ਮਹਿਲਾ ਦੀ ਸੋਨੇ ਦੀ ਵਾਲੀ ਝਪਟ ਕੇ ਲੈ ਜਾਣ ਵਾਲੇ ਦੋ ਵਿਅਕਤੀਆਂ ਖਿਲਾਫ਼ ਸਿਟੀ ਪੁਲੀਸ ਨੇ ਧਾਰਾ 304 ਬੀਐਨਐਸ ਤਹਿਤ ਕੇਸ ਦਰਜ ਕੀਤਾ ਹੈ। ਐੱਸ.ਐੱਚ.ਓ. ਸਿਟੀ ਊਸ਼ਾ ਰਾਣੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਕਿਰਨ ਬਾਲਾ ਪਤਨੀ ਕਰਮ ਚੰਦ ਵਾਸੀ ਜਮਾਲਪੁਰ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਮੌਲੀ ਗੇਟ ਤੋਂ ਅੱਗੇ ਆਪਣੇ ਘਰ ਜਾ ਰਹੀਆ ਸਨ। ਪਿੱਛੋਂ ਦੋ ਨੌਜਵਾਨ ਮੋਟਰਸਾਈਕਲ ’ਤੇ ਆਏ ਤੇ ਇੱਕ ਨੌਜਵਾਨ ਨੇ ਉਸ ਦੇ ਲੱਤ ਮਾਰੀ ਤੇ ਉਸ ਦੀ ਸੋਨੇ ਦੀ ਵਾਲੀ ਝਪਟ ਲਈ। ਇਸ ਸਬੰਧ ’ਚ ਪੁਲੀਸ ਨੇ ਹੈਪੀ ਵਾਸੀ ਜਮਾਲਪੁਰ ਤੇ ਇੱਕ ਅਣਪਛਾਤੇ ਨੌਜਵਾਨ ਖਿਲਾਫ਼ ਕੇਸ ਦਰਜ ਕੀਤਾ ਹੈ।