DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Yudh Nashe Virudh: ਜ਼ਿਲ੍ਹਾ ਪ੍ਰਸ਼ਾਸਨ ਨੇ ਭੂੰਗਰਨੀ ’ਚ ਫੁਟਬਾਲ ਮੈਚ ਕਰਵਾਇਆ

ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੀ ਰੋਕਥਾਮ ਲਈ ਜ਼ਿਲ੍ਹੇ ’ਚ 60 ਦਿਨਾਂ ਲਈ ਸ਼ੁਰੂ ਕੀਤੀਆਂ ਵਿਸ਼ੇਸ਼ ਸਰਗਰਮੀਆਂ ਦੀ ਲੜੀ ਵਿਚ ਨੇੜਲੇ ਪਿੰਡ ਭੂੰਗਰਨੀ ਵਿੱਚ ਖੇਡ ਵਿਭਾਗ ਵਲੋਂ ਨੌਜਵਾਨਾਂ ਲਈ ਫੁੱਟਬਾਲ ਮੈਚ ਕਰਵਾਇਆ ਗਿਆ। ਫੁਟਬਾਲ ਮੈਚ ਦੌਰਾਨ...

  • fb
  • twitter
  • whatsapp
  • whatsapp
featured-img featured-img
ਫੁਟਬਾਲ ਮੈਚ ਮੌਕੇ ਟੀਮਾਂ ਨਾਲ ਸਹਾਇਕ ਕਮਿਸ਼ਨਰ ਅਮਨਦੀਪ ਕੌਰ ਅਤੇ ਹੋਰ।
Advertisement

ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੀ ਰੋਕਥਾਮ ਲਈ ਜ਼ਿਲ੍ਹੇ ’ਚ 60 ਦਿਨਾਂ ਲਈ ਸ਼ੁਰੂ ਕੀਤੀਆਂ ਵਿਸ਼ੇਸ਼ ਸਰਗਰਮੀਆਂ ਦੀ ਲੜੀ ਵਿਚ ਨੇੜਲੇ ਪਿੰਡ ਭੂੰਗਰਨੀ ਵਿੱਚ ਖੇਡ ਵਿਭਾਗ ਵਲੋਂ ਨੌਜਵਾਨਾਂ ਲਈ ਫੁੱਟਬਾਲ ਮੈਚ ਕਰਵਾਇਆ ਗਿਆ। ਫੁਟਬਾਲ ਮੈਚ ਦੌਰਾਨ ਸਹਾਇਕ ਕਮਿਸ਼ਨਰ ਅਮਨਦੀਪ ਕੌਰ ਨੇ ਖਿਡਾਰੀਆਂ ਦੀ ਹੌਂਸਲ ਅਫ਼ਜ਼ਾਈ ਕਰਦਿਆਂ ਕਿਹਾ ਕਿ ਨੌਜਵਾਨਾਂ ਦੇ ਸਹਿਯੋਗ ਸਦਕਾ ਨਸ਼ਿਆਂ ਨੂੰ ਜੜ੍ਹੋਂ ਖਤਮ ਕੀਤਾ ਜਾ ਸਕਦਾ ਹੈ ਜਿਸ ਲਈ ਹਰ ਖੇਤਰ ਵਿਚ ਨੌਜਵਾਨਾਂ ਨੂੰ ਆਪਣੀ ਬਣਦੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਅਤੇ ਨਸ਼ਿਆਂ ਸਬੰਧੀ ਅਹਿਮ ਜਾਣਕਾਰੀਆਂ ਦੇਣ ਲਈ ਪਿੰਡ ਅਤੇ ਸ਼ਹਿਰ ਪੱਧਰ ’ਤੇ ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਖੇਡ ਵਿਭਾਗ ਦੇ ਫ਼ੁੱਟਬਾਲ ਕੋਚ ਹਰਜੀਤ ਪਾਲ ਸਿੰਘ ਅਤੇ ਅਥਲੈਟਿਕ ਕੋਚ ਮੋਨਿਕਾ ਦੀ ਦੇਖਰੇਖ ਵਿਚ ਕਰਵਾਏ ਮੈਚ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂੰਗਰਨੀ ਦੀਆਂ ਟੀਮਾਂ ਨੇ ਵਧੀਆ ਪ੍ਰਦਰਸ਼ਨ ਕੀਤਾ ਜਿਸ ’ਚ ਸਕੂਲ ਦੀ ਏ ਟੀਮ ਜੇਤੂ ਰਹੀ।

Advertisement
Advertisement
×