ਗੋਲੀਆਂ ਮਾਰ ਕੇ ਨੌਜਵਾਨ ਨੂੰ ਜ਼ਖ਼ਮੀ ਕੀਤਾ
ਪੱਤਰ ਪ੍ਰੇਰਕ ਜਲੰਧਰ, 13 ਜੁਲਾਈ ਰਾਮਾ ਮੰਡੀ ਥਾਣੇ ਅਧੀਨ ਆਉਂਦੇ ਕਮਲ ਵਿਹਾਰ ਵਿੱਚ ਬੀਤੀ ਦੇਰ ਰਾਤ ਨੂੰ ਇੱਕ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ। ਨੌਜਵਾਨ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ...
Advertisement
ਪੱਤਰ ਪ੍ਰੇਰਕ
ਜਲੰਧਰ, 13 ਜੁਲਾਈ
Advertisement
ਰਾਮਾ ਮੰਡੀ ਥਾਣੇ ਅਧੀਨ ਆਉਂਦੇ ਕਮਲ ਵਿਹਾਰ ਵਿੱਚ ਬੀਤੀ ਦੇਰ ਰਾਤ ਨੂੰ ਇੱਕ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ। ਨੌਜਵਾਨ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਜ਼ਖਮੀ ਨੌਜਵਾਨ ਦੀ ਪਛਾਣ ਮਨੀਸ਼ ਕੁਮਾਰ ਪੁੱਤਰ ਵਿਜੈ ਕੁਮਾਰ ਵਾਸੀ ਮੁਹੱਲਾ ਨਾਰਾਇਣ, ਬਸ਼ੀਰਪੁਰਾ, ਕਮਲ ਵਿਹਾਰ ਵਜੋਂ ਹੋਈ ਹੈ। ਮਨੀਸ਼ ਕੇਬਲ ਆਪਰੇਟਰ ਵਜੋਂ ਕੰਮ ਕਰਦਾ ਹੈ। ਜਾਣਕਾਰੀ ਅਨੁਸਾਰ, ਬੀਤੀ ਰਾਤ ਨੂੰ ਮਨੀਸ਼ ਰੇਲਵੇ ਲਾਈਨ ਦੇ ਕੋਲ ਬੈਠਾ ਸੀ, ਜਦੋਂ ਉੱਥੋਂ ਲੰਘ ਰਹੇ ਕੁਝ ਨੌਜਵਾਨਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ ਅਤੇ ਮੌਕੇ ਤੋਂ ਭੱਜ ਗਏ। ਪੁਲੀਸ ਨੇ ਸੀਸੀਟੀਵੀ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।
Advertisement
×