DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

AAP MLA Suspended: ਆਪਣੀ ਸਰਕਾਰ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ‘ਆਪ’ ਵਿਧਾਇਕ Sukhveer Maiserkhana ਪਾਰਟੀ 'ਚੋਂ ਮੁਅੱਤਲ

ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਆਪਣੀ ਹੀ ਸਰਕਾਰ ਦੀ ਕਾਰਗੁਜ਼ਾਰੀ ਖ਼ਿਲਾਫ਼ ਚੁੱਕੀ ਸੀ ਆਵਾਜ਼

  • fb
  • twitter
  • whatsapp
  • whatsapp
Advertisement

Sukhbir Singh Maiserkhana suspended:ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਆਮ ਆਦਮੀ ਪਾਰਟੀ ਨੇ ਮੌੜ ਮੰਡੀ ਦੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਦੀ ਮੁਢਲੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ। ਉਨ੍ਹਾਂ ਅੱਜ ਸੋਸ਼ਲ ਮੀਡੀਆ ਉਪਰ ਪਾਰਟੀ ਦੇ ਵਿਰੁੱਧ ਸਕੂਲਾਂ ਦੇ ਖਸਤਾ ਹਾਲ ਤੇ ਹੋਰ ਮੁੱਦਿਆਂ ’ਤੇ ਆਪਣੀ ਭੜਾਸ ਕੱਢੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਵਿਚੋਂ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਸੁਖਵੀਰ ਸਿੰਘ ਮਾਈਸਰਖਾਨਾ ਨੇ ਅੱਜ ਪੰਦਰਾਂ ਕੁ ਮਿੰਟ ਦੀ ਇੱਕ ਫੇਸਬੁੱਕ ਲਾਈਵ ਵੀਡੀਓ ਪਾਈ ਤੇ ਉਸ ਦੌਰਾਨ ਭਾਵੁਕ ਹੋ ਗਏ। ਉਨ੍ਹਾਂ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਆਪਣੀ ਹੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਉਹ ਅਧਿਕਾਰੀਆਂ ਕੋਲ ਇਹ ਮੁੱਦਾ ਵਾਰ-ਵਾਰ ਚੁੱਕ ਚੁੱਕੇ ਹਨ।

Advertisement

ਪਹਿਲੀ ਵਾਰ ਵਿਧਾਇਕ ਬਣੇ ਮਾਈਸਰਖਾਨਾ ਨੇ ਕਿਹਾ ਕਿ ਉਨ੍ਹਾਂ ਨੇ ਇਹ ਮਾਮਲਾ ਪਾਰਟੀ ਹਾਈਕਮਾਂਡ, ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਕੋਲ ਵੀ ਉਠਾਇਆ ਸੀ ਪਰ ਅਧਿਆਪਕਾਂ ਦੀ ਘਾਟ ਉਸੇ ਤਰ੍ਹਾਂ ਬਣੀ ਰਹੀ।

Advertisement

ਮਾਈਸਰਖਾਨਾ ਨੇ ਕਿਹਾ ਕਿ ਉਨ੍ਹਾਂ ਨੇ ਸਰਕਾਰ ਨੂੰ ਆਪਣੇ ਹਲਕੇ ਦੇ ਸਕੂਲਾਂ, ਜਿਨ੍ਹਾਂ ਵਿੱਚ 'ਸਕੂਲ ਆਫ਼ ਐਮੀਨੈਂਸ' ਵੀ ਸ਼ਾਮਲ ਹੈ ਜਿੱਥੇ ਉਨ੍ਹਾਂ ਦੇ ਬੱਚੇ ਪੜ੍ਹਦੇ ਹਨ, ਵਿੱਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਵਾਰ-ਵਾਰ ਬੇਨਤੀ ਕੀਤੀ ਸੀ।

ਇਹ ਦਾਅਵਾ ਕਰਦਿਆਂ ਕਿ ਉਹ ਇਕਲੌਤੇ ਵਿਧਾਇਕ ਹਨ ਜਿਨ੍ਹਾਂ ਨੇ ਸਿੱਖਿਆ ਪ੍ਰਣਾਲੀ ਵਿੱਚ ਵਿਸ਼ਵਾਸ ਰੱਖਦੇ ਹੋਏ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲ ਵਿੱਚ ਭੇਜਿਆ ਹੈ, ਉਨ੍ਹਾਂ ਸਵਾਲ ਕੀਤਾ ਕਿ ਜੇਕਰ ਅਧਿਆਪਕ ਹੀ ਮੌਜੂਦ ਨਹੀਂ ਹਨ ਤਾਂ ਉਨ੍ਹਾਂ ਦੇ ਬੱਚਿਆਂ ਦਾ ਕੀ ਕਸੂਰ ਹੈ। ਉਨ੍ਹਾਂ ਦਾ ਇਹ ਗੁੱਸਾ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਸਿਆਸੀ ਹਲਕਿਆਂ ਵਿੱਚ ਇਹ ਚਰਚਾ ਚੱਲ ਰਹੀ ਹੈ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ 'ਆਪ' ਉਨ੍ਹਾਂ ਦੀ ਥਾਂ ਕਿਸੇ ਹੋਰ ਨੂੰ ਉਮੀਦਵਾਰ ਬਣਾ ਸਕਦੀ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਵਿਧਾਨ ਸਭਾ ਚੋਣ 35,008 ਵੋਟਾਂ ਦੇ ਫਰਕ ਨਾਲ ਜਿੱਤੀ ਸੀ।

AAP ਵਿਧਾਇਕ Sukhveer Maiserkhana ਨੇ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਘੇਰੀ ਆਪਣੀ ਹੀ ਸਰਕਾਰ; Live ਦੌਰਾਨ ਹੋਏ ਭਾਵੁਕ

Advertisement
×