ਭਗਵਾਨ ਦਾਸ ਸੰਦਲ
ਦਸੂਹਾ, 17 ਨਵੰਬਰ
ਇੱਥੇ ਜੇਸੀਡੀਏਵੀ ਕਾਲਜ ਦਸੂਹਾ ਵਿੱਚ ਪ੍ਰਿੰ. ਡਾ. ਅਮਰਦੀਪ ਗੁਪਤਾ ਦੀ ਅਗਵਾਈ ਹੇਠ ਚਾਰ ਰੋਜ਼ਾ ਜੋਨਲ ਯੁਵਕ ਤੇ ਵਿਰਾਸਤੀ ਮੇਲਾ ਅਮਿੱਟ ਪੈੜਾਂ ਛੱਡਦਾ ਸਮਾਪਤ ਹੋ ਗਿਆ। ਮੇਲੇ ਦੇ ਸਵੇਰ ਸ਼ੈਸ਼ਨ ਦਾ ਉਦਘਾਟਨ ਉੱਘੇ ਸਮਾਜ ਸੁਧਾਰਕ ਡਾ. ਸੰਜੀਵ ਸ਼ਰਮਾ ਗੜ੍ਹਦੀਵਾਲਾ ਅਤੇ ਸ਼ਾਮ ਦੇ ਸੈਸ਼ਨ ਦਾ ਉਦਘਾਟਨ ਉਪ ਮੰਡਲ ਮੈਜਿਸਟ੍ਰੇਟ ਦਸੂਹਾ ਰਣਦੀਪ ਸਿੰਘ ਹੀਰ (ਪੀਸੀਐੱਸ) ਵੱਲੋਂ ਕੀਤਾ ਗਿਆ। ਐਲਾਨੇ ਨਤੀਜਿਆਂ ਵਿੱਚ ਗਿੱਧਾ ਮੁਕਾਬਲਿਆਂ ਵਿੱਚ ਐੱਸ.ਪੀ.ਐੱਨ. ਕਾਲਜ ਮੁਕੇਰੀਆਂ ਨੇ ਬਾਜ਼ੀ ਮਾਰੀ ਜਦੋਕਿ ਦਸਮੇਸ਼ ਗਰਲਜ਼ ਕਾਲਜ ਮੁਕੇਰੀਆ ਤੇ ਸਰਕਾਰੀ ਕਾਲਜ ਹੁਸ਼ਿਆਰਪੁਰ ਨੇ ਸੰਯੁਕਤ ਰੂਪ ਵਿੱਚ ਦੂਸਰਾ ਅਤੇ ਜੇਸੀਡੀਏਵੀ ਕਾਲਜ ਦਸੂਹਾ ਨੇ ਤੀਸਰਾ ਸਥਾਨ ਹਾਸਲ ਕੀਤਾ। ਭੰਡ ਪ੍ਰਤੀਯੋਗਤਾ ਵਿੱਚ ਸਰਕਾਰੀ ਕਾਲਜ ਹੁਸ਼ਿਆਰਪੁਰ, ਐੱਸਪੀਐੱਨ ਕਾਲਜ ਮੁਕੇਰੀਆਂ ਅਤੇ ਜੇਸੀਡੀਏਵੀ ਕਾਲਜ ਨੇ ਕ੍ਰਮਵਾਰ ਪਹਿਲੀਆਂ ਤਿੰਨ ਪੁਜ਼ੀਸ਼ਨਾਂ ’ਤੇ ਕਬਜ਼ਾ ਕੀਤਾ। ਫੋਟੋਗ੍ਰਾਫੀ ਪ੍ਰਤੀਯੋਗਤਾ ਵਿੱਚ ਐੱਸਪੀਐੱਨ ਕਾਲਜ, ਜੇਸੀਡੀਏਵੀ ਕਾਲਜ ਤੇ ਸਰਕਾਰੀ ਕਾਲਜ ਹੁਸ਼ਿਆਰਪੁਰ ਨੇ ਕ੍ਰਮਵਾਰ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਲ ਕੀਤਾ। ਕੁਇਜ਼ ਪ੍ਰਤੀਯੋਗਤਾ ਵਿੱਚ ਐੱਸਪੀਐੱਨ ਕਾਲਜ, ਸਰਕਾਰੀ ਕਾਲਜ ਹੁਸ਼ਿਆਰਪੁਰ ਤੇ ਜੇਸੀਡੀਏਵੀ ਕਾਲਜ ਨੇ ਕ੍ਰਮਵਾਰ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕੀਤੀਆਂ। ਕਲੇਅ ਮਾਡਲਿੰਗ ਪ੍ਰਤੀਯੋਗਤਾ ਵਿੱਚ ਦਸਮੇਸ਼ ਗਰਲਜ਼ ਕਾਲਜ ਮੁਕੇਰੀਆ, ਸਰਕਾਰੀ ਕਾਲਜ ਹੁਸ਼ਿਆਰਪੁਰ ਤੇ ਜੀਟੀਬੀ ਖਾਲਸਾ ਕਾਲਜ ਫਾਰ ਵਿਮੈਨ ਦਸੁਹਾ ਨੇ ਸੰਯੁਕਤ ਰੂਪ ਵਿੱਚ ਅਤੇ ਜੇਸੀਡੀਏਵੀ ਕਾਲਜ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ। ਮਾਈਮ ਪ੍ਰਤੀਯੋਗਤਾ ਵਿੱਚ ਸਰਕਾਰੀ ਕਾਲਜ ਹੁਸ਼ਿਆਰਪੁਰ, ਐਸ.ਪੀ.ਐਨ. ਕਾਲਜ ਮੁਕੇਰੀਆਂ ਅਤੇ ਦਸਮੇਸ਼ ਗਰਲਜ਼ ਕਾਲਜ ਮੁਕੇਰੀਆ ਨੇ ਕ੍ਰਮਵਾਰ ਪਹਿਲੇ ਤਿੰਨ ਸਥਾਨ ਹਾਸਲ ਕੀਤੇ। ਮੁਖ ਮਹਿਮਾਨਾਂ ਵੱਲੋਂ ਜੇਤੂ ਟੀਮਾਂ ਨੂੰ ਇਨਾਮ ਤਕਸੀਮ ਕੀਤੇ ਗਏ।