ਟੁੱਟੀ ਪੁਲੀ ’ਚ ਡਿੱਗਣ ਕਾਰਨ ਨੌਜਵਾਨ ਦੀ ਮੌਤ
ਬਿਲਾਸਪੁਰ ਦੇ ਰਸਤੇ ਵਿੱਚ ਪੈਂਦੀ ਟੁੱਟੀ ਹੋਈ ਪੁਲੀ ਰਾਹਗੀਰਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੀ ਹੋਈ ਹੈ। ਇਸ ਪੁਲੀ ’ਤੇ ਕਈ ਹਾਦਸੇ ਵਾਪਰ ਚੁੱਕੇ ਹਨ। ਬੀਤੇ ਦਿਨ ਇਸ ਪੁਲੀ ਤੋਭ ਡਿੱਗਣ ਕਾਰਨ ਮੋਟਰਸਾਈਕਲ ਸਵਾਰ ਲੜਕੇ ਦੀ ਮੌਤ ਹੋ ਗਈ। ਮੌਕੇ ’ਤੇ...
Advertisement
ਬਿਲਾਸਪੁਰ ਦੇ ਰਸਤੇ ਵਿੱਚ ਪੈਂਦੀ ਟੁੱਟੀ ਹੋਈ ਪੁਲੀ ਰਾਹਗੀਰਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੀ ਹੋਈ ਹੈ। ਇਸ ਪੁਲੀ ’ਤੇ ਕਈ ਹਾਦਸੇ ਵਾਪਰ ਚੁੱਕੇ ਹਨ। ਬੀਤੇ ਦਿਨ ਇਸ ਪੁਲੀ ਤੋਭ ਡਿੱਗਣ ਕਾਰਨ ਮੋਟਰਸਾਈਕਲ ਸਵਾਰ ਲੜਕੇ ਦੀ ਮੌਤ ਹੋ ਗਈ। ਮੌਕੇ ’ਤੇ ਮੌਜੂਦ ਸੋਨੂ ਮਹਿਤਪੁਰ ਨੇ ਹੋਰਨਾਂ ਦੀ ਮੱਦਦ ਨਾਲ ਉਸ ਨੂੰ ਤੁਰੰਤ ਨਿੱਜੀ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪਿੰਡ ਹੇੜੀਆਂ ਦਾ ਰਹਿਣ ਵਾਲਾ ਇਹ ਨੌਜਵਾਨ ਆਪਣੇ ਮੋਟਰਸਾਈਕਲ ’ਤੇ ਉੱਥੋਂ ਲੰਘ ਰਿਹਾ ਸੀ ਕਿ ਅਚਾਨਕ ਟੁੱਟੀ ਹੋਈ ਪੁਲੀ ਵਿੱਚ ਜਾ ਡਿੱਗਿਆ। ਮੌਕੇ ’ਤੇ ਪੁੱਜੇ ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ, ਸੋਨੂ ਮਹਿਤਪੁਰ ਤੇ ਅਸ਼ੋਕ ਭਾਟੀਆ ਨੇ ਦੱਸਿਆ ਕਿ ਇਹ ਪੁਲੀ ਪਿਛਲੇ ਲੰਬੇ ਤੋਂ ਟੁੱਟੀ ਹੋਈ ਹੈ ਅਤੇ ਕਈ ਹਾਦਸੇ ਵਾਪਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਬਾਰੇ ਸਬੰਧਤ ਅਧਿਕਾਰੀਆਂ ਤੇ ਵਿਧਾਇਕ ਨੂੰ ਕਈ ਵਾਰ ਜਾਣੂ ਕਰਵਾਇਆ ਜਾ ਚੁੱਕਿਆ ਹੈ ਪਰ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ 40 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ।
Advertisement
Advertisement