ਹੁਸ਼ਿਆਰਪੁਰ (ਪੱਤਰ ਪ੍ਰੇਰਕ): ਪਿੰਡ ਸਾਹਰੀ ਵਿਖੇ ਤਿੰਨ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇਕ ਵਿਅਕਤੀ ਨੂੰ ਜ਼ਖਮੀ ਕਰ ਦਿੱਤਾ। ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਬੂਟਾ ਸਿੰਘ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ ਕਿ ਪਿੰਡ ਸਾਹਰੀ ਦੇ ਚੋਅ ਨੇੜੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਤਿੰਨ ਵਿਅਕਤੀਆਂ ਨੇ ਉਸ ’ਤੇ ਹਮਲਾ ਕਰ ਦਿੱਤਾ। ਉਸ ਨੂੰ ਗੰਭੀਰ ਜ਼ਖਮੀ ਕਰਕੇ ਉਹ ਮੌਕੇ ਤੋਂ ਫ਼ਰਾਰ ਹੋ ਗਏ। ਉਸ ਨੇ ਆਪਣੇ ਮੋਬਾਈਲ ਤੋਂ ਫ਼ੋਨ ਕਰਕੇ ਆਪਣੇ ਕਿਸੇ ਦੋਸਤ ਨੂੰ ਬੁਲਾਇਆ ਜਿਸ ਨੇ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ। ਬੂਟਾ ਸਿੰਘ ਨੇ ਦੱਸਿਆ ਕਿ ਘਟਨਾ ਸਬੰਧੀ ਥਾਣਾ ਮੇਹਟੀਆਣਾ ਪੁਲੀਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।