ਨਿੱਜੀ ਪੱਤਰ ਪ੍ਰੇਰਕ
ਜਲੰਧਰ, 13 ਮਈ
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ’ਤੇ ਪੰਜਾਬ ਭਰ ਵਿੱਚ ਪੇਂਡੂ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ’ਤੇ 17 ਤੋਂ 20 ਮਈ ਤੱਕ ਰੋਜ਼ਾਨਾ ਪੰਜ-ਪੰਜ ਜ਼ਿਲ੍ਹਿਆਂ ’ਚ ਲਾਏ ਜਾ ਰਹੇ ਧਰਨਿਆਂ ਦੀ ਲੜੀ ਤਹਿਤ 17 ਮਈ ਨੂੰ ਜ਼ਿਲ੍ਹਾ ਜਲੰਧਰ ਦੇ ਡੀਸੀ ਦਫ਼ਤਰ ਅੱਗੇ ਸੈਂਕੜੇ ਮਜ਼ਦੂਰ ਆਪਣੇ ਪਰਿਵਾਰਾਂ ਸਮੇਤ ਧਰਨਾ ਦੇਣਗੇ।
ਜਥੇਬੰਦੀਆਂ ਦੇ ਆਗੂਆਂ ਦੀ ਇਥੇ ਹੋਈ ਸਾਂਝੀ ਮੀਟਿੰਗ ਤੋਂ ਬਾਅਦ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ਨੇ ਦੱਸਿਆ ਕਿ ਸਾਂਝੇ ਮੋਰਚੇ ਵੱਲੋਂ ਮਜ਼ਦੂਰਾਂ ਦੀ ਮਕੁੰਮਲ ਕਰਜ਼ਾ ਮੁਆਫੀ, ਰਿਹਾਇਸ਼ੀ ਪਲਾਟਾਂ, ਪੱਕੇ ਰੁਜ਼ਗਾਰ, ਸਰਬਜਨਕ ਜਨਤਕ ਵੰਡ ਪ੍ਰਣਾਲੀ ਅਤੇ ਸਮਾਜਿਕ ਜਬਰ ਜਿਹੇ ਮੁੱਦਿਆਂ ਕੇਂਦਰੀ ਹਕੂਮਤ ਵੱਲੋਂ ਪਾਸ ਕੀਤੇ ਲੋਕ ਵਿਰੋਧੀ ਕਾਨੂੰਨਾਂ ਦੀ ਵਾਪਸੀ ਸਬੰਧੀ ਇਹ ਧਰਨੇ ਦਿੱਤੇ ਜਾ ਰਹੇ ਹਨ। ਅੱਜ ਦੀ ਮੀਟਿੰਗ ਵਿੱਚ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਹੰਸ ਰਾਜ ਪੱਬਵਾਂ ਅਤੇ ਕਸ਼ਮੀਰ ਸਿੰਘ ਘੁੱਗਸ਼ੋਰ ਸ਼ਾਮਲ ਸਨ।