ਮਹਿਲਾ ਦਾ ਪਰਸ ਝਪਟਿਆ
ਪੱਤਰ ਪ੍ਰੇਰਕ ਫਗਵਾੜਾ, 12 ਜੁਲਾਈ ਇਥੋਂ ਦੇ ਚਾਹਲ ਨਗਰ ਵਿੱਚ ਇੱਕ ਮੋਟਰਸਾਈਕਲ ਸਵਾਰ ਲੁਟੇਰੇ ਮਹਿਲਾ ਦਾ ਪਰਸ ਖੋਹ ਕੇ ਫ਼ਰਾਰ ਹੋ ਗਏ। ਪੀੜਤ ਪੂਜਾ ਵਾਸੀ ਜਲੰਧਰ ਨੇ ਦੱਸਿਆ ਕਿ ਉਹ ਆਪਣੇ ਨਿੱਜੀ ਕੰਮ ਲਈ ਫਗਵਾੜਾ ਸਿਵਲ ਹਸਪਤਾਲ ਆਈ ਸੀ, ਵਾਪਸੀ...
Advertisement
ਪੱਤਰ ਪ੍ਰੇਰਕ
ਫਗਵਾੜਾ, 12 ਜੁਲਾਈ
Advertisement
ਇਥੋਂ ਦੇ ਚਾਹਲ ਨਗਰ ਵਿੱਚ ਇੱਕ ਮੋਟਰਸਾਈਕਲ ਸਵਾਰ ਲੁਟੇਰੇ ਮਹਿਲਾ ਦਾ ਪਰਸ ਖੋਹ ਕੇ ਫ਼ਰਾਰ ਹੋ ਗਏ। ਪੀੜਤ ਪੂਜਾ ਵਾਸੀ ਜਲੰਧਰ ਨੇ ਦੱਸਿਆ ਕਿ ਉਹ ਆਪਣੇ ਨਿੱਜੀ ਕੰਮ ਲਈ ਫਗਵਾੜਾ ਸਿਵਲ ਹਸਪਤਾਲ ਆਈ ਸੀ, ਵਾਪਸੀ ਦੌਰਾਨ ਜਦੋਂ ਉਹ ਆਪਣੇ ਦਫ਼ਤਰ ਜਾਣ ਲਈ ਹਸਪਤਾਲ ਰੋਡ ਤੋਂ ਜਾ ਰਹੀ ਸੀ ਤਾਂ ਇੱਕ ਨੌਜਵਾਨ ਮੋਟਰਸਾਈਕਲ ’ਤੇ ਆਇਆ ਤੇ ਉਸਦਾ ਪਰਸ ਖੋਹ ਕੇ ਫ਼ਰਾਰ ਹੋ ਗਿਆ।
ਉਸ ਨੇ ਦੱਸਿਆ ਕਿ ਪਰਸ ’ਚ ਕਰੀਬ 4 ਹਜ਼ਾਰ ਦੀ ਨਕਦੀ, ਮੋਬਾਈਲ ਤੇ ਕਾਗਜ਼ਾਤ ਸ਼ਾਮਲ ਸਨ। ਘਟਨਾ ਸਬੰਧੀ ਪੁਲੀਸ ਨੂੰ ਸੂਚਨਾ ਦਿੱਤੀ ਗਈ ਹੈ ਤੇ ਪੁਲੀਸ ਵਲੋਂ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਦੱਸਿਆ ਜਾ ਰਿਹਾ ਹੈ ਕਿ ਘਟਨਾ ਸਬੰਧੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਿਆ ਹੈ ਜਿਸ ਦੇ ਆਧਾਰ ’ਤੇ ਪੁਲੀਸ ਲੁਟੇਰੇ ਦੀ ਸ਼ਨਾਖ਼ਤ ਕਰ ਰਹੀ ਹੈ।
Advertisement
×