ਹਾਦਸੇ ਵਿੱਚ ਔਰਤ ਦੀ ਮੌਤ
ਇੱਥੇ ਮਕਸੂਦਾਂ ਫਲਾਈਓਵਰ ਤੋਂ ਹੇਠਾਂ ਉਤਰਦੇ ਸਮੇਂ ਇੱਕ ਤੇਜ਼ ਰਫ਼ਤਾਰ ਟਰੱਕ ਨੇ 23 ਸਾਲਾ ਔਰਤ ਨੂੰ ਕੁਚਲ ਦਿੱਤਾ, ਜਿਸ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਸ਼ਹੀਦ ਭਗਤ ਸਿੰਘ ਕਲੋਨੀ ਦੀ ਰਹਿਣ ਵਾਲੀ ਤਮੰਨਾ ਖੁੱਲਰ ਵਜੋਂ...
Advertisement
ਇੱਥੇ ਮਕਸੂਦਾਂ ਫਲਾਈਓਵਰ ਤੋਂ ਹੇਠਾਂ ਉਤਰਦੇ ਸਮੇਂ ਇੱਕ ਤੇਜ਼ ਰਫ਼ਤਾਰ ਟਰੱਕ ਨੇ 23 ਸਾਲਾ ਔਰਤ ਨੂੰ ਕੁਚਲ ਦਿੱਤਾ, ਜਿਸ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਸ਼ਹੀਦ ਭਗਤ ਸਿੰਘ ਕਲੋਨੀ ਦੀ ਰਹਿਣ ਵਾਲੀ ਤਮੰਨਾ ਖੁੱਲਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਤਮੰਨਾ ਆਪਣੀ ਐਕਟਿਵਾ ’ਤੇ ਆਪਣੇ ਕੰਮ ’ਤੇ ਜਾ ਰਹੀ ਸੀ ਕਿ ਭਗਤ ਸਿੰਘ ਕਲੋਨੀ ਦੇ ਬਾਹਰ ਪਿੱਛੇ ਤੋਂ ਆ ਰਹੇ ਇੱਕ ਟਰੱਕ ਨੇ ਯੂ-ਟਰਨ ਲੈ ਲਿਆ ਅਤੇ ਇਸਦਾ ਪਿਛਲਾ ਟਾਇਰ ਲੜਕੀ ਦੇ ਸਿਰ ਉੱਪਰੋਂ ਲੰਘ ਗਿਆ। ਇਸ ਕਾਰਨ ਲੜਕੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਤੁਰੰਤ ਬਾਅਦ ਪੁਲੀਸ ਨੇ ਟਰੱਕ ਡਰਾਈਵਰ ਨੂੰ ਫੜ ਲਿਆ ਗਿਆ। ਪੁਲੀਸ ਨੇ ਉਸ ਵਿਰੁੱਧ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement
Advertisement