DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕਪੂਰਥਲਾ ਵਿੱਚ ਟਰੈਕਟਰ ਪਲਟਣ ਕਾਰਨ ਨੌਜਵਾਨ ਦੀ ਮੌਤ

ਨਡਾਲਾ ਦੇ ਮੰਡ ਰਾਏਪੁਰ ਅਰਾਈਆਂ ਵਿਖੇ ਟਰੈਕਟਰ ਪਲਟਣ ਕਾਰਨ 19 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲਖਬੀਰ ਸਿੰਘ ਪੁੱਤਰ ਸਵਰਨ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਲਖਬੀਰ ਸਿੰਘ ਮੰਡ ਰਾਏਪੁਰ ਅਰਾਈਆਂ ਵਿਖੇ ਰਸਤਾ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਨਡਾਲਾ ਦੇ ਮੰਡ ਰਾਏਪੁਰ ਅਰਾਈਆਂ ਵਿਖੇ ਟਰੈਕਟਰ ਪਲਟਣ ਕਾਰਨ 19 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲਖਬੀਰ ਸਿੰਘ ਪੁੱਤਰ ਸਵਰਨ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਲਖਬੀਰ ਸਿੰਘ ਮੰਡ ਰਾਏਪੁਰ ਅਰਾਈਆਂ ਵਿਖੇ ਰਸਤਾ ਸਾਫ਼ ਕਰਨ ਲਈ ਮਿੱਟੀ ਪਾ ਰਿਹਾ ਸੀ। ਇਸ ਦੌਰਾਨ ਚੜ੍ਹਾਈ ਹੋਣ ਕਾਰਨ ਟਰੈਕਟਰ ਅਚਾਨਕ ਅੱਗੇ ਵੱਲ ਉੱਠ ਗਿਆ ਅਤੇ ਪਿੱਛੇ ਆ ਰਹੀ ਟਰਾਲੀ ਨਾਲ ਜਾ ਟਕਰਾਇਆ। ਹਾਦਸੇ ਵਿੱਚ ਲਖਬੀਰ ਸਿੰਘ ਬੇਹੋਸ਼ ਹੋ ਗਿਆ।

ਉਸ ਨੂੰ ਤੁਰੰਤ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਉਪਰੰਤ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Advertisement

Advertisement
Advertisement
×