DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bathinda Suicide Case: ਚੰਡੀਗੜ੍ਹ ਦੇ ਬਿਲਡਰ ਅਤੇ ਉਸ ਦੇ ਪੁੱਤਰਾਂ ਵਿਰੁੱਧ ‘ਲੁੱਕਆਊਟ ਨੋਟਿਸ’ ਜਾਰੀ ਕਰਨ ਦੀ ਤਿਆਰੀ

ਬਠਿੰਡਾ ਪੁਲੀਸ ਨੇ ਮਰਹੂਮ ਕਾਂਗਰਸੀ ਆਗੂ ਸੁਖਰਾਜ ਸਿੰਘ ਨੱਤ ਦੇ 34 ਸਾਲਾ ਪੁੱਤਰ ਐਡਵੋਕੇਟ ਦਵਿੰਦਰਪਾਲ ਸਿੰਘ ਨੱਤ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਵਿੱਚ ਚੰਡੀਗੜ੍ਹ ਦੇ ਬਿਲਡਰ ਅਤੇ ਉਸ ਦੇ ਦੋ ਪੁੱਤਰਾਂ ਵਿਰੁੱਧ ਲੁੱਕਆਊਟ ਸਰਕੂਲਰ (LOC) ਜਾਰੀ ਕਰਨ ਦੀ...

  • fb
  • twitter
  • whatsapp
  • whatsapp
Advertisement

ਬਠਿੰਡਾ ਪੁਲੀਸ ਨੇ ਮਰਹੂਮ ਕਾਂਗਰਸੀ ਆਗੂ ਸੁਖਰਾਜ ਸਿੰਘ ਨੱਤ ਦੇ 34 ਸਾਲਾ ਪੁੱਤਰ ਐਡਵੋਕੇਟ ਦਵਿੰਦਰਪਾਲ ਸਿੰਘ ਨੱਤ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਵਿੱਚ ਚੰਡੀਗੜ੍ਹ ਦੇ ਬਿਲਡਰ ਅਤੇ ਉਸ ਦੇ ਦੋ ਪੁੱਤਰਾਂ ਵਿਰੁੱਧ ਲੁੱਕਆਊਟ ਸਰਕੂਲਰ (LOC) ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਹ ਕਦਮ ਦੋਸ਼ੀਆਂ ਦੇ ਵਿਦੇਸ਼ ਫਰਾਰ ਹੋਣ ਦੇ ਖ਼ਦਸ਼ੇ ਨੂੰ ਦੇਖਦਿਆਂ ਚੁੱਕਿਆ ਗਿਆ ਹੈ।

ਦੱਸ ਦਈਏ ਕਿ ਦਵਿੰਦਰਪਾਲ ਨੇ ਐਤਵਾਰ ਰਾਤ ਬਠਿੰਡਾ ਦੇ ਡੱਬਵਾਲੀ ਰੋਡ ਸਥਿਤ ਆਪਣੀ ਰਿਹਾਇਸ਼ ’ਤੇ ਲਾਇਸੰਸੀ ਹਥਿਆਰ ਨਾਲ ਖ਼ੁਦ ਨੂੰ ਗੋਲੀ ਮਾਰ ਲਈ ਸੀ। ਮਰਨ ਤੋਂ ਪਹਿਲਾਂ ਰਿਕਾਰਡ ਕੀਤੀ ਵੀਡੀਓ ਅਤੇ ਸੁਸਾਈਡ ਨੋਟ ਵਿੱਚ ਉਸ ਨੇ ‘ਸੁਸ਼ਮਾ ਬਿਲਡਟੈਕ ਲਿਮਟਿਡ’ ਦੇ ਮਾਲਕ ਬਿੰਦਰ ਪਾਲ ਮਿੱਤਲ ਅਤੇ ਉਸ ਦੇ ਪੁੱਤਰਾਂ, ਪ੍ਰਤੀਕ ਮਿੱਤਲ ਤੇ ਭਰਤ ਮਿੱਤਲ ’ਤੇ ਗੰਭੀਰ ਦੋਸ਼ ਲਗਾਏ ਸਨ।

Advertisement

ਦਵਿੰਦਰ ਅਨੁਸਾਰ ਇਨ੍ਹਾਂ ਬਿਲਡਰਾਂ ਨੇ ਉਸ ਦੇ ਅਤੇ ਉਸ ਦੇ ਦੋਸਤਾਂ ਦੇ ਲਗਭਗ 10 ਕਰੋੜ ਰੁਪਏ ਵਾਪਸ ਨਹੀਂ ਕੀਤੇ ਸਨ। ਬਠਿੰਡਾ ਦੇ ਐਸ.ਪੀ (ਸਿਟੀ) ਨਰਿੰਦਰ ਸਿੰਘ ਨੇ ਦੱਸਿਆ, “ ਅਸੀਂ ਮੁਲਜ਼ਮਾਂ ਵਿਰੁੱਧ ਲੁੱਕਆਊਟ ਸਰਕੂਲਰ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਖ-ਵੱਖ ਥਾਵਾਂ ’ਤੇ ਪੁਲੀਸ ਟੀਮਾਂ ਭੇਜੀਆਂ ਗਈਆਂ ਹਨ।" ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਹੀ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਸੀ।

Advertisement

ਇਹ ਵੀ ਪੜ੍ਹੋ: http://Punjab News: “ਪਿਤਾ ਦਾ ਸੁਪਨਾ ਪੂਰਾ ਨਹੀਂ ਕਰ ਸਕਿਆ, ਸੌਰੀ ਪਾਪਾ..." : ਬਠਿੰਡਾ ਦੇ ਕਾਂਗਰਸੀ ਆਗੂ ਦੇ ਪੁੱਤ ਨੇ ਖ਼ੁਦ ਨੂੰ ਮਾਰੀ ਗੋਲੀ

ਦਵਿੰਦਰਪਾਲ ਆਪਣੇ ਪਿੱਛੇ ਬਜ਼ੁਰਗ ਮਾਂ ਅਤੇ ਦੋ ਭੈਣਾਂ ਛੱਡ ਗਿਆ ਹੈ। ਪਰਿਵਾਰ ਵੱਲੋਂ ਅਜੇ ਅੰਤਿਮ ਸਸਕਾਰ ਨਹੀਂ ਕੀਤਾ ਗਿਆ ਹੈ। ਮ੍ਰਿਤਕ ਨੇ ਆਪਣੇ ਪਿਤਾ ਦੀਆਂ ਉਮੀਦਾਂ ’ਤੇ ਖਰਾ ਨਾ ਉਤਰਨ ਲਈ ਵੀਡੀਓ ਵਿੱਚ ਦੁੱਖ ਪ੍ਰਗਟਾਇਆ ਸੀ।

Advertisement
×