DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕੀਤਾ ਜਾ ਰਿਹਾ: Jai Krishan Singh Rouri

ਸਾਧੋਵਾਲ ਵਿੱਚ 43 ਲੱਖ ਦੀ ਲਾਗਤ ਵਾਲੇ ਖੇਡ ਮੈਦਾਨ ਦਾ ਉਦਘਾਟਨ

  • fb
  • twitter
  • whatsapp
  • whatsapp
featured-img featured-img
ਸਾਧੋਵਾਲ ਵਿੱਚ ਖੇਡ ਮੈਦਾਨ ਦਾ ਉਦਘਾਟਨ ਕਰਨ ਮਗਰੋਂ ਪਿੰਡ ਵਾਸੀਆਂ ਨਾਲ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਹੋਰ।
Advertisement

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਪਿੰਡ ਸਾਧੋਵਾਲ ਵਿੱਚ 43.22 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਸੁਵਿਧਾਵਾਂ ਨਾਲ ਲੈਸ ਮੁੱਖ ਮੰਤਰੀ ਖੇਡ ਮੈਦਾਨ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਵਿੱਚ ਨੌਜਵਾਨਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ ਅਤੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨ ਸਿਰਫ ਖੇਡਾਂ ਦੀ ਥਾਂ ਹੀ ਨਹੀਂ ਹੁੰਦੇ, ਸਗੋਂ ਇਹ ਅਨੁਸ਼ਾਸਨ, ਸਿਹਤਮੰਦ ਜੀਵਨ ਅਤੇ ਟੀਮ ਵਰਕ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਖੇਡ ਮੈਦਾਨਾਂ ਨੂੰ ਨਸ਼ਿਆਂ ਦੇ ਖਾਤਮੇ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਲਿਜਾਉਣ ਦੇ ਮਦਦਗਾਰ ਦੱਸਿਆ। ਇਸ ਮੌਕੇ ਸਰਪੰਚ ਸਾਧੋਵਾਲ ਸੁਮਨ, ਹੈਪੀ ਸਾਧੋਵਾਲ, ਸਰਪੰਚ ਗੁਰਲਾਲ ਸੈਲਾ, ਡਾ. ਪਰਮਜੀਤ ਪਾਲ ਬਲਾਕ ਸੰਮਤੀ ਮੈਂਬਰ ਚੇਅਰਮੈਨ, ਸਰਪੰਚ ਰਾਮ ਲਾਲ, ਸਰਪੰਚ ਬਲਵਿੰਦਰ ਪਾਲ, ਰਘਵੀਰ ਸਿੰਘ ਜੱਸੋਵਾਲ, ਸਾਬਕਾ ਸਰਪੰਚ ਹਰਪ੍ਰੀਤ ਸਿੰਘ ਬੈਂਸ, ਚਮਨ ਰਾਜੂ, ਜਰਨੈਲ ਰਾਜੂ, ਹੁਸਨ ਲਾਲ, ਸੁਰਿੰਦਰ ਰਾਜੂ, ਗੁਰਦੀਪ ਪੰਚ, ਜਸਪ੍ਰੀਤ ਪੰਚ ਹਾਜ਼ਰ ਸਨ।

ਚੀਮਾ ਖੁੱਡੀ ਵਿੱਚ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ

ਸ੍ਰੀ ਹਰਗੋਬਿੰਦਪੁਰ ਸਾਹਿਬ (ਦਲਬੀਰ ਸੱਖੋਵਾਲੀਆ): ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਪਿੰਡ ਚੀਮਾਂ ਖੁੱਡੀ ’ਚ ਆਧੁਨਿਕ ਖੇਡ ਸਟੇਡੀਅਮ ਸਥਾਨਕ ਵਾਸੀਆਂ ਨੂੰ ਸਮਰਪਿਤ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਅਤੇ ਖ਼ੁਦ ਨੌਜਵਾਨਾਂ ਨਾਲ ਖੇਡ ਕੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕੀਤਾ। ਇਸ ਮੌਕੇ ਵਿਧਾਇਕ ਕਿਸ਼ਨਕੋਟ ਨੇ ਕਿਹਾ ਕਿ ਪੰਜਾਬ ਨੂੰ ਮੁੜ ਖੇਡਾਂ ਵਿੱਚ ਅੱਗੇ ਲਿਜਾਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਰਾਜ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ ਤੇ ਸੂਬੇ ਵਿੱਚ ਖੇਡ ਸੱਭਿਆਚਾਰ ਪ੍ਰਫੁੱਲਿਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵੱਖ ਵੱਖ ਪਿੰਡਾਂ ਵਿੱਚ ਖੇਡ ਮੈਦਾਨ ਤਿਆਰ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਬਲਬੀਰ ਸਿੰਘ ਸੀਨੀਅਰ ਵਜ਼ੀਫਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਕੌਮੀ ਪੱਧਰ ਉਤੇ ਪੁਜੀਸ਼ਨਾਂ ਹਾਸਲ ਕਰਨ ਵਾਲਿਆਂ ਨੂੰ 8 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣੇ ਸ਼ੁਰੂ ਕੀਤੇ ਗਏ ਹਨ।

Advertisement
Advertisement
×