DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਔਰਤਾਂ ਦੀ ਹਿੱਸੇਦਾਰੀ ਹਰ ਖੇਤਰ ’ਚ ਵਧੀ: ਡਾ. ਬਲਜੀਤ ਕੌਰ

ਇੱਥੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲੀਸ ਅਕੈਡਮੀ ਵਿੱਚ ‘ਮੇਨਸਟ੍ਰੀਮਿੰਗ ਆਫ਼ ਵਿਮੈੱਨ ਇਨ ਪੰਜਾਬ ਪੁਲੀਸֹ’ ਵਿਸ਼ੇ ’ਤੇ ਤੀਜੇ ਗੇੜ ਦੇ ਲਿੰਗ ਸੰਵੇਦਨਸ਼ੀਲਤਾ ਸਿਖਲਾਈ ਪ੍ਰੋਗਰਾਮ ਦੌਰਾਨ ਸਮਾਜਿਕ ਨਿਆਂ, ਅਧਿਕਾਰਤਾ, ਘੱਟ ਗਿਣਤੀ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵਲੋਂ...

  • fb
  • twitter
  • whatsapp
  • whatsapp
featured-img featured-img
ਸਮਾਗਮ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੂੰ ਯਾਦਗਾਰੀ ਚਿੰਨ ਦਿੰਦੇ ਹੋਏ ਪ੍ਰਬੰਧਕ।
Advertisement

ਇੱਥੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲੀਸ ਅਕੈਡਮੀ ਵਿੱਚ ‘ਮੇਨਸਟ੍ਰੀਮਿੰਗ ਆਫ਼ ਵਿਮੈੱਨ ਇਨ ਪੰਜਾਬ ਪੁਲੀਸֹ’ ਵਿਸ਼ੇ ’ਤੇ ਤੀਜੇ ਗੇੜ ਦੇ ਲਿੰਗ ਸੰਵੇਦਨਸ਼ੀਲਤਾ ਸਿਖਲਾਈ ਪ੍ਰੋਗਰਾਮ ਦੌਰਾਨ ਸਮਾਜਿਕ ਨਿਆਂ, ਅਧਿਕਾਰਤਾ, ਘੱਟ ਗਿਣਤੀ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਸਮਾਗਮ ਵਿੱਚ ਸਪੈਸ਼ਲ ਡੀ ਜੀ ਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀ ਏ ਡੀ) ਗੁਰਪ੍ਰੀਤ ਕੌਰ ਦਿਓ, ਡਾਇਰੈਕਟਰ ਪੰਜਾਬ ਪੁਲੀਸ ਅਕੈਡਮੀ ਧਨਪ੍ਰੀਤ ਕੌਰ ਦੀ ਵਿਸ਼ੇਸ਼ ਤੌਰ ’ਤੇ ਹਾਜ਼ਰੀ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸੈਮੀਨਾਰ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਪੁਰਾਣੇ ਸਮਿਆਂ ਦੇ ਵਿੱਚ ਮਹਿਲਾਵਾਂ ਨੂੰ ਓਨੇ ਅਧਿਕਾਰ ਪ੍ਰਾਪਤ ਨਹੀਂ ਸਨ, ਜਿੰਨੇ ਕਿ ਮਿਲਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੁਲੀਸ ਵਿਭਾਗ ਦੇ ਵਿੱਚ ਉੱਚ ਅਹੁਦਿਆਂ ’ਤੇ ਮਹਿਲਾਵਾਂ ਦੀ ਮੌਜੂਦਗੀ ਇਹ ਦਰਸਾਉਂਦੀ ਹੈ ਕਿ ਸਿਸਟਮ ਦੇ ਵਿੱਚ ਮਹਿਲਾਵਾਂ ਦਾ ਯੋਗਦਾਨ ਵਧਾਇਆ ਜਾ ਰਿਹਾ ਹੈ ਅਤੇ ਇਸ ਨਾਲ ਲਿੰਗ ਦੇ ਆਧਾਰ ’ਤੇ ਪੱਖਪਾਤ ਸਬੰਧੀ ਸੋਚ ਬਦਲਣ ਵਿੱਚ ਸਹਾਇਤਾ ਮਿਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੁਲੀਸ ਵਿਭਾਗ ਸਮੇਤ ਹੋਰ ਸਰਕਾਰੀ ਸੇਵਾਵਾਂ ਵਿੱਚ ਵੀ ਮਹਿਲਾਵਾਂ ਲਈ 33 ਪ੍ਰਤੀਸ਼ਤ ਰਾਖਵਾਂਕਰਨ ਲਾਗੂ ਕੀਤਾ ਗਿਆ ਹੈ ਤਾਂ ਜੋ ਹਰ ਵਿਭਾਗ ਦੇ ਵਿੱਚ ਮਹਿਲਾਵਾਂ ਦਾ ਯੋਗਦਾਨ ਯਕੀਨੀ ਬਣਾਇਆ ਜਾ ਸਕੇ।

Advertisement
Advertisement
×