ਪੁਰਾਣੇ ਲੈਂਟਰ ਦਾ ਇੱਕ ਹਿੱਸਾ ਡਿੱਗਣ ਕਾਰਨ ਔਰਤ ਜ਼ਖ਼ਮੀ
ਹੜ੍ਹਾਂ ਤੋਂ ਪ੍ਰਭਾਵਿਤ ਪੰਜਾਬ ਦੇ ਲੋਕਾਂ ਦੀ ਜ਼ਿੰਦਗੀ ਹੌਲੀ-ਹੌਲੀ ਆਮ ਵਾਂਗ ਹੋਣ ਲੱਗੀ ਹੈ। ਪਰ ਤੇਜ਼ ਧੁੱਪ ਦੇ ਨਾਲ ਹੀ ਲੋਕਾਂ ਦੀ ਜ਼ਿੰਦਗੀ ਵਿੱਚ ਮੁਸੀਬਤਾਂ ਦਾ ਇੱਕ ਨਵਾਂ ਦੌਰ ਸ਼ੁਰੂ ਹੋ ਗਿਆ ਹੈ। ਹੜ੍ਹ ਦੇ ਪਾਣੀ ਨਾਲ ਘਿਰੇ ਘਰ ਵੀ...
Advertisement
ਹੜ੍ਹਾਂ ਤੋਂ ਪ੍ਰਭਾਵਿਤ ਪੰਜਾਬ ਦੇ ਲੋਕਾਂ ਦੀ ਜ਼ਿੰਦਗੀ ਹੌਲੀ-ਹੌਲੀ ਆਮ ਵਾਂਗ ਹੋਣ ਲੱਗੀ ਹੈ। ਪਰ ਤੇਜ਼ ਧੁੱਪ ਦੇ ਨਾਲ ਹੀ ਲੋਕਾਂ ਦੀ ਜ਼ਿੰਦਗੀ ਵਿੱਚ ਮੁਸੀਬਤਾਂ ਦਾ ਇੱਕ ਨਵਾਂ ਦੌਰ ਸ਼ੁਰੂ ਹੋ ਗਿਆ ਹੈ। ਹੜ੍ਹ ਦੇ ਪਾਣੀ ਨਾਲ ਘਿਰੇ ਘਰ ਵੀ ਸੁਰੱਖਿਅਤ ਨਹੀਂ ਹਨ, ਉਨ੍ਹਾਂ ਵਿੱਚ ਤਰੇੜਾਂ ਦਿਖਾਈ ਦੇਣ ਲੱਗ ਪਈਆਂ ਹਨ। ਹੁਣ ਲੋਕਾਂ ਨੂੰ ਡਰ ਹੈ ਕਿ ਤੇਜ਼ ਧੁੱਪ ਕਾਰਨ ਘਰ ਢਹਿ ਸਕਦੇ ਹਨ। ਅਜਿਹੀ ਹੀ ਇੱਕ ਘਟਨਾ ਇਸ ਜ਼ਿਲ੍ਹੇ ਦੇ ਸਰਹੱਦੀ ਪਿੰਡ ਸਹਾਰਨਪੁਰ ਵਿੱਚ ਉਸ ਵੇਲੇ ਵਾਪਰੀ ਜਦੋਂ ਇੱਕ 75 ਸਾਲਾ ਔਰਤ ਬਿਮਲਾ ਦੇਵੀ ’ਤੇ ਪੁਰਾਣੇ ਲੈਂਟਰ ਦਾ ਇੱਕ ਹਿੱਸਾ ਡਿੱਗ ਗਿਆ ਤੇ ਉਹ ਗੰਭੀਰ ਜ਼ਖਮੀ ਹੋ ਗਈ। ਬਿਮਲਾ ਦੇਵੀ ਦੇ ਪੁੱਤਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਲੰਘੀ ਰਾਤ ਦੀ ਹੈ। ਉਸ ਦੇ ਸਿਰ ਤੇ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟ ਲੱਗੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਕਾਫ਼ੀ ਪਾਣੀ ਇਕੱਠਾ ਹੋ ਗਿਆ ਸੀ।
Advertisement
Advertisement
×