ਨੌਜਵਾਨ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ
ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਠਾਕੁਰ ਅਮਿਤ ਸਿੰਘ ਮੰਟੂ ਨੇ ਅੱਜ ਹਲਕਾ ਸੁਜਾਨਪੁਰ ਸ਼ਹਿਰੀ ਦਫ਼ਤਰ ਵਿੱਚ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਨਿਬੇੜਾ ਕੀਤਾ। ਇਸ ਮੌਕੇ ਦਰਜਨ ਭਰ ਨੌਜਵਾਨ ਕਾਂਗਰਸ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਨੌਜਵਾਨਾਂ ਨੂੰ ਠਾਕੁਰ ਅਮਿਤ ਸਿੰਘ ਮੰਟੂ ਨੇ ਪਾਰਟੀ ਵਿੱਚ ਸ਼ਾਮਲ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਪਾਰਟੀ ਅੰਦਰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਵਿਕਾਸ ਕੁਮਾਰ, ਪੰਕਜ ਕੁਮਾਰ, ਦੀਪਕ, ਸੁਸ਼ੀਲ, ਰਾਕੇਸ਼ ਕੁਮਾਰ, ਮੁਨੀਸ਼, ਤਰਸੇਮ ਲਾਲ, ਜਤਿੰਦਰ ਸਿੰਘ, ਪੰਕਜ, ਰਿੰਕੂ, ਪਵਨ ਦੇ ਨਾਂ ਪ੍ਰਮੁੱਖ ਹਨ।
ਇਸ ਮੌਕੇ ਅਮਿਤ ਸਿੰਘ ਮੰਟੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਬਿਜਲੀ ਕੱਟਾਂ ਤੋਂ ਮੁਕਤ ਕਰਨ ਲਈ ਪੰਜ ਹਜ਼ਾਰ ਕਰੋੜ ਰੁਪਏ ਜਾਰੀ ਕੀਤੇ ਹਨ, ਜਿਸ ਨਾਲ ਪੰਜਾਬ ਸੂਬਾ ਬਿਜਲੀ ਕੱਟਾਂ ਤੋਂ ਮੁਕਤ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਟਰਾਂਸਫਾਰਮਰ ਅਤੇ ਕੇਬਲ ਬਦਲੀਆਂ ਜਾਣਗੀਆਂ।