DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Women Congress Protest: ਪੱਤਰਕਾਰ ਨਾਲ ਦੁਰਵਿਹਾਰ ਖ਼ਿਲਾਫ਼ ਮਹਿਲਾ ਕਾਂਗਰਸ ਵੱਲੋਂ ਮੁਜ਼ਾਹਰਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਰੋਸ ਪ੍ਰਗਟਾਇਆ

  • fb
  • twitter
  • whatsapp
  • whatsapp
featured-img featured-img
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਣ ਮੌਕੇ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਰਣਜੀਤ ਕੌਰ ਰਾਣੀ ਅਤੇ ਹੋਰ।
Advertisement

ਦਿੱਲੀ ਪੁਲੀਸ ਦੇ ਏ ਸੀ ਪੀ ਵਿਵੇਕ ਭਗਤ ਵੱਲੋਂ ਮਹਿਲਾ ਪੱਤਰਕਾਰ ਨਾਲ ਕਥਿਤ ਤੌਰ ’ਤੇ ਦੁਰਵਿਹਾਰ ਕੀਤੇ ਜਾਣ ਦੇ ਵਿਰੋਧ ’ਚ ਜ਼ਿਲ੍ਹਾ ਪ੍ਰਧਾਨ ਰਣਜੀਤ ਕੌਰ ਰਾਣੀ ਦੀ ਅਗਵਾਈ ਹੇਠ ਜੀ ਟੀ ਰੋਡ ’ਤੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਮਹਿਲਾ ਕਾਂਗਰਸ ਦੀਆਂ ਆਗੂਆਂ ਤੇ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਆਪਣਾ ਰੋਸ ਜ਼ਾਹਰ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਣਜੀਤ ਕੌਰ ਰਾਣੀ ਨੇ ਕਿਹਾ ਕਿ ਮਹਿਲਾ ਪੱਤਰਕਾਰ ਨਾਲ ਪੁਲੀਸ ਅਧਿਕਾਰੀ ਵੱਲੋਂ ਕਥਿਤ ਤੌਰ ’ਤੇ ਕੀਤਾ ਗਿਆ ਦੁਰਵਿਵਹਾਰ ਬੇਹੱਦ ਗੰਭੀਰ ਤੇ ਨਿੰਦਣਯੋਗ ਮਾਮਲਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰੀ ਅਧਿਕਾਰੀ ਨੂੰ ਇਹ ਹੱਕ ਨਹੀਂ ਕਿ ਉਹ ਪੱਤਰਕਾਰਾਂ ਤੇ ਖ਼ਾਸ ਕਰਕੇ ਮਹਿਲਾ ਪੱਤਰਕਾਰਾਂ ਨਾਲ, ਬਦਸਲੂਕੀ ਜਾਂ ਧਮਕਾਉਣ ਵਾਲਾ ਵਤੀਰਾ ਅਪਣਾਏ। ਰਣਜੀਤ ਕੌਰ ਰਾਣੀ ਨੇ ਕਿਹਾ ਕਿ ਦਿੱਲੀ ਪੁਲੀਸ ਕੇਂਦਰ ਸਰਕਾਰ ਦੇ ਅਧੀਨ ਆਉਂਦੀ ਹੈ ਅਤੇ ਦਿੱਲੀ ਪੁਲੀਸ ਦੀ ਜਵਾਬਦੇਹੀ ਸਿੱਧੇ ਤੌਰ ’ਤੇ ਕੇਂਦਰ ਸਰਕਾਰ ਪ੍ਰਤੀ ਬਣਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਦਿੱਲੀ ਵਰਗੀ ਰਾਜਧਾਨੀ ਵਿੱਚ ਹੀ ਮਹਿਲਾ ਪੱਤਰਕਾਰ ਨੂੰ ਆਪਣੀ ਡਿਊਟੀ ਨਿਭਾਉਂਦੇ ਸਮੇਂ ਕਥਿਤ ਦੁਰਵਿਵਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਇਹ ਸਿਰਫ਼ ਇੱਕ ਵਿਅਕਤੀ ਦੇ ਵਤੀਰੇ ਦਾ ਮਾਮਲਾ ਨਹੀਂ ਸਗੋਂ ਪੁਲੀਸ ਦੀ ਕਾਰਗੁਜ਼ਾਰੀ ਅਤੇ ਸਰਕਾਰ ਦੀ ਜਵਾਬਦੇਹੀ ’ਤੇ ਵੀ ਵੱਡਾ ਸਵਾਲ ਖੜ੍ਹਾ ਕਰਦਾ ਹੈ। ਉਨ੍ਹਾਂ ਕਿਹਾ ਕਿ ਮਹਿਲਾ ਪੱਤਰਕਾਰਾਂ ਸਮੇਤ ਹਰ ਮਹਿਲਾ ਨੂੰ ਕੰਮ ਕਰਨ ਲਈ ਸੁਰੱਖਿਅਤ ਤੇ ਸਨਮਾਨਜਨਕ ਮਾਹੌਲ ਮਿਲਣਾ ਚਾਹੀਦਾ ਹੈ। ਇਸ ਮੌਕੇ ਬਲਜੀਤ ਕੌਰ ਬੁੱਟਰ, ਸ਼ਿਵੰਦਰ ਨਿਸ਼ਚਲ, ਦਲਬੀਰ ਕੌਰ, ਰਿੰਪੀ ਐਡਵੋਕੇਟ, ਅਨੀਤਾ ਕੌਂਸਲਰ, ਜਤਿੰਦਰ ਕੌਰ, ਮਹਿੰਦਰ ਕੌਰ ਤੋਂ ਇਲਾਵਾ ਬਲਾਕ ਫਗਵਾੜਾ ਸ਼ਹਿਰੀ ਪ੍ਰਧਾਨ ਨਰੇਸ਼ ਭਾਰਦਵਾਜ, ਜਿਲ੍ਹਾ ਜਨਰਲ ਸਕੱਤਰ ਸੋਹਨ ਸਿੰਘ ਪਰਮਾਰ, ਸੀਨੀਅਰ ਆਗੂ ਵਿਨੋਦ ਵਰਮਾਨੀ, ਡੈਲੀਗੇਟ ਗੁਰਜੀਤ ਪਾਲ ਵਾਲੀਆ, ਅਸ਼ੋਕ ਕੁਮਾਰ, ਨਰੇਸ਼ ਗੰਗੜ ਤੋਂ ਇਲਾਵਾ ਮਹਿਲਾ ਕਾਂਗਰਸ ਦੇ ਆਗੂ ਅਤੇ ਵਰਕਰ ਹਾਜ਼ਰ ਸਨ।

Advertisement
Advertisement
×