ਗੜ੍ਹਦੀਵਾਲਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵਿੱਚ ਸ਼ਾਮਲ ਕਰਨ ’ਤੇ ਵਰਕਰ ਖੁਸ਼
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ ) ਦੇ ਪ੍ਰਧਾਨ ਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਐਲਾਨੀ 31 ਮੈਂਬਰੀ ਵਰਕਿੰਗ ਕਮੇਟੀ ਵਿੱਚ ਜਰਨੈਲ ਸਿੰਘ ਗੜ੍ਹਦੀਵਾਲਾ ਨੂੰ ਮੈਂਬਰ ਲੈਏ ਜਾਣ ’ਤੇ ਹਲਕਾ ਆਦਮਪੁਰ ਦੇ ਅਕਾਲੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਦੀ ਸਥਾਪਨਾ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਭਰਤੀ ਕਰਨ ਲਈ ਬਣਾਈ ਗਈ ਕਮੇਟੀ ਦੇ ਮੈਂਬਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਦੇ ਸਾਥੀਆਂ ਵੱਲੋਂ ਜਰਨੈਲ ਸਿੰਘ ਨੂੰ ਵਧਾਈ ਦਿੰਦਿਆ ਕਿਹਾ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਤਰ੍ਹਾਂ ਨਾਲ ਪੰਥਕ ਮਸਲਿਆਂ ਨੂੰ ਕੌਮੀ ਪੱਧਰ ’ਤੇ ਹੱਲ ਕਰਵਾਉਣ ’ਤੇ ਪੰਜਾਬ ਵਿੱਚ ਸੰਘਰਸ਼ ਦਾ ਪਿੜ ਬੰਨਣ ਵੱਲ ਸਪੱਸ਼ਟ ਇਸ਼ਾਰਾ ਕੀਤਾ ਹੈ। ਜਥੇਦਾਰ ਵਡਾਲਾ ਦੇ ਨਿੱਜੀ ਸਕੱਤਰ ਜਸਪ੍ਰੀਤ ਸਿੰਘ ਕਪੂਰ ਪਿੰਡ ਨੇ ਹਲਕਾ ਆਦਮਪੁਰ ਦਾ ਮਾਣ ਵਧਾਉਣ ਲਈ ਸਿੰਘ ਸਾਹਿਬ ਦਾ ਧੰਨਵਾਦ ਕੀਤਾ ਹੈ।
ਟਕਸਾਲੀ ਪਰਿਵਾਰ ਵਿੱਚੋਂ ਆਉਂਦੇ ਜਰਨੈਲ ਸਿੰਘ ਇੱਕ ਪੜ੍ਹੇ ਲਿਖੇ ਆਗੂ ਹਨ ਜਿੰਨ੍ਹਾਂ ਨੇ ਇੰਜਨੀਅਰਿੰਗ ਕੀਤੀ ਹੋਈ ਹੈ। ਗੜ੍ਹਦੀਵਾਲਾ ਨੇ 1998 ਤੋਂ ਵਿੱਚ ਯੂਥ ਅਕਾਲੀ ਦਲ ਵਿੱਚ ਸਰਗਰਮ ਭੂਮਿਕਾ ਨਿਭਾਉਂਦਿਆ ਦੋਆਬੇ ਵਿਚ ਪਾਰਟੀ ਦੀ ਮਜ਼ਬੂਤੀ ਲਈ ਸਰਗਰਮ ਭੂਮਿਕਾ ਨਿਭਾਈ।