DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

punjab politics: ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਹੋਣ ’ਤੇ ਔਰਤਾਂ ਖ਼ੁਸ਼

ਸਾਰੀਆਂ ਅੌਰਤਾਂ ਦੇ ਖਾਤਿਆਂ ’ਚ ਪੈਸ ਆੳੁਣਗੇ: ਜੀਵਨਜੋਤ ਕੌਰ

  • fb
  • twitter
  • whatsapp
  • whatsapp
featured-img featured-img
ਵਿਧਾਇਕਾ ਜੀਵਨਜੋਤ ਕੌਰ ਨਾਲ ਖੁਸ਼ੀ ਸਾਂਝੀ ਕਰਦੀਆਂ ਹੋਈਆਂ ਔਰਤਾਂ।
Advertisement

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਔਰਤਾਂ ਦੀ ਆਰਥਿਕ ਮਜ਼ਬੂਤੀ ਅਤੇ ਮਾਣ-ਸਤਿਕਾਰ ਲਈ ‘ਮਾਵਾਂ-ਧੀਆਂ ਸਤਿਕਾਰ’ ਯੋਜਨਾ ਦੀ ਰਸਮੀ ਸ਼ੁਰੂਆਤ ਕਰਦਿਆਂ ਪੰਜਾਬ ਦੀਆਂ ਲੱਖਾਂ ਭੈਣਾਂ ਦੇ ਖਾਤਿਆਂ ਵਿੱਚ ਸਕੀਮ ਦੀ ਰਾਸ਼ੀ ਟਰਾਂਸਫਰ ਕੀਤੀ ਗਈ। ਇਹ ਯੋਜਨਾ ਸ਼ੁਰੂ ਹੋਣ ’ਤੇ ਹਲਕਾ ਅੰਮ੍ਰਿਤਸਰ ਪੂਰਬੀ ਵਿੱਚ ਔਰਤਾਂ ਵਿੱਚ ਭਾਰੀ ਜੋਸ਼ ਅਤੇ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਹਲਕੇ ਅੰਮ੍ਰਿਤਸਰ ਪੂਰਬੀ ਵਿਖੇ ਵਿਸ਼ੇਸ਼ ਪ੍ਰੋਗਰਾਮ ਵਿੱਚ ਇਲਾਕੇ ਦੀਆਂ ਮਾਵਾਂ ਅਤੇ ਭੈਣਾਂ ਨੇ ਬਹੁਤ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਸਕੀਮ ਦਾ ਸਵਾਗਤ ਕੀਤਾ ਅਤੇ ਖੁਸ਼ੀ ਮਨਾਈ। ਮੀਡੀਆ ਨਾਲ ਗੱਲਬਾਤ ਦੌਰਾਨ ਹਲਕੇ ਦੀਆਂ ਔਰਤਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਮਾਨ ਸਰਕਾਰ ਨੇ ਧੀਆਂ ਦਾ ਸਿਰ ਉੱਚਾ ਕਰ ਦਿੱਤਾ ਹੈ। ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ, ‘ਅੱਜ ਪ੍ਰੋਗਰਾਮ ਦੌਰਾਨ ਕਈ ਭੈਣਾਂ ਦੇ ਖਾਤਿਆਂ ਵਿੱਚ ਪੈਸੇ ਟਰਾਂਸਫਰ ਹੋ ਚੁੱਕੇ ਹਨ, ਪਰ ਜਿਨ੍ਹਾਂ ਭੈਣਾਂ ਦੇ ਖਾਤੇ ਵਿੱਚ ਅਜੇ ਰਾਸ਼ੀ ਨਹੀਂ ਆਈ, ਉਨ੍ਹਾਂ ਨੂੰ ਬਿਲਕੁਲ ਵੀ ਘਬਰਾਉਣ ਦੀ ਲੋੜ ਨਹੀਂ ਹੈ। ਬੈਂਕਿੰਗ ਅਤੇ ਤਕਨੀਕੀ ਪ੍ਰਕਿਰਿਆ ਕਰਕੇ ਥੋੜ੍ਹਾ ਸਮਾਂ ਲੱਗ ਰਿਹਾ ਹੈ, ਬਹੁਤ ਜਲਦ ਸਾਰੀਆਂ ਯੋਗ ਭੈਣਾਂ ਦੇ ਖਾਤਿਆਂ ਵਿੱਚ ਵੀ ਪੈਸੇ ਆ ਜਾਣਗੇ।’’

​ਤਰਨ ਤਾਰਨ ਜ਼ਿਲ੍ਹੇ ’ਚ ਲਾਭਪਾਤਰੀ ਔਰਤਾਂ ਨੂੰ 27.34 ਕਰੋੜ ਭੇਜੇ

ਤਰਨ ਤਾਰਨ (ਪੱਤਰ ਪ੍ਰੇਰਕ): ‘ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ’ ਤਹਿਤ ਅੱਜ ਜਿਲ੍ਹੇ ਦੀਆਂ 80,733 ਲਾਭਪਾਤਰੀ ਔਰਤਾਂ ਦੇ ਖਾਤਿਆਂ ਵਿੱਚ ਨਿਰਧਾਰਤ ਰਾਸ਼ੀ ਭੇਜੀ ਗਈ ਹੈ। ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ (ਡੀ ਪੀ ਓ) ਕਰਨ ਬਰਾੜ ਨੇ ਦੱਸਿਆ ਕਿ ਇਨ੍ਹਾਂ ਲਾਭਪਾਤਰੀਆਂ ਵਿੱਚ 59,943 ਜਨਰਲ ਵਰਗਾਂ ਦੀਆਂ ਔਰਤਾਂ ਅਤੇ 20,790 ਅਨੁਸੂਚਿਤ ਜਾਤੀਆਂ ਨਾਲ ਸਬੰਧਤ ਔਰਤਾਂ ਸ਼ਾਮਲ ਹਨ। ਅਧਿਕਾਰੀ ਨੇ ਦੱਸਿਆ ਕਿ ਜਨਰਲ ਵਰਗ ਦੀਆਂ ਔਰਤਾਂ ਨੂੰ 1,000 ਰੁਪਏ ਪ੍ਰਤੀ ਔਰਤ ਦੇ ਹਿਸਾਬ ਨਾਲ ਕੁੱਲ 17.98 ਕਰੋੜ ਰੁਪਏ ਭੇਜੇ ਗਏ ਹਨ ਜਦੋਂ ਕਿ ਅਨੁਸੂਚਿਤ ਜਾਤੀ ਦੀਆਂ 20790 ਲਾਭਪਾਤਰੀ ਔਰਤਾਂ ਨੂੰ 9.36 ਲੱਖ ਰੁਪਏ ਭੇਜੇ ਗਏ ਹਨ। ਇਸ ਦੌਰਾਨ ਇਥੋਂ ਦੇ ਬੈਂਕ ਆਫ ਬੜੋਦਾ ਤੋਂ ਪੈਸੇ ਕਢਵਾਉਣ ਲਈ ਦੇਊ ਪਿੰਡ ਤੋਂ ਆਈ ਗੁਰਮੀਤ ਕੌਰ ਨੇ ਕਿਹਾ ਕਿ ਉਹ ਖੁਸ਼ ਹੈ ਕਿ ਅੱਜ ਉਸ ਨੂੰ ਬੁਢਾਪੇ ਵਿੱਚ ਇਹ ਰਾਸ਼ੀ ਮਿਲ ਰਹੀ ਹੈ।

Advertisement

ਤਿੰਨ ਮਹੀਨਿਆਂ ਦੀ ਰਾਸ਼ੀ ਖਾਤਿਆਂ ’ਚ ਪਾਈ: ਟੀਨੂੰ

ਜਲੰਧਰ (ਪੱਤਰ ਪ੍ਰੇਰਕ): ਹਲਕਾ ਆਦਮਪੁਰ ਵਿਖੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਦੀ ਅਗਵਾਈ ਹੇਠ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਯੋਜਨਾ ਦੀ ਰਸਮੀ ਸ਼ੁਰੂਆਤ ਦਾ ਲਾਈਵ ਟੈਲੀਕਾਸਟ ਦਿਖਾਇਆ ਗਿਆ। ਮੁੱਖ ਮੰਤਰੀ ਨੇ ਇੱਕੋ ਕਲਿੱਕ ਰਾਹੀਂ ਸੂਬੇ ਦੀਆਂ ਲੱਖਾਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਡੀ ਬੀ ਟੀ ਰਾਹੀਂ 1,100 ਕਰੋੜ ਰੁਪਏ ਦੀ ਰਾਸ਼ੀ ਸਿੱਧੀ ਤਬਦੀਲ ਕੀਤੀ। ਪਵਨ ਕੁਮਾਰ ਟੀਨੂੰ ਨੇ ਦੱਸਿਆ ਕਿ ਸਰਕਾਰ ਵੱਲੋਂ ਅਪਰੈਲ, ਮਈ ਅਤੇ ਜੂਨ ਮਹੀਨੇ ਦੇ ਪੈਸੇ ਇਕੱਠੇ ਭੇਜੇ ਗਏ ਹਨ। ਸਮਾਗਮ ਦੌਰਾਨ ਹੀ ਕਈ ਔਰਤਾਂ ਨੂੰ ਮੋਬਾਈਲ ‘ਤੇ ਪੈਸੇ ਆਉਣ ਦੇ ਮੈਸੇਜ ਵੀ ਪ੍ਰਾਪਤ ਹੋਏ। ਟੀਨੂੰ ਨੇ ਕਿਹਾ ਕਿ ਯੋਜਨਾ ਲਈ ਪੂਰਾ ਬਜਟ ਮੌਜੂਦ ਹੈ ਅਤੇ ਇਸ ਨਾਲ ਮਹਿਲਾਵਾਂ ਆਰਥਿਕ ਤੌਰ ‘ਤੇ ਆਤਮ-ਨਿਰਭਰ ਬਣਨਗੀਆਂ।

Advertisement

Advertisement
×