ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਨੌਜਵਾਨ ਦੀ ਮੌਤ
ਫਗਵਾੜਾ-ਜਲੰਧਰ ਰੇਲਵੇ ਲਾਈਨ ਵਿਚਕਾਰ ਇੱਕ ਨੌਜਵਾਨ ਦੀ ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਜੀ ਆਰ ਪੀ ਪੁਲੀਸ ਘਟਨਾ ਸਥਾਨ ’ਤੇ ਪਹੁੰਚੀ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਜਾਣਕਾਰੀ ਦਿੰਦਿਆਂ ਥਾਣੇਦਾਰ ਤੁਫੈਲ...
Advertisement
ਫਗਵਾੜਾ-ਜਲੰਧਰ ਰੇਲਵੇ ਲਾਈਨ ਵਿਚਕਾਰ ਇੱਕ ਨੌਜਵਾਨ ਦੀ ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਜੀ ਆਰ ਪੀ ਪੁਲੀਸ ਘਟਨਾ ਸਥਾਨ ’ਤੇ ਪਹੁੰਚੀ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਜਾਣਕਾਰੀ ਦਿੰਦਿਆਂ ਥਾਣੇਦਾਰ ਤੁਫੈਲ ਮੁਹੰਮਦ ਨੇ ਦੱਸਿਆ ਕਿ ਸਟੇਸ਼ਨ ਮਾਸਟਰ ਵੱਲੋਂ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਫਗਵਾੜਾ ਤੇ ਜਲੰਧਰ ਦੇ ਦਰਮਿਆਨ ਇੱਕ ਨੌਜਵਾਨ ਰੇਲ ਗੱਡੀ ਹੇਠ ਆ ਗਿਆ ਹੈ। ਜਦੋਂ ਉਹ ਸਮੇਤ ਪੁਲੀਸ ਪਾਰਟੀ ਮੌਕੇ ’ਤੇ ਪਹੁੰਚੇ ਤਾਂ ਦੇਖਿਆ ਕਿ ਉਕਤ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਪੁਲੀਸ ਵਲੋਂ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ’ਚ ਰਖਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੰਦੀਪ (22) ਪੁੱਤਰ ਜਗਦੀਸ਼ ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ।
Advertisement
Advertisement
×

