DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਪਟਿਆਲਾ ਦੇ ਹਰਿਮਾਜਰਾ ’ਚ ਰੂਹ ਕੰਬਾਊ ਘਟਨਾ: ਸਿਰ ’ਚ ਲੋਹੇ ਦੀ ਰੋਡ ਮਾਰ ਕੇ ਦਿੱਤੀ ਦਰਦਨਾਕ ਮੌਤ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਹੀ ਪਤੀ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਅਧਿਕਾਰੀਆਂ ਨੇ ਅੱਜ ਇਸ ਵਾਰਦਾਤ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਥਾਣਾ ਘਨੌਰ ਵਿਖੇ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 103(1) ਅਤੇ 61(2) ਤਹਿਤ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਅੰਬਾਲਾ ਜ਼ਿਲ੍ਹੇ ਦੇ ਪਿੰਡ ਡੰਡਿਆਣਾ ਦੇ ਰਹਿਣ ਵਾਲੇ ਮੋਤੀ ਰਾਮ ਪੁੱਤਰ ਅਜਮੇਰ ਸਿੰਘ ਨੇ ਪਟਿਆਲਾ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਜੀਜੇ ਸੁਖਵਿੰਦਰ ਸਿੰਘ, ਜੋ ਕਿ ਪਿੰਡ ਹਰਿਮਾਜਰਾ ਦਾ ਰਹਿਣ ਵਾਲਾ ਸੀ, ਦਾ ਉਸ ਦੀ ਪਤਨੀ ਅਤੇ ਉਸ ਦੇ ਪ੍ਰੇਮੀ ਨੇ ਮਿਲ ਕੇ ਕਤਲ ਕਰ ਦਿੱਤਾ ਹੈ। ਸ਼ਿਕਾਇਤਕਰਤਾ ਅਨੁਸਾਰ ਸੁਖਵਿੰਦਰ ਸਿੰਘ ਦਾ ਵਿਆਹ ਕਰੀਬ 17 ਸਾਲ ਪਹਿਲਾਂ ਹਰਜੀਤ ਕੌਰ ਨਾਲ ਹੋਇਆ ਸੀ ਅਤੇ ਉਹ ਆਪਣੇ ਪਰਿਵਾਰ ਨਾਲ ਹਰਿਮਾਜਰਾ ਵਿਖੇ ਰਹਿ ਰਿਹਾ ਸੀ।

Advertisement

ਮੋਤੀ ਰਾਮ ਨੇ ਦੱਸਿਆ ਕਿ 20 ਜੁਲਾਈ ਨੂੰ ਉਨ੍ਹਾਂ ਨੂੰ ਇੱਕ ਰਿਸ਼ਤੇਦਾਰ ਦਾ ਫੋਨ ਆਇਆ ਕਿ ਸੁਖਵਿੰਦਰ ਸਿੰਘ ਜ਼ਖ਼ਮੀ ਹਾਲਤ ਵਿੱਚ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖ਼ਲ ਹੈ। ਜਦੋਂ ਪਰਿਵਾਰਕ ਮੈਂਬਰ ਹਸਪਤਾਲ ਪੁੱਜੇ ਤਾਂ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਗੌਰਮਿੰਟ ਮੈਡੀਕਲ ਕਾਲਜ ਅਤੇ ਹਸਪਤਾਲ (GMCH), ਸੈਕਟਰ 32, ਚੰਡੀਗੜ੍ਹ ਲਈ ਰੈਫਰ ਕਰ ਦਿੱਤਾ। ਸੁਖਵਿੰਦਰ ਸਿੰਘ ਬੇਹੋਸ਼ ਸੀ ਅਤੇ ਉਸ ਦੇ ਸਿਰ 'ਤੇ ਗੰਭੀਰ ਸੱਟਾਂ ਦੇ ਨਿਸ਼ਾਨ ਸਨ, ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।

Advertisement

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਹਰਜੀਤ ਕੌਰ ਦੇ ਸ਼ਿੰਦਰ ਸਿੰਘ ਨਾਮਕ ਵਿਅਕਤੀ ਨਾਲ ਨਜਾਇਜ਼ ਸੰਬੰਧ ਸਨ, ਜੋ ਅਕਸਰ ਉਨ੍ਹਾਂ ਦੇ ਘਰ ਆਉਂਦਾ-ਜਾਂਦਾ ਸੀ। ਇਸੇ ਗੱਲ ਨੂੰ ਲੈ ਕੇ ਪਤੀ-ਪਤਨੀ ਵਿਚਾਲੇ ਅਕਸਰ ਝਗੜਾ ਰਹਿੰਦਾ ਸੀ। ਦੋਸ਼ ਹੈ ਕਿ 19 ਅਤੇ 20 ਜੁਲਾਈ ਦੀ ਵਿਚਕਾਰਲੀ ਰਾਤ ਨੂੰ ਹਰਜੀਤ ਕੌਰ ਅਤੇ ਸ਼ਿੰਦਰ ਸਿੰਘ ਨੇ ਸਾਜ਼ਿਸ਼ ਤਹਿਤ ਸੁਖਵਿੰਦਰ ਸਿੰਘ ਦੇ ਸਿਰ ’ਤੇ ਲੋਹੇ ਦੀ ਰੋਡ ਜਾਂ ਕਿਸੇ ਭਾਰੀ ਚੀਜ਼ ਨਾਲ ਹਮਲਾ ਕਰ ਕੇ ਉਸ ਨੂੰ ਗੰਭੀਰ ਰੂਪ ’ਚ ਜ਼ਖ਼ਮੀ ਕਰ ਦਿੱਤਾ।

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਪਤਨੀ ਨੇ ਮਾਮਲੇ ਨੂੰ ਦਬਾਉਣ ਲਈ ਹਸਪਤਾਲ ’ਚ ਝੂਠੀ ਕਹਾਣੀ ਘੜੀ ਕਿ ਸੁਖਵਿੰਦਰ ਸਿੰਘ ਘਰ ਦੀ ਛੱਤ ਤੋਂ ਡਿੱਗ ਕੇ ਜ਼ਖ਼ਮੀ ਹੋਇਆ ਹੈ। ਹਾਲਾਂਕਿ, ਪੁਲੀਸ ਦੀ ਮੁਢਲੀ ਜਾਂਚ ’ਚ ਛੱਤ ਤੋਂ ਡਿੱਗਣ ਦੀ ਗੱਲ ਸ਼ੱਕੀ ਪਾਈ ਗਈ, ਜਿਸ ਤੋਂ ਬਾਅਦ ਪੁਲੀਸ ਨੇ ਕਤਲ ਦਾ ਕੇਸ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

Advertisement
×