ਲੈਂਡ ਪੂਲਿੰਗ ਨੀਤੀ ਵਾਪਸ ਲੈਣਾ ਲੋਕਾਂ ਦੀ ਜਿੱਤ: ਸੋਮ ਪ੍ਰਕਾਸ਼
ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਲੈਂਡ ਪੂਲਿੰਗ ਪਾਲਸੀ ਵਾਪਸ ਲੈਣ ’ਤੇ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸੂਬੇ ਦੇ ਸਾਰੇ ਕਿਸਾਨਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਤਰ੍ਹਾਂ ਦੇ ਫ਼ੈਸਲੇ ਕਰਨ ਤੋਂ ਪਹਿਲਾਂ ਸਬੰਧਿਤ...
Advertisement
ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਲੈਂਡ ਪੂਲਿੰਗ ਪਾਲਸੀ ਵਾਪਸ ਲੈਣ ’ਤੇ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸੂਬੇ ਦੇ ਸਾਰੇ ਕਿਸਾਨਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਤਰ੍ਹਾਂ ਦੇ ਫ਼ੈਸਲੇ ਕਰਨ ਤੋਂ ਪਹਿਲਾਂ ਸਬੰਧਿਤ ਲੋਕਾਂ ਨਾਲ ਵਿਚਾਰ-ਵਟਾਂਦਰਾ ਕਰਨਾ ਚਾਹੀਦਾ ਹੈ ਤਾਂ ਜੋ ਅਜਿਹੇ ਫ਼ੈਸਲਿਆਂ ਨਾਲ ਸੂਬੇ ਦਾ ਮਾਹੌਲ ਖਰਾਬ ਨਾ ਹੋਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣ ਦਾ ਫ਼ੈਸਲਾ ਪੰਜਾਬ ਦੀ ਜਨਤਾ ਦੀ ਜਿੱਤ ਹੈ ਤੇ ਭਾਰਤੀ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨਾਂ ਦਾ ਨਤੀਜਾ ਹੈ।
Advertisement
Advertisement
×