DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Youth Run Punjab 2026: ਨਸ਼ਾਮੁਕਤ ਅਤੇ ਤੰਦਰੁਸਤ ਪੰਜਾਬ ਲਈ ਦੌੜ

ਹਜ਼ਾਰਾਂ ਨੌਜਵਾਨਾਂ ਅਤੇ ਖਿਡਾਰੀਆਂ ਨੇ ਭਾਗ ਲਿਆ

  • fb
  • twitter
  • whatsapp
  • whatsapp
featured-img featured-img
ਜੇਤੂਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ।
Advertisement

ਇੱਥੇ ਕਰਵਾਈ ਗਈ ‘ਯੂਥ ਰਨ ਪੰਜਾਬ 2026’ ਵਿੱਚ ਹਜ਼ਾਰਾਂ ਨੌਜਵਾਨਾਂ ਅਤੇ ਖਿਡਾਰੀਆਂ ਨੇ ਨਸ਼ਾ ਮੁਕਤ, ਤੰਦਰੁਸਤ ਅਤੇ ਪ੍ਰਗਤੀਸ਼ੀਲ ਪੰਜਾਬ ਲਈ ਦੌੜ ਲਾਈ। ਆਮ ਆਦਮੀ ਪਾਰਟੀ (ਆਪ) ਯੂਥ ਵਿੰਗ ਵੱਲੋਂ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ ਉਲੀਕੀ ਗਈ ਇਸ ਮੈਰਾਥਨ ਨੇ ਊਰਜਾ, ਵਿਸ਼ਵਾਸ ਅਤੇ ਉਮੀਦ ਦਾ ਸਪੱਸ਼ਟ ਸੁਨੇਹਾ ਦਿੱਤਾ, ਕਿਉਂਕਿ ਪੰਜਾਬ ਦੇ ਨੌਜਵਾਨਾਂ ਨੇ ਨਸ਼ਿਆਂ ਅਤੇ ਨਿਰਾਸ਼ਾ ਦੀ ਬਜਾਇ ਖੇਡਾਂ, ਫਿਟਨੈਸ ਅਤੇ ਰਚਨਾਤਮਕ ਕਾਰਜਾਂ ਨੂੰ ਚੁਣਿਆ ਹੈ।

‘ਆਪ’ ਦੇ ਸੀਨੀਅਰ ਆਗੂ ਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ ਐੱਸ ਡੀ ਰਾਜਬੀਰ ਸਿੰਘ ਘੁੰਮਣ ਨੇ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਬਾਅਦ ਵਿੱਚ ਜੇਤੂਆਂ ਨੂੰ ਨਕਦ ਇਨਾਮ ਵੰਡ ਕੇ ਉਨ੍ਹਾਂ ਦੀਆਂ ਖੇਡ ਪ੍ਰਾਪਤੀਆਂ ਦਾ ਸਨਮਾਨ ਕੀਤਾ। ਇਸ ਸਮਾਗਮ ਦੌਰਾਨ ਭਾਗੀਦਾਰਾਂ ਨੂੰ ਟੀ-ਸ਼ਰਟਾਂ ਅਤੇ ਭਾਗੀਦਾਰੀ ਮੈਡਲ ਵੀ ਦਿੱਤੇ ਗਏ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ, ਫਿਟਨੈੱਸ ਅਤੇ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਲਈ ਉਤਸ਼ਾਹ ਮਿਲਿਆ।

Advertisement

ਇਸ ਮੌਕੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਬੁਲਾਰੇ ਦੀਪਕ ਬਾਲੀ ਨੇ ਕਿਹਾ ਕਿ ਯੂਥ ਰਨ ਪੰਜਾਬ 2026 ਵਰਗੇ ਪ੍ਰੋਗਰਾਮ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਨਕਾਰਾਤਮਕ ਸੋਚ ਤੋਂ ਦੂਰ ਕਰਨ ਅਤੇ ਉਨ੍ਹਾਂ ਨੂੰ ਖੇਡਾਂ, ਤੰਦਰੁਸਤੀ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਅ ਰਹੇ ਹਨ।

Advertisement

ਇਸ ਮੌਕੇ ‘ਆਪ’ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਮੈਰਾਥਨ ਵਿੱਚ ਨੌਜਵਾਨਾਂ ਦਾ ਭਾਰੀ ਉਤਸ਼ਾਹ ‘ਰੰਗਲਾ ਪੰਜਾਬ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਲਈ ਉਨ੍ਹਾਂ ਦੀ ਭਾਵਨਾ ਨੂੰ ਦਰਸਾਉਂਦਾ ਹੈ। ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਿਆ ਸੀ, ਜਦੋਂ ਕਿ ਮਾਨ ਸਰਕਾਰ ਉਨ੍ਹਾਂ ਨੂੰ ਖੇਡਾਂ ਅਤੇ ਸਿੱਖਿਆ ਵੱਲ ਲਿਆਉਣ ਲਈ ਕੰਮ ਕਰ ਰਹੀ ਹੈ।

Advertisement
×