ਚਾਕੂ ਮਾਰ ਕੇ ਨੌਜਵਾਨ ਦੀ ਹੱਤਿਆ
ਨਵੀਂ ਦਿੱਲੀ (ਪੱਤਰ ਪ੍ਰੇਰਕ): ਉੱਤਰ-ਪੂਰਬੀ ਦਿੱਲੀ ਦੇ ਸੁਭਾਸ਼ ਮੁਹੱਲੇ ਵਿੱਚ ਇੱਕ 28 ਸਾਲਾ ਨੌਜਵਾਨ ਦੀ ਕਥਿਤ ਤੌਰ ’ਤੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਸਬੰਧੀ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਦਿੱਲੀ ਪੁਲੀਸ ਦੇ ਇਕ ਅਧਿਕਾਰੀ ਨੇ...
Advertisement
ਨਵੀਂ ਦਿੱਲੀ (ਪੱਤਰ ਪ੍ਰੇਰਕ): ਉੱਤਰ-ਪੂਰਬੀ ਦਿੱਲੀ ਦੇ ਸੁਭਾਸ਼ ਮੁਹੱਲੇ ਵਿੱਚ ਇੱਕ 28 ਸਾਲਾ ਨੌਜਵਾਨ ਦੀ ਕਥਿਤ ਤੌਰ ’ਤੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਸਬੰਧੀ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਦਿੱਲੀ ਪੁਲੀਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਨੂੰ ਕੱਲ੍ਹ ਰਾਤ 9:30 ਵਜੇ ਦੇ ਕਰੀਬ ਇਕ ਵਿਅਕਤੀ ਦੇ ਜ਼ਖਮੀ ਦੀ ਸੂਚਨਾ ਮਿਲੀ, ਜਿਸ ਦੀ ਪਛਾਣ ਸ਼ਾਕਿਰ ਵਜੋਂ ਹੋਈ ਸੀ। ਇਸ ਮਗਰੋਂ ਪੁਲੀਸ ਟੀਮ ਮੌਕੇ ’ਤੇ ਪਹੁੰਚੀ ਪਰ ਪਤਾ ਲੱਗਾ ਕਿ ਜ਼ਖਮੀ ਨੂੰ ਪਹਿਲਾਂ ਹੀ ਜੀਟੀਬੀ ਹਸਪਤਾਲ ਲਿਜਾਇਆ ਗਿਆ ਜਿੱਥੇ ਹਸਪਤਾਲ ਵਿੱਚ ਡਾਕਟਰਾਂ ਨੇ ਵਿਅਕਤੀ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਦੱਸਿਆ ਕਿ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਸਬੰਧਤ ਧਾਰਾ ਦੇ ਤਹਿਤ ਭਜਨਪੁਰਾ ਪੁਲੀਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਪਛਾਣ ਕਰਕੇ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਲਈ ਕਈ ਟੀਮਾਂ ਬਣਾਈਆਂ ਗਈਆਂ ਹਨ।
Advertisement
Advertisement