DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹਾਦਸੇ ਵਿੱਚ ਔਰਤ ਦੀ ਮੌਤ, ਦੋ ਜ਼ਖ਼ਮੀ

ਸਰਹਾਲੀ ਵਿੱਚ ਸੈਰ ਕਰਦੀਆਂ ਤਿੰਨ ਔਰਤਾਂ ਨੂੰ ਤੇਜ਼ ਰਫ਼ਤਾਰ ਕਾਰ ਨੇ ਆਪਣੀ ਚਪੇਟ ਵਿੱਚ ਲੈ ਲਿਆ ਜਿਸ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਈਆਂ ਜਿਨ੍ਹਾਂ ਨੂੰ ਸਰਹਾਲੀ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ...

  • fb
  • twitter
  • whatsapp
  • whatsapp
Advertisement

ਸਰਹਾਲੀ ਵਿੱਚ ਸੈਰ ਕਰਦੀਆਂ ਤਿੰਨ ਔਰਤਾਂ ਨੂੰ ਤੇਜ਼ ਰਫ਼ਤਾਰ ਕਾਰ ਨੇ ਆਪਣੀ ਚਪੇਟ ਵਿੱਚ ਲੈ ਲਿਆ ਜਿਸ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਈਆਂ ਜਿਨ੍ਹਾਂ ਨੂੰ ਸਰਹਾਲੀ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ| ਮ੍ਰਿਤਕਾ ਦੀ ਪਛਾਣ ਵੀਰਪਾਲ ਕੌਰ (33) ਵਜੋਂ ਹੋਈ ਹੈ| ਜ਼ਖ਼ਮੀਆਂ ਵਿੱਚ ਉਸ ਦੀਆਂ ਰਿਸ਼ਤੇਦਾਰ ਨਿੰਦਰ ਕੌਰ ਅਤੇ ਸੰਦੀਪ ਕੌਰ ਸ਼ਾਮਲ ਹਨ| ਹਾਦਸੇ ਦਾ ਸ਼ਿਕਾਰ ਤਿੰਨੇ ਜਣੀਆਂ ਕੌਮੀ ਸ਼ਾਹ ਮਾਰਗ ’ਤੇ ਸੈਰ ਕਰ ਰਹੀਆਂ ਸਨ ਕਿ ਉਨ੍ਹਾਂ ਨੂੰ ਪਿੱਛੋਂ ਤੇਜ਼ ਰਫਤਾਰ ਵਿੱਚ ਆਈ ਕਾਰ ਨੇ ਆਪਣੀ ਲਪੇਟ ਵਿੱਚ ਲੈ ਲਿਆ| ਤਿੰਨਾਂ ਜਣੀਆਂ ਨੂੰ ਜ਼ਖ਼ਮੀ ਹਾਲਤ ਵਿੱਚ ਸਰਹਾਲੀ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ| ਵੀਰਪਾਲ ਕੌਰ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਉਸ ਨੂੰ ਤਰਨ ਤਾਰਨ ਰੈਫਰ ਕਰ ਦਿੱਤਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ|

Advertisement
Advertisement
×