ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਤੇਜ਼ ਰਫ਼ਤਾਰ ਕਾਰ ਪਲਟਣ ਕਾਰਨ ਨੌਜਵਾਨ ਦੀ ਮੌਤ

ਪੱਤਰ ਪ੍ਰੇਰਕ ਕਰਤਾਰਪੁਰ/ਪਠਾਨਕੋਟ, 10 ਜੁਲਾਈ ਕੌਮੀ ਮਾਰਗ ’ਤੇ ਪਿੰਡ ਰਾਏਪੁਰ ਰਸੂਲਪੁਰ ਨੇੜੇ ਤੇਜ਼ ਰਫਤਾਰ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ਕਾਰਨ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ। ਰਾਹੀਗੀਰਾਂ ਨੇ ਹਾਦਸੇ ਦੀ ਸੂਚਨਾ ਸੜਕ ਸੁਰੱਖਿਆ ਫੋਰਸ ਨੂੰ...
Advertisement

ਪੱਤਰ ਪ੍ਰੇਰਕ

ਕਰਤਾਰਪੁਰ/ਪਠਾਨਕੋਟ, 10 ਜੁਲਾਈ

Advertisement

ਕੌਮੀ ਮਾਰਗ ’ਤੇ ਪਿੰਡ ਰਾਏਪੁਰ ਰਸੂਲਪੁਰ ਨੇੜੇ ਤੇਜ਼ ਰਫਤਾਰ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ਕਾਰਨ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ। ਰਾਹੀਗੀਰਾਂ ਨੇ ਹਾਦਸੇ ਦੀ ਸੂਚਨਾ ਸੜਕ ਸੁਰੱਖਿਆ ਫੋਰਸ ਨੂੰ ਦਿੱਤੀ ਹੈ। ਥਾਣਾ ਮਕਸੂਦਾਂ ਦੀ ਪੁਲੀਸ ਨੇ ਹਾਦਸੇ ਵਾਲੀ ਜਗ੍ਹਾ ’ਤੇ ਪਹੁੰਚ ਕੇ ਸਥਿਤੀ ਸੰਭਾਲੀ। ਜਾਣਕਾਰੀ ਅਨੁਸਾਰ ਪਠਾਨਕੋਟ ਤੋਂ ਜਲੰਧਰ ਆ ਰਹੀ ਵਰਨਾ ਕਾਰ ਦੀ ਰਫਤਾਰ ਤੇਜ਼ ਹੋਣ ਕਾਰਨ ਸੰਤੁਲਨ ਗੁਆਉਣ ਨਾਲ ਹਾਦਸਾ ਵਾਪਰਿਆ ਹੈ। ਹਾਦਸੇ ਵਾਲੀ ਥਾਂ ’ਤੇ ਪਹੁੰਚੇ ਸਬ ਇੰਸਪੈਕਟਰ ਰਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਹਰਮਨ ਜੋਤ ਸੈਣੀ ਪੁੱਤਰ ਸੁਰਿੰਦਰ ਸੈਣੀ ਵਾਸੀ ਪਠਾਣਕੋਟ ਵਜੋਂ ਹੋਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਆਪਣੀ ਵਰਨਾ ਕਾਰ ਵਿੱਚ ਚੰਡੀਗੜ੍ਹ ਨੂੰ ਜਾ ਰਿਹਾ ਸੀ।

Advertisement