ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ

ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ

ਪੱਤਰ ਪ੍ਰੇਰਕ

ਗੜ੍ਹਸ਼ੰਕਰ, 22 ਨਵੰਬਰ

ਦੇਰ ਸ਼ਾਮ ਇਥੇ ਚੰਡੀਗੜ੍ਹ-ਹੁਸ਼ਿਆਰਪੁਰ ਮੁੱਖ ਸੜਕ ’ਤੇ ਸਥਿਤ ਪਿੰਡ ਸਤਨੌਰ ਦੇ ਗੇਟ ਕੋਲ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਏ ਮੋਟਰਸਾਈਕਲ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਹਾਦਸੇ ਦੌਰਾਨ ਮੋਟਰਸਾਈਕਲ ਨੰਬਰ ਪੀਬੀ 07 ਬੀਐੱਲ 0907 ਨੂੰ ਅੱਗ ਲੱਗ ਗਈ ਅਤੇ ਉਕਤ ਦੋਪਹੀਆ ਵਾਹਨ ਸੜ ਕੇ ਸੁਆਹ ਹੋ ਗਿਆ। ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ। ਹਾਦਸੇ ਵਿੱਚ ਫੌਤ ਹੋਇਆ ਨੌਜਵਾਨ ਮਾਹਿਲਪੁਰ ਬਲਾਕ ਦੇ ਪਿੰਡ ਸਾਰੰਗਵਾਲ ਦਾ ਦੱਸਿਆ ਜਾ ਰਿਹਾ ਹੈ ਅਤੇ ਖਬਰ ਲਿਖੇ ਜਾਣ ਤੱਕ ਉਕਤ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ। ਪੁਲੀਸ ਦਾ ਕਹਿਣਾ ਹੈ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All