DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Women Cricket Tournament: ਕ੍ਰਿਕਟ: ਪਠਾਨਕੋਟ ਨੇ ਗੁਰਦਾਸਪੁਰ ਨੂੰ ਹਰਾਇਆ

ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ ਸੀ ਏ) ਵੱਲੋਂ ਕਰਵਾਏ ਜਾ ਰਹੇ ਪੰਜਾਬ ਰਾਜ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਮਹਿਲਾ ਸੀਨੀਅਰ ਕ੍ਰਿਕਟ ਮੁਕਾਬਲੇ ਦੂਜੇ ਦਿਨ ਵੀ ਜਾਰੀ ਰਹੇ। ਅੱਜ ਪੀ ਸੀ ਏ ਪਠਾਨਕੋਟ ਦੀ ਟੀਮ ਅਤੇ ਅਤੇ ਗੁਰਦਾਸਪੁਰ ਦੀ ਟੀਮ ਦਰਮਿਆਨ ਹੋਏ ਮੈਚ ਵਿੱਚ...

  • fb
  • twitter
  • whatsapp
  • whatsapp
featured-img featured-img
ਜੇਤੂ ਖਿਡਾਰਨਾਂ ਆਪਣੇ ਕੋਚ ਨਾਲ ਤਸਵੀਰ ਖਿਚਵਾਉਂਦੀ ਹੋਈਆਂ।
Advertisement

ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ ਸੀ ਏ) ਵੱਲੋਂ ਕਰਵਾਏ ਜਾ ਰਹੇ ਪੰਜਾਬ ਰਾਜ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਮਹਿਲਾ ਸੀਨੀਅਰ ਕ੍ਰਿਕਟ ਮੁਕਾਬਲੇ ਦੂਜੇ ਦਿਨ ਵੀ ਜਾਰੀ ਰਹੇ। ਅੱਜ ਪੀ ਸੀ ਏ ਪਠਾਨਕੋਟ ਦੀ ਟੀਮ ਅਤੇ ਅਤੇ ਗੁਰਦਾਸਪੁਰ ਦੀ ਟੀਮ ਦਰਮਿਆਨ ਹੋਏ ਮੈਚ ਵਿੱਚ ਪਠਾਨਕੋਟ ਦੀ ਟੀਮ ਨੇ ਗੁਰਦਾਸਪੁਰ ਦੀ ਟੀਮ ਨੂੰ ਛੇ ਵਿਕਟਾਂ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ।

ਜਾਣਕਾਰੀ ਅਨੁਸਾਰ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਗੁਰਦਾਸਪੁਰ ਦੀ ਟੀਮ ਨੇ 171 ਦੌੜਾਂ ਦਾ ਸ਼ਾਨਦਾਰ ਸਕੋਰ ਖੜ੍ਹਾ ਕਰ ਦਿੱਤਾ। ਇਸ ਦੇ ਜਵਾਬ ਵਿੱਚ ਪਠਾਨਕੋਟ ਦੀ ਟੀਮ ਨੇ 44.1 ਓਵਰਾਂ ਵਿੱਚ ਹੀ ਚਾਰ ਵਿਕਟਾਂ ਗੁਆ ਕੇ ਨਿਰਧਾਰਤ ਟੀਚਾ ਸਰ ਕਰ ਲਿਆ। ਇਸ ਤਰ੍ਹਾਂ ਨਾਲ ਪਠਾਨਕੋਟ ਦੀ ਟੀਮ ਨੇ ਛੇ ਵਿਕਟਾਂ ਨਾਲ ਇਹ ਮੈਚ ਜਿੱਤ ਲਿਆ। ਇਸ ਵਿੱਚ ਪਠਾਨਕੋਟ ਟੀਮ ਦੀ ਰੈਣਾ ਅਤੇ ਅਯਾਤੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟੀਮ ਨੂੰ ਜਿੱਤ ਦਿਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਪੀ ਸੀ ਏ ਪਠਾਨਕੋਟ ਦੇ ਸਕੱਤਰ ਸੰਨੀ ਮਹਾਜਨ ਨੇ ਕਿਹਾ ਕਿ ਇਹ ਮਹਿਲਾ ਕ੍ਰਿਕਟਰਾਂ ਨੂੰ ਉੱਚ ਪੱਧਰ ਦੀ ਦਿਵਾਈ ਸਿਖਲਾਈ ਦਾ ਨਤੀਜਾ ਹੈ।

Advertisement

Advertisement
Advertisement
×