ ਮਾਰਕੀਟਾਂ 6 ਦਿਨਾਂ ਲਈ ਬੰਦ; ...

ਸ਼ਹਿਰ

View All