ਜ਼ੋਨਲ ਮੁਕਾਬਲੇ: ਕੋਟਲਾ ਨੌਧ ਸਿੰਘ ਵੱਲੋਂ ਸ਼ਾਨਦਾਰ ਪ੍ਰਦਰਸ਼ਨ
ਡੀ ਜੀ ਐੱਸ ਈ-ਕਮ-ਸਟੇਟ ਪ੍ਰਾਜੈਕਟ ਡਾਇਰੈਕਟਰ ਸਮੱਗਰ ਸਿੱਖਿਆ ਅਭਿਆਨ ਵੱਲੋਂ ਆਈ ਐੱਸ ਐੱਫ ਕਾਲਜ ਮੋਗਾ ਵਿੱਚ ਕਰਵਾਏ ਗਏ ਜ਼ੋਨਲ ਪੱਧਰੀ ਕਲਾ ਉਤਸਵ 2025 ਦੇ ਪਰੰਪਰਾਗਤ ਲੋਕ ਨਾਚ ਮੁਕਾਬਲਿਆਂ ਵਿੱਚੋਂ ਹੁਸ਼ਿਆਰਪੁਰ ਦੇ ਗ਼ਦਰੀ ਬਾਬਾ ਹਰਨਾਮ ਸਿੰਘ ਟੁੰਡੀਲਾਟ ਸਰਕਾਰੀ ਸੀਨੀਅਰ ਸੈਕੰਡਰੀ ਕੋਟਲਾ...
Advertisement
ਡੀ ਜੀ ਐੱਸ ਈ-ਕਮ-ਸਟੇਟ ਪ੍ਰਾਜੈਕਟ ਡਾਇਰੈਕਟਰ ਸਮੱਗਰ ਸਿੱਖਿਆ ਅਭਿਆਨ ਵੱਲੋਂ ਆਈ ਐੱਸ ਐੱਫ ਕਾਲਜ ਮੋਗਾ ਵਿੱਚ ਕਰਵਾਏ ਗਏ ਜ਼ੋਨਲ ਪੱਧਰੀ ਕਲਾ ਉਤਸਵ 2025 ਦੇ ਪਰੰਪਰਾਗਤ ਲੋਕ ਨਾਚ ਮੁਕਾਬਲਿਆਂ ਵਿੱਚੋਂ ਹੁਸ਼ਿਆਰਪੁਰ ਦੇ ਗ਼ਦਰੀ ਬਾਬਾ ਹਰਨਾਮ ਸਿੰਘ ਟੁੰਡੀਲਾਟ ਸਰਕਾਰੀ ਸੀਨੀਅਰ ਸੈਕੰਡਰੀ ਕੋਟਲਾ ਨੌਧ ਸਿੰਘ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ ਹੈ। ਇੱਥੇ ਹੋਏ 6 ਜ਼ਿਲ੍ਹਿਆਂ ਦੇ ਜ਼ੋਨਲ ਮੁਕਾਬਲਿਆਂ ’ਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਲਲਿਤਾ ਅਰੋੜਾ ਦੀ ਅਗਵਾਈ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਿੰਸੀਪਲ ਅਮਨਦੀਪ ਸ਼ਰਮਾ ਅਤੇ ਰਾਜਨ ਅਰੋੜਾ ਦੀ ਦੇਖ-ਰੇਖ ਹੇਠ ਕੋਟਲਾ ਨੌਧ ਸਿੰਘ ਸਕੂਲ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਟੀਮ ਇੰਚਾਰਜ ਇਕਬਾਲਪ੍ਰੀਤ ਸਿੰਘ ਤੇ ਵਰਿੰਦਰ ਸਿੰਘ ਨਿਮਾਣਾ ਨੇ ਦੱਸਿਆ ਕਿ ਜ਼ੋਨਲ ਮੁਕਾਬਲਿਆਂ ਵਿੱਚੋਂ ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ, ਜਲੰਧਰ, ਹੁਸ਼ਿਆਰਪੁਰ ਮੋਗਾ ਅਤੇ ਰੂਪਨਗਰ ਦੀਆਂ ਟੀਮਾਂ ਨਾਲ ਮੁਕਾਬਲਾ ਕਰ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਸਕੂਲ ਇੰਚਾਰਜ ਲੈਕਚਰਾਰ ਜਸਵਿੰਦਰ ਕੌਰ ਅਤੇ ਸਰਪੰਚ ਨਰਿੰਦਰ ਕੌਰ ਨੇ ਟੀਮ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।
Advertisement
Advertisement