ਦੂਸ਼ਿਤ ਪਾਣੀ ਕਾਰਨ ਮਹਿਲਾ ਦੀ ਮੌਤ

ਦੂਸ਼ਿਤ ਪਾਣੀ ਕਾਰਨ ਮਹਿਲਾ ਦੀ ਮੌਤ

ਮਰੀਜ਼ਾਂ ਦਾ ਹਾਲ-ਚਾਲ ਪੁੱਛਦੇ ਹੋਏ ਜਸਬੀਰ ਗੜ੍ਹੀ ਤੇ ਇਨਸੈੱਟ ਮ੍ਰਿਤਕਾ ਦੀ ਤਸਵੀਰ।

ਜਸਬੀਰ ਸਿੰਘ ਚਾਨਾ

ਫਗਵਾੜਾ, 22 ਅਕਤੂਬਰ

ਮੁਹੱਲਾ ਸ਼ਿਵਪੁਰੀ ਵਿੱਚ ਪੀਣ ਵਾਲੇ ਦੂਸ਼ਿਤ ਪਾਣੀ ਕਾਰਨ ਫ਼ੈਲੀ ਬਿਮਾਰੀ ਉਪਰੰਤ ਇੱਕ 45 ਸਾਲਾ ਮਹਿਲਾ ਦੀ ਮੌਤ ਹੋ ਗਈ। ਮ੍ਰਿਤਕ ਮਹਿਲਾ ਦੀ ਪਛਾਣ ਰਮਿੱਤਰਾ ਦੇਵੀ ਪਤਨੀ ਮੁਨੀਲ ਲਾਲ ਵਜੋਂ ਹੋਈ ਹੈ। ਮ੍ਰਿਤਕਾ ਦੇ ਪਤੀ ਮੁਨੀ ਲਾਲ ਨੇ ਦੱਸਿਆ ਕਿ 18 ਅਕਤੂਬਰ ਨੂੰ ਉਸ ਦੀ ਪਤਨੀ ਨੂੰ ਉੱਲਟੀਆਂ ਤੇ ਟੱਟੀਆਂ ਦੀ ਜ਼ਿਆਦਾ ਤਕਲੀਫ਼ ਹੋ ਗਈ ਸੀ ਜਿਸ ਕਾਰਨ ਉਸ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਸਿਵਲ ਹਸਪਤਾਲ ਜਲੰਧਰ ਰੈੱਫ਼ਰ ਕਰ ਦਿੱਤਾ ਪਰ ਉੱਥੇ ਵੀ ਹਾਲਾਤ ਨਾ ਠੀਕ ਹੋਣ ਕਰਕੇ ਉਸ ਨੂੰ ਫਗਵਾੜਾ ਦੇ ਨਿੱਜੀ ਹਸਪਤਾਲ ’ਚ ਲਿਆਂਦਾ। ਇੱਥੇ ਵੀ ਹਾਲਾਤ ਠੀਕ ਨਾ ਹੋਣ ਕਰਕੇ ਉਸ ਨੂੰ ਪੀਜੀਆਈ ਲੈ ਗਏ ਜਿੱਥੇ ਉਸ ਦੀ ਬੀਪੀ, ਆਕਸੀਜਨ ਘਟਣ ਕਾਰਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਘਰ ਵਿੱਚ ਦੋ ਧੀਆਂ ਤੇ ਇੱਕ ਪੁੱਤਰ ਵੀ ਬਿਮਾਰ ਪਏ ਹਨ ਪਰ ਅਜੇ ਤੱਕ ਉਨ੍ਹਾਂ ਦੇ ਘਰ ਕੋਈ ਸਿਹਤ ਅਧਿਕਾਰੀ ਨਹੀਂ ਪੁੱਜਿਆ, ਜਿਸ ਕਾਰਨ ਉਨ੍ਹਾਂ ਦੇ ਇਹ ਮੈਂਬਰ ਵੀ ਬਿਮਾਰੀ ਦਾ ਸ਼ਿਕਾਰ ਹੋਏ ਪਏ ਹਨ। ਪਰਿਵਾਰਿਕ ਮੈਂਬਰਾਂ ਵੱਲੋਂ ਮ੍ਰਿਤਕਾ ਦਾ ਸੰਸਕਾਰ ਕਰ ਦਿੱਤਾ ਗਿਆ ਹੈ।

ਐੱਸਐੱਮਓ. ਡਾ. ਲਹਿੰਬਰ ਰਾਮ ਨੇ ਇਸ ਦੀ ਪੁਸ਼ਟੀ ਕੀਤੀ ਤੇ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਅਜੇ ਵੀ 23 ਮਰੀਜ਼ ਇਲਾਜ ਅਧੀਨ ਹਨ ਜਦਕਿ 19 ਦੇ ਕਰੀਬ ਪ੍ਰਾਈਵੇਟ ਹਸਪਤਾਲਾਂ ’ਚ ਦਾਖ਼ਲ ਹਨ ਤੇ ਇਲਾਜ ਅਧੀਨ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾ ਵੱਖ -ਵੱਖ ਇਲਾਕਿਆਂ ’ਚ ਜਾ ਕੇ ਲੋਕਾਂ ਦੀ ਸਿਹਤ ਦੀ ਜਾਂਚ ਕਰਨ ’ਚ ਜੁਟੀਆ ਹੋਈਆ ਹਨ। ਇਸ ਮੌਕੇ ਇੰਦਰਜੀਤ ਸਿੰਘ ਬਸਰਾ, ਝਿਰਮਲ ਸਿੰਘ ਭਿੰਡਰ ਅਕਾਲੀ ਆਗੂ ਆਪਣੇ ਸਾਥੀਆਂ ਸਮੇਤ ਮ੍ਰਿਤਕ ਦੇ ਘਰ ਪੁੱਜੇ ਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।

ਗੜ੍ਹੀ ਨੇ ਪੁੱਛਿਆ ਮਰੀਜ਼ਾਂ ਦਾ ਹਾਲ-ਚਾਲ

ਫਗਵਾੜਾ (ਪੱਤਰ ਪ੍ਰੇਰਕ): ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਸਿਵਲ ਹਸਪਤਾਲ ਵਿੱਚ ਦੂਸ਼ਿਤ ਪਾਣੀ ਦੀ ਸਪਲਾਈ ਨਾਲ ਬਿਮਾਰ ਹੋਏ ਮਰੀਜ਼ਾਂ ਨਾਲ ਮੁਲਕਾਤ ਕਰਦਿਆਂ ਕਿਹਾ ਕਿ ਸੂਬੇ ਦੀ ਸਰਕਾਰ ਲੋਕਾਂ ਨੂੰ ਮੁੱਢਲੀਆ ਸਹੂਲਤਾ ਦੇਣ ’ਚ ਪੂਰੀ ਤਰ੍ਹਾਂ ਅਸਫ਼ਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਦੇ ਲੋਕਾਂ ਨੂੰ ਸਹੂਲਤਾ ਦੇਣ ਦੇ ਵੱਡੇ ਵੱਡੇ ਹਵਾਈ ਦਾਅਵੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਭਾਜਪਾ ਦੇ ਆਗੂ ਤਾਂ ਏਸੀ ਦਫ਼ਤਰਾਂ ਵਿੱਚੋਂ ਬਾਹਰ ਨਹੀਂ ਨਿਕਲੇ ਤੇ ਇਨ੍ਹਾਂ ਨੂੰ ਲੋਕਾਂ ਦੀਆਂ ਸਮੱਸਿਆਵਾ ਬਾਰੇ ਕੀ ਪਤਾ ਹੋਵੇਗਾ। ਉਨ੍ਹਾਂ ਕਿਹਾ ਕਿ ਫਗਵਾੜਾ ਦੇ ਤਿੰਨ ਮੁਹੱਲਿਆਂ ’ਚ ਗੰਦੇ ਪਾਣੀ ਦੀ ਸਪਲਾਈ ਆਉਣ ਨਾਲ ਲੋਕ ਬਿਮਾਰ ਹੋ ਗਏ ਤੇ ਕਈਆਂ ਦੀ ਹਾਲਤ ਕਾਫ਼ੀ ਗੰਭੀ ਹੈ ਜਿਸ ਨੇ ਸਰਕਾਰ ਦੇ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਉਨ੍ਹਾਂ ਹਸਪਤਾਲ ’ਚ ਦਾਖ਼ਲ ਮਰੀਜ਼ਾ ਦਾ ਹਾਲ ਚਾਲ ਪੁੱਛਿਆ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All