ਨੌਜਵਾਨਾਂ ਵੱਲੋਂ ‘ਆਪ’ ਨੂੰ ਸਮਰਥਨ

ਨੌਜਵਾਨਾਂ ਵੱਲੋਂ ‘ਆਪ’ ਨੂੰ ਸਮਰਥਨ

ਨੌਜਵਾਨਾਂ ਦਾ ਸਵਾਗਤ ਕਰਦੇ ਹੋਏ ਮਾਸਟਰ ਨਿਰਮਲ ਸਿੰਘ ਤੇ ਹੋਰ। -ਫੋਟੋ: ਚਾਨਾ

ਪੱਤਰ ਪ੍ਰੇਰਕ

ਫਗਵਾੜਾ, 19 ਜਨਵਰੀ

ਆਮ ਆਦਮੀ ਪਾਰਟੀ ਯੂਥ ਵਿੰਗ ਦੇ ਦਫ਼ਤਰ ਵਿੱਚ ਸ਼ਹਿਰ ਦੇ ਵੱਖ-ਵੱਖ ਮੁਹੱਲੇ ਤੇ ਪਿੰਡਾਂ ਦੇ ਨੌਜਵਾਨਾਂ ਨੇ ‘ਆਪ’ ਦਾ ਪੱਲਾ ਫੜਿਆ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਨਿਰਮਲ ਸਿੰਘ, ਜ਼ਿਲ੍ਹਾ ਖਜ਼ਾਨਚੀ ਹਰਜਿੰਦਰ ਸਿੰਘ ਵਿਰਕ, ਲਲਿਤ, ਤਵਿੰਦਰ ਰਾਮ ਨੇ ਉਨ੍ਹਾਂ ਦਾ ਸੁਆਗਤ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ  ਵਿਕਾਸ ਏਜੰਡੇ ਨੂੰ ਲੈ ਕੇ ਰਣਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਵਰਕਰਾਂ ਨੂੰ ਪਾਰਟੀ ’ਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਕੈਵਿਨ ਸਿੰਘ ਭੁੱਲਾਰਾਈ, ਨਵਰੂਪ ਪਾਲ, ਬਲਜੀਤ ਸਿੰਘ, ਹਰਪਾਲ ਸਿੰਘ, ਦਲਜੀਤ ਸਿੰਘ ਤੇ ਪ੍ਰੀਤ ਸਰੋਏ ਹਾਜ਼ਰ ਸਨ। 

ਬਲਾਚੌਰ (ਨਿੱਜੀ ਪੱਤਰ ਪ੍ਰੇਰਕ): ਭਗਵੰਤ ਮਾਨ ਨੂੰ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨਣ ’ਤੇ ਪਾਰਟੀ ਦੀ ਬਲਾਚੌਰ ਇਕਾਈ ਦੇ ਸਮੂਹ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਪਾਰਟੀ ਦੇ ਬਲਾਚੌਰ ਹਲਕੇ ਤੋਂ ਉਮੀਦਵਾਰ ਬੀਬੀ ਸੰਤੋਸ਼ ਕਟਾਰੀਆ ਦੀ ਅਗਵਾਈ ਵਿੱਚ ਲੱਡੂ ਵੰਡੇ ਗਏ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਿਵਕਰਨ ਚੇਚੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਇੱਕੋ-ਇੱਕ ਪਾਰਟੀ ਹੈ, ਜੋ ਜਨਤਾ ਦੀ ਰਾਏ ਲੈ ਕੇ ਫੈਸਲੇ ਕਰਦੀ ਹੈ, ਜਦੋਂ ਕਿ ਬਾਕੀ ਰਵਾਇਤੀ ਪਾਰਟੀਆਂ ਤਾਂ ਫੈਸਲੇ ਲੋਕਾਂ ’ਤੇ ਥੋਪਦੀਆਂ ਹਨ।   

ਅਮਿਤ ਮੰਟੂ ਦਾ ਸੁਜਾਨਪੁਰ ਵਿੱਚ ਸਵਾਗਤ 

ਪਠਾਨਕੋਟ (ਪੱਤਰ ਪ੍ਰੇਰਕ): ਕਾਂਗਰਸ ਦੇ ਹਲਕਾ ਇੰਚਾਰਜ ਠਾਕੁਰ ਅਮਿਤ ਸਿੰਘ ਮੰਟੂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਚੰਡੀਗੜ੍ਹ ਤੋਂ ਅੱਜ ਆਪਣੇ ਹਲਕੇ ਸੁਜਾਨਪੁਰ ਪੁੱਜਣ ’ਤੇ ਸਮਰਥਕਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਹ ਸਵਾਗਤ ਜੀਐੱਸ ਗਾਰਡਨ ਮਨਵਾਲ ਵਿੱਚ ਹੋਏ ਸਮਾਗਮ ਦੌਰਾਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਸਰਪੰਚ ਚਮਨ ਲਾਲ, ਬੁੰਗਲ ਦੇ ਹਰੀ, ਪਤਰਾਲਵਾਂ ਦੇ ਰਾਕੇਸ਼, ਘੋਹ ਦੇ ਸਤੀਸ਼, ਮਾਧੋਪੁਰ ਕੁਲੀਆਂ ਦੇ ਲੇਖ ਰਾਜ, ਨਵਾਂ ਪਿੰਡ ਦੇ ਬਲਵੰਤ, ਮਾਧੋਪੁਰ ਦੇ ਕਰਨਦੀਪ, ਜੁੰਗਥ ਦੇ ਰਾਕੇਸ਼, ਚੱਕ ਮਾਧੋਸਿੰਘ ਦੇ ਅਸ਼ਵਨੀ, ਡੱਲਾ ਦੀ ਸ਼ੀਲਾ, ਅਖਵਾਨਾ ਦੇ ਰਾਜ ਕੁਮਾਰ ਸ਼ਾਮਲ ਸਨ। ਇਸ ਦੌਰਾਨ  ਠਾਕੁਰ ਅਮਿਤ ਮੰਟੂ ਨੇ ਕਿਹਾ ਕਿ ਕਾਂਗਰਸ ਆਪਣੇ ਸਿਧਾਂਤਾਂ ਤੋਂ ਭਟਕ ਚੁੱਕੀ ਹੈ। ਇਸ ਕਰਕੇ ਉਨ੍ਹਾਂ ਕਾਂਗਰਸ ਪਾਰਟੀ ਨੂੰ ਅਲਵਿਦਾ ਕਿਹਾ ਹੈ।   

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਣੇ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕ...

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

84 ਦੌੜਾਂ ਵਿੱਚ ਪੰਜ ਖਿਡਾਰੀ ਪੈਵੀਅਨ ਪਰਤੇ

ਸ਼ਹਿਰ

View All