Youth Congress ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਮਹਾਂ ਰੈਲੀ
ਅਮਨ-ਕਾਨੂੰਨ ਦੀ ਵਿਗਡ਼ੀ ਸਥਿਤੀ ਤੇ ਪੇਪਰ ਲੀਕ ਮਾਮਲੇ ’ਚ ਜਵਾਬਦੇਹੀ ਮੰਗੀ
ਇੱਥੇ ਪੰਜਾਬ ਯੂਥ ਕਾਂਗਰਸ ਵੱਲੋਂ ਪੇਪਰ ਲੀਕ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਦੇ ਰੋਸ ਵਜੋਂ ਸੂਬਾ ਸਰਕਾਰ ਖ਼ਿਲਾਫ਼ ਮਹਾਂ ਰੈਲੀ ਕੀਤੀ ਗਈ। ਰੈਲੀ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ’ਚ ਯੂਥ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨੇ ਹਿੱਸਾ ਲਿਆ, ਜਿਸ ਵਿੱਚ ਪੇਪਰ ਲੀਕ ਮਾਮਲੇ ਵਿੱਚ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ ਗਈ। ਰੈਲੀ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੂ ਚਿੱਬ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਵ ਸ਼ਰਮਾ, ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਵਿਧਾਇਕਾ ਅਰੁਣਾ ਚੌਧਰੀ ਅਤੇ ਬਰਿੰਦਰਮੀਤ ਸਿੰਘ ਪਾਹੜਾ ਸਮੇਤ ਕਈ ਸੀਨੀਅਰ ਮੌਜੂਦ ਸਨ। ਰੈਲੀ ਵਿੱਚ ਪ੍ਰਤਾਪ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵਿਰੁੱਧ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ। ਕਾਂਗਰਸ ਜਨਤਕ ਮੁੱਦਿਆਂ ’ਤੇ ਆਪਣੀ ਆਵਾਜ਼ ਚੁੱਕਗੀ ਰਹੇਗੀ। ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੈਭਾਨ ਚਿੱਬ ਨੇ ਕਿਹਾ ਕਿ ਭਾਜਪਾ ਦਲਿਤਾਂ ਨੂੰ ਅਪਵਿੱਤਰ ਮੰਨਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸੋਚ ਗ਼ਲਤ ਹੈ। ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਪੰਜਾਬ ਦੇ ਗੈਂਗਸਟਰਾਂ ਤੋਂ ਪ੍ਰੇਸ਼ਾਨ ਹਨ।

