ਕਰੇਨ ਦੀ ਲਪੇਟ ’ਚ ਆਉਣ ਕਾਰਨ ਮਜ਼ਦੂਰ ਦੀ ਮੌਤ
ਪੱਤਰ ਪ੍ਰੇਰਕ ਜਲੰਧਰ, 21 ਫਰਵਰੀਫੋਕਲ ਪੁਆਇੰਟ ’ਤੇ ਕੰਮ ਤੋਂ ਪਰਤ ਰਹੇ ਮਜ਼ਦੂਰ ਦੀ ਕਰੇਨ ਦੀ ਲਪੇਟ ’ਚ ਆਉਣ ਕਾਰਨ ਮੌਤ ਹੋ ਗਈ। ਮਜ਼ਦੂਰ ਫੋਕਲ ਪੁਆਇੰਟ ਸਥਿਤ ਫੈਕਟਰੀ ਵਿੱਚ ਕੰਮ ਕਰਦਾ ਸੀ। ਮ੍ਰਿਤਕ ਦੀ ਪਛਾਣ ਦਿਨੇਸ਼ ਨਿਸ਼ਾਦ ਵਾਸੀ ਆਜ਼ਮਗੜ੍ਹ, ਉੱਤਰ ਪ੍ਰਦੇਸ਼...
Advertisement
ਪੱਤਰ ਪ੍ਰੇਰਕ
ਜਲੰਧਰ, 21 ਫਰਵਰੀਫੋਕਲ ਪੁਆਇੰਟ ’ਤੇ ਕੰਮ ਤੋਂ ਪਰਤ ਰਹੇ ਮਜ਼ਦੂਰ ਦੀ ਕਰੇਨ ਦੀ ਲਪੇਟ ’ਚ ਆਉਣ ਕਾਰਨ ਮੌਤ ਹੋ ਗਈ। ਮਜ਼ਦੂਰ ਫੋਕਲ ਪੁਆਇੰਟ ਸਥਿਤ ਫੈਕਟਰੀ ਵਿੱਚ ਕੰਮ ਕਰਦਾ ਸੀ। ਮ੍ਰਿਤਕ ਦੀ ਪਛਾਣ ਦਿਨੇਸ਼ ਨਿਸ਼ਾਦ ਵਾਸੀ ਆਜ਼ਮਗੜ੍ਹ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਫੋਕਲ ਪੁਆਇੰਟ ਚੌਕੀ ਦੀ ਪੁਲੀਸ ਮੌਕੇ ’ਤੇ ਪਹੁੰਚ ਗਈ। ਪੁਲੀਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਕਰੇਨ ਚਾਲਕ ਨੂੰ ਵੀ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪੁਲੀਸ ਨੇ ਮ੍ਰਿਤਕ ਦੇ ਵਾਰਸਾਂ ਦੇ ਬਿਆਨ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement