DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਜ਼ਦੂਰਾਂ ਨੇ ਡੀ ਸੀ ਦਫ਼ਤਰ ਅੱਗੇ ਰੋਸ ਪ੍ਰਗਟਾਇਆ

ਕੇਂਦਰ ਸਰਕਾਰ ਵੱਲੋਂ ਲਿਆਂਦੇ ਬਿਜਲੀ ਸੋਧ ਬਿੱਲ, ਬੀਜ ਬਿੱਲ ਅਤੇ ਚਾਰ ਕਿਰਤ ਕੋਡ ਮਜ਼ਦੂਰ ਵਿਰੋਧੀ ਕਰਾਰ

  • fb
  • twitter
  • whatsapp
  • whatsapp
featured-img featured-img
ਡੀ ਸੀ ਦਫ਼ਤਰ ਨਵਾਂ ਸ਼ਹਿਰ ਅੱਗੇ ਧਰਨਾ ਦਿੰਦੇ ਹੋਏ ਮਜ਼ਦੂਰ।
Advertisement

ਸਾਂਝਾ ਮਜ਼ਦੂਰ ਮੋਰਚਾ ਦੇ ਸੱਦੇ ’ਤੇ ਪੇਂਡੂ ਅਤੇ ਖੇਤ ਮਜ਼ਦੂਰ ਜਥਬੰਦੀਆਂ ਵੱਲੋਂ ਮਗਨਰੇਗਾ ਖਤਮ ਕਰਨ, ਬਿਜਲੀ ਸੋਧ ਬਿੱਲ 2025 ਤੇ ਚਾਰ ਲੇਬਰ ਕੋਡ ਲਾਗੂ ਕਰਨ ਖ਼ਿਲਾਫ਼ ਡੀ ਸੀ ਦਫ਼ਤਰ ਨਵਾਂ ਸ਼ਹਿਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਪੀ ਐੱਮ ਯੂ ਦੇ ਸੂਬਾਈ ਪ੍ਰਧਾਨ ਤਰਸੇਮ ਪੀਟਰ, ਯੂਨੀਅਨ ਦੇ ਜ਼ਿਲ੍ਹਾ ਆਗੂ ਕਮਲਜੀਤ ਸਨਾਵਾ, ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਹਰੀ ਰਾਮ ਰਸੂਲਪੁਰੀ, ਖੇਤ ਮਜ਼ਦੂਰ ਸਭਾ ਦੇ ਆਗੂ ਨਿਰੰਜਣ ਦਾਸ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਕੁਲਦੀਪ ਝਿੰਗੜ, ਕਿਰਨਜੀਤ ਕੌਰ, ਸੁਰਿੰਦਰ ਮੀਰਪੁਰ, ਲਾਡੀ ਕੋਟ ਰਾਂਝਾ ਤੇ ਸੁਰਿੰਦਰ ਸਨਾਵਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਚਾਰ ਲੇਬਰ ਕੋਡ ਲਾਗੂ ਕਰ ਕੇ ਮਜ਼ਦੂਰ ਵਰਗ ਉੱਤੇ ਬਹੁਤ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰ ਵਰਗ ਵੱਲੋਂ ਦਹਾਕਿਆਂ ਤੱਕ ਸੰਘਰਸ਼ ਕਰ ਕੇ ਪ੍ਰਾਪਤ ਕੀਤੇ ਅਧਿਕਾਰਾਂ ਨੂੰ ਖ਼ਤਮ ਕਰ ਦਿੱਤਾ ਹੈ। ਇਸ ਮੌਕੇ ਆਗੂਆਂ ਨੇ ਮਜਦੂਰਾਂ ਨੂੰ ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਵਾਹੀ ਲਈ ਦਲਿਤਾਂ ਨੂੰ ਦੇਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੂੰ ਗ੍ਰਿਫ਼ਤਾਰ ਕਰਨ ਦੀ ਵੀ ਨਿਖੇਧੀ ਕੀਤੀ ਅਤੇ ਕਿਹਾ ਕਿ ਪੱਤਰਕਾਰਾਂ ਵਿਰੁੱਧ ਪੁਲੀਸ ਕੇਸ ਦਰਜ ਕਰ ਕੇ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਨੂੰ ਵੀ ਸਰਕਾਰ ਖਤਮ ਕਰ ਰਹੀ ਹੈ। ਬੁਲਾਰਿਆਂ ਨੇ ਮਜ਼ਦੂਰਾਂ ਨੂੰ ਲੰਮੀ ਲੜਾਈ ਲੜਨ ਦੀ ਤਿਆਰੀ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਵੱਡੀ ਗਿਣਤੀ ’ਚ ਮਜ਼ਦੂਰ ਹਾਜ਼ਰ ਸਨ।

ਕਿਸਾਨ ਯੂਨੀਅਨ ਵੱਲੋਂ ਝੰਡਾ ਮਾਰਚ

ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਵੱਲੋਂ ਝੰਡਾ ਮਾਰਚ ਕੱਢਿਆ ਗਿਆ ਜੋ ਪਿੰਡਾਂ ਤੋ ਸ਼ੁਰੂ ਹੋ ਕੇ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਹੁੰਦਾ ਹੋਇਆ ਰਣਜੀਤ ਐਵੇਨਿਊ ਦੁਸਹਿਰਾ ਗਰਾਊਂਡ ਵਿੱਚ ਪੁੱਜ ਕੇ ਸਮਾਪਤ ਹੋਇਆ। ਮਾਰਚ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ-ਮਜ਼ਦੂਰਾਂ ਨੇ ਮਾਰਚ ਵਿੱਚ ਹਿੱਸਾ ਲਿਆ। ਇਸ ਦੌਰਾਨ ਪ੍ਰਧਾਨ ਡਾ. ਪਰਮਿੰਦਰ ਸਿੰਘ ਪੰਡੋਰੀ ਵੜੈਚ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਬਿਜਲੀ ਸੋਧ ਬਿੱਲ, ਬੀਜ ਬਿੱਲ ਅਤੇ ਚਾਰ ਕਿਰਤ ਕੋਡ ਮਜ਼ਦੂਰ ਵਿਰੋਧੀ ਹਨ। ਇਸ ਦੇ ਨਾਲ ਮਨਰੇਗਾ ਦਾ ਨਾਮ ਹੀ ਨਹੀਂ ਪੂਰਾ ਐਕਟ ਹੀ ਬਦਲ ਦਿੱਤਾ ਗਿਆ ਹੈ। ਇਸ ਮੌਕੇ ਵੇਰਕਾ ਡੇਅਰੀ ਦੇ ਮੁਲਾਜ਼ਮ ਵੀ ਮਾਰਚ ਵਿੱਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ 16 ਜਨਵਰੀ ਨੂੰ ਡੀ ਸੀ ਦਫ਼ਤਰ ਅੱਗੇ ਐੱਸ ਕੇ ਐੱਮ ਦੇ ਸੱਦੇ ਤਹਿਤ ਕਿਸਾਨ, ਮਜ਼ਦੂਰ ਤੇ ਔਰਤਾਂ ਸ਼ਾਮਲ ਹੋਣਗੀਆਂ। ਇਸ ਮੌਕੇ ਕੁਲਬੀਰ ਸਿੰਘ ਜੇਠੂਵਾਲ, ਸੁਮੀਤ ਸਿੰਘ ਤਰਕਸ਼ੀਲ ਸੁਸਾਇਟੀ, ਸਤਨਾਮ ਸਿੰਘ ਭਕਨਾ, ਸੁਖਵਿੰਦਰ ਸਿੰਘ ਵੇਰਕਾ ਡੇਅਰੀ, ਬਲਵੰਤ ਸਿੰਘ ਤਾਜੇਚੱਕ, ਸਤਿੰਦਰ ਸਿੰਘ ਤੇ ਰਾਣਾ ਫਤਹਿਗੜ੍ਹ ਸ਼ੁੱਕਰਚੱਕ, ਇੰਦਰਜੀਤ ਸਿੰਘ ਨਿਹੰਗ, ਲਖਵਿੰਦਰ ਮੂਧਲ, ਗਿਆਨ ਸਿੰਘ ਕੰਦੋਵਾਲੀ, ਅਜੀਤ ਸਿੰਘ ਮੱਝੂਪੁਰਾ, ਸੁਖਜਿੰਦਰ ਸਿੰਘ ਸਾਘਣਾ, ਨਿਰਵੈਰ ਸਿੰਘ ਪਠਾਨ ਨੰਗਲ ਤੇ ਸੁਖਜਿੰਦਰ ਸਿੰਘ ਸਾਂਘਣਾ ਆਦਿ ਹਾਜ਼ਰ ਸਨ।

Advertisement
Advertisement
×