ਜ਼ੋਨਲ ਕੁਸ਼ਤੀ ਮੁਕਾਬਲੇ: ਜੀਟੀਬੀ ਸਕੂਲ ਨੇ ਸੋਨ ਤਗ਼ਮੇ ਜਿੱਤੇ
ਜ਼ੋਨ ਪੱਧਰੀ ਕੁਸ਼ਤੀ ਮੁਕਾਬਲਿਆਂ ਵਿੱਚ ਜੀਟੀਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ ਦੀ ਪ੍ਰੇਰਨਾ ਤੇ ਕੋਚ ਹਰਨਾਮ ਸਿੰਘ ਦੀ ਦੇਖ-ਰੇਖ ਹੇਠ ਕੁਸ਼ਤੀ ਖਿਡਾਰੀਆਂ ਨੇ ਸੋਨ ਤਗ਼ਮਾ ਜਿੱਤਿਆ ਹੈ। ਉਨ੍ਹਾਂ...
Advertisement
ਜ਼ੋਨ ਪੱਧਰੀ ਕੁਸ਼ਤੀ ਮੁਕਾਬਲਿਆਂ ਵਿੱਚ ਜੀਟੀਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ ਦੀ ਪ੍ਰੇਰਨਾ ਤੇ ਕੋਚ ਹਰਨਾਮ ਸਿੰਘ ਦੀ ਦੇਖ-ਰੇਖ ਹੇਠ ਕੁਸ਼ਤੀ ਖਿਡਾਰੀਆਂ ਨੇ ਸੋਨ ਤਗ਼ਮਾ ਜਿੱਤਿਆ ਹੈ। ਉਨ੍ਹਾਂ ਦੱਸਿਆ ਕਿ ਅੰਡਰ-19 ਮੁਕਾਬਲਿਆਂ ਵਿੱਚ ਗੁਰਨੂਰਪ੍ਰੀਤ ਸਿੰਘ (61 ਕਿਲੋ), ਕਰਨਦੀਪ ਸਿੰਘ (86 ਕਿਲੋ) ਅਤੇ ਅੰਡਰ-17 ਵਿੱਚ ਮਨਿੰਦਰ ਸਿੰਘ (92 ਕਿਲੋ) ਨੇ ਸੋਨ ਤਗ਼ਮੇ ਜਿੱਤੇ ਹਨ। ਪ੍ਰਿੰਸੀਪਲ ਬਾਜਵਾ ਨੇ ਦੱਸਿਆ ਕਿ ਇਹ ਖਿਡਾਰੀ ਜ਼ਿਲ੍ਹਾ ਪੱਧਰੀ ਖੇਡਾਂ ਲਈ ਚੁਣੇ ਗਏ ਹਨ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਬੀਰ ਸਿੰਘ ਰੰਧਾਵਾ, ਉਪ ਪ੍ਰਧਾਨ ਅਜਮੇਰਪਾਲ ਸਿੰਘ ਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਡਿਪਟੀ ਮੈਨੇਜਰ ਦੀਪਗਗਨ ਸਿੰਘ ਗਿੱਲ, ਸੈਕਟਰੀ ਭੁਪਿੰਦਰ ਸਿੰਘ ਰੰਧਾਵਾ, ਜੁਆਇੰਟ ਸੈਕਟਰੀ ਮਹਿੰਦਰ ਸਿੰਘ, ਡੀਨ ਡਾ. ਰੁਪਿੰਦਰ ਕੌਰ ਰੰਧਾਵਾ, ਪ੍ਰਿੰਸੀਪਲ ਤੇ ਸਮੂਹ ਸਟਾਫ ਨੇ ਜੇਤੂਆਂ ਨੂੰ ਵਧਾਈ ਦਿੱਤੀ।
Advertisement
Advertisement
×