ਪੱਤਰ ਪ੍ਰੇਰਕ
ਸ਼ਾਹਕੋਟ, 13 ਜੁਲਾਈ
ਸਿਹਤ ਵਿਭਾਗ ਵੱਲੋਂ ਸਥਾਨਕ ਸਰਕਾਰੀ ਹਸਪਤਾਲ ਵਿੱਚ ਐੱਸਐੱਮਓ ਸ਼ਾਹਕੋਟ ਡਾ. ਵਿਜੈ ਕੁਮਾਰ ਦੀ ਅਗਵਾਈ ’ਚ ਵਿਸ਼ਵ ਅਬਾਦੀ ਦਿਵਸ ਸਬੰਧੀ ਬਲਾਕ ਪੱਧਰੀ ਸੈਮੀਨਾਰ ਕਰਵਾਇਆ ਗਿਆ।
ਸੈਮੀਨਾਰ ਨੂੰ ਸੰਬੋਧਨ ਕਰਦਿਆਂ ਮੈਡੀਕਲ ਅਫਸਰ ਡਾ. ਗੁਰਪ੍ਰੀਤ ਨੇ ਕਿਹਾ ਕਿ ਲਗਾਤਾਰ ਵਧ ਰਹੀ ਆਬਾਦੀ ਸਮਾਜ ਵਿਚ ਅਨੇਕਾਂ ਮੁਸ਼ਕਿਲਾਂ ਪੈਦਾ ਕਰ ਰਹੀ ਹੈ। ਉਨ੍ਹਾਂ ਨੇ ਪਰਿਵਾਰ ਦੀਆਂ ਲੋੜੀਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਛੋਟਾ ਸੀਮਤ ਪਰਿਵਾਰ ਰੱਖਣ ਲਈ ਲੋਕਾਈ ਨੂੰ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਅੰਤਾਂ ਦੀ ਮਹਿੰਗਾਈ ਦੇ ਦੌਰ ਵਿੱਚ ਸੀਮਤ ਪਰਿਵਾਰ ਰੱਖਣ ਵਾਲੇ ਪਰਿਵਾਰਾਂ ਦੇ ਬੱਚਿਆਂ ਦਾ ਹੀ ਸੰਪੂਰਨ ਵਿਕਾਸ ਹੋ ਸਕਦਾ ਹੈ। ਬਲਾਕ ਮਾਸ ਮੀਡੀਆ ਅਫਸਰ ਚੰਦਨ ਮਿਸਰਾ ਅਤੇ ਮਲਟੀਪਰਪਜ਼ ਹੈਲਥ ਵਰਕਰ ਗਣੇਸ਼ ਕੁਮਾਰ ਨੇ ਵੀ ਸੈਮੀਨਾਰ ਨੂੰ ਸੰਬੋਧਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਤੋਂ ਸਿਹਤ ਸਟਾਫ ਤੇ ਹਰ ਪੰਤਵੰਤੇ ਹਾਜ਼ਰ ਸਨ।