ਪਿੰਡ ਬੁੱਲ੍ਹੋਵਾਲ ਵਿੱਚ ਬਸਪਾ ਨੇ ਵੱਡਾ ਇਕੱਠ ਕੀਤਾ ਜਿਸ ਵਿੱਚ ਪਾਰਟੀ ਦੇ ਸੂਬਾਈ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸ੍ਰੀ ਕਰੀਮਪੁਰੀ ਨੇ ਸਾਰਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਤੇ ਕਿਹਾ ਕਿ ਡਾ. ਅੰਬੇਡਕਰ ਦੁਆਰਾ ਲਿਖੇ ਸੰਵਿਧਾਨ ’ਚ ਸਾਰੇ ਵਰਗਾਂ ਦੇ ਲੋਕਾਂ ਨੂੰ ਇਕ ਸਮਾਨ ਅਧਿਕਾਰ ਦਿੱਤੇ ਗਏ ਹਨ ਪਰ ਅੱਜ ਪੰਜਾਬ ਵਿੱਚ ਬਾਬਾ ਸਾਹਿਬ ਦੇ ਬੁੱਤਾਂ ’ਤੇ ਹਮਲੇ ਹੋ ਰਹੇ ਹਨ ਅਤੇ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਸਪਾ ਦੀ ‘ਪੰਜਾਬ ਸੰਭਾਲੋ’ ਮੁਹਿੰਮ ਹੀ ਪੰਜਾਬ ਨੂੰ ਨਸ਼ਿਆਂ ਦੀ ਚੁਣੌਤੀ ਵਿੱਚੋਂ ਕੱਢ ਸਕਦੀ ਹੈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ, ਨਸ਼ੇ, ਭੋਂਇ ਮਾਫੀਆ, ਪੰਜਾਬ ਦੇ ਸਿਰ ਕਰਜਾ, ਮਜ਼ਦੂਰਾਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਕੇ ਹੀ ਗੌਰਵਸ਼ਾਲੀ ਪੰਜਾਬ ਦਾ ਨਿਰਮਾਣ ਕੀਤਾ ਜਾ ਸਕਦਾ ਹੈ। ਕਰੀਮਪੁਰੀ ਨੇ ਕਿਹਾ ਕਿ ਜੇਕਰ ਸਰਕਾਰ ਨੇ ਡਾ. ਅੰਬੇਡਕਰ ਦੇ ਬੁੱਤਾਂ ਅਤੇ ਗੁਰੂ ਘਰਾਂ ਦੀ ਸੁਰੱਖਿਆ ਯਕੀਨੀ ਨਾ ਬਣਾਈ ਗਈ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸਟੇਟ ਜ਼ੋਨ ਕੋਆਰਡੀਨੇਟਰ ਚੌਧਰੀ ਗੁਰਨਾਮ ਸਿੰਘ, ਸਕੱਤਰ ਮਨਿੰਦਰ ਸ਼ੇਰਪੁਰੀ, ਸੁਖਦੇਵ ਬਿੱਟਾ, ਜ਼ਿਲ੍ਹਾ ਪ੍ਰਧਾਨ ਦਲਜੀਤ ਰਾਏ, ਜ਼ਿਲ੍ਹਾ ਕੋਆਰਡੀਨੇਟਰ ਨਿਸ਼ਾਨ ਚੌਧਰੀ, ਕਨਵੀਨਰ ਜਗਮੋਨ ਸੱਜਣਾ ਆਦਿ ਮੌਜੂਦ ਸਨ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
×

