ਨਿੱਜੀ ਪੱਤਰ ਪ੍ਰੇਰਕ
ਜਲੰਧਰ, 23 ਨਵੰਬਰ
ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਸੁਖਮਿੰਦਰ ਸਿੰਘ ਰਾਜਪਾਲ ਨੇ ਕਿਹਾ ਕਿ ਕਿਸਾਨੀ ਮੋਰਚਿਆਂ ਵਿੱਚ ਹਿੱਸਾ ਲੈਣ ਲਈ 26 ਨਵੰਬਰ ਨੂੰ ਯੂਥ ਅਕਾਲੀ ਦਲ ਦੇ ਵਰਕਰ ਵੱਡੀ ਗਿਣਤੀ ਵਿੱਚ ਦਿੱਲੀ ਬਾਰਡਰਾਂ `ਤੇ ਪਹੁੰਚਣਗੇ। ਉਨ੍ਹਾਂ ਕਿਹਾ ਕਿ ਇਸ ਦਿਨ ਕਿਸਾਨੀ ਅੰਦੋਲਨ ਨੂੰ ਚੱਲਦਿਆ ਇੱਕ ਸਾਲ ਪੂਰਾ ਹੋ ਜਾਵੇਗਾ।ਇਸ ਇੱਕ ਸਾਲ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਦੀ ਇਕਜੁਟਤਾ ਨੇ ਦੇਸ਼ ਦੇ ਤਾਨਾਸ਼ਾਹ ਨਰਿੰਦਰ ਮੋਦੀ ਦੇ ਹੰਕਾਰ ਨੂੰ ਤੋੜਿਆ ਹੈ।ਉਨ੍ਹਾਂ ਕਿਹਾ ਕਿ ਇਹ ਸੰਯੁਕਤ ਕਿਸਾਨ ਮੋਰਚੇ ਦੀ ਜਿੱਤ ਹੈ। ਕਿਸਾਨਾਂ ਦੀ ਇਸ ਮਿਹਤਨ ਤੇ ਜਿੱਤ ;ਤੇ ਕਾਂਗਰਸ ਆਪਣੀਆਂ ਗਿੱਦ ਅੱਖਾਂ ਟਿਕਾਈ ਬੈਠੀ ਹੈ। ਯੂਥ ਅਕਾਲੀ ਦਲ ਨੇ ਸਾਰੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ 26 ਨਵੰਬਰ ਨੂੰ ਸਾਰੇ ਨੌਜਵਾਨ ਦਿੱਲੀ ਦਿਆਂ ਬਾਰਡਰਾਂ `ਤੇ ਪਹੁੰਚਣ ਅਤੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾਉਣ।