ਸੜਕ ਹਾਦਸੇ ਵਿਚ ਨੌਜਵਾਨ ਹਲਾਕ

ਕਾਰ ਸਵਾਰ ਮੌਕੇ ਤੋਂ ਫ਼ਰਾਰ; ਪੁਲੀਸ ਵੱਲੋਂ ਕਾਰਵਾਈ ਸ਼ੁਰੂ

ਸੜਕ ਹਾਦਸੇ ਵਿਚ ਨੌਜਵਾਨ ਹਲਾਕ

ਹਾਦਸੇ ਵਿੱਚ ਨੁਕਸਾਨੀ ਕਾਰ ਤੇ (ਇਨਸੈੱਟ) ਸਾਹਿਲ ਸਿੰਘ ਦੀ ਪੁਰਾਣੀ ਤਸਵੀਰ।

ਜਗਜੀਤ ਸਿੰਘ

ਮੁਕੇਰੀਆਂ, 27 ਸਤੰਬਰ

ਅੱਜ ਸ਼ਾਮ ਮੁਕੇਰੀਆਂ-ਗੁਰਦਾਸਪੁਰ ਮਾਰਗ ’ਤੇ ਬਿਆਸ ਦਰਿਆ ਉੱਪਰ ਪੈਂਦੇ ਨੁਸ਼ਿਹਰਾ ਪੱਤਣ ਪੁਲ ਉੱਪਰ ਵਾਪਰੇ ਸੜਕ ਹਾਦਸੇ ਵਿੱਚ ਇੱਕ ਜਣੇ ਦੀ ਮੌਤ ਹੋ ਗਈ ਤੇ ਦੂਜਾ ਗੰਭੀਰ ਜਖ਼ਮੀ ਹੋ ਗਿਆ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਆਰੰਭ ਦਿੱਤੀ ਹੈ।

ਡਿਊਟੀ ਅਫ਼ਸਰ ਏਐੱਸਆਈ ਰਵਿੰਦਰ ਸਿੰਘ ਨੇ ਦੱਸਿਆ ਕਿ ਰਾਹੁਲ ਸਿੰਘ ਵਾਸੀ ਮੋਹਕਮਪੁਰਾ ਅਨੁਸਾਰ ਉਹ ਆਪਣੇ ਛੋਟੇ ਭਰਾ ਸਾਹਿਲ ਸਿੰਘ (19) ਨਾਲ ਘਰ ਜਾ ਰਿਹਾ ਸੀ। ਜਦੋਂ ਉਨ੍ਹਾਂ ਦਾ ਮੋਟਰਸਾਈਕਲ ’ਤੇ ਬਿਆਸ ਦਰਿਆ ’ਤੇ ਬਣੇ ਨੁਸ਼ਹਿਰਾ ਪੱਤਣ ਦੇ ਪੁਲ ’ਤੇ ਪੁੱਜਾ ਤਾਂ ਸਾਹਮਣੇ ਗੁਰਦਾਸਪੁਰ ਸਾਈਡ ਤੋਂ ਆ ਰਹੀ ਕਾਰ ਨਾਲ ਉਨ੍ਹਾਂ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਸਾਹਿਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ ਰਾਹੁਲ ਗੰਭੀਰ ਜ਼ਖਮੀ ਹੋ ਗਿਆ। ਪਤਾ ਲੱਗਣ ’ਤੇ ਪੁੱਜੀ ਪੁਲੀਸ ਨੇ ਜ਼ਖ਼ਮੀ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾ ਦਿੱਤਾ ਹੈ ਜਦੋਂਕਿ ਮ੍ਰਿਤਕ ਦੀ ਲਾਸ਼ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਕੇ ਵਾਹਨ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਏ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All