DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Europe Heatwave 2026: ਯੂਰਪ ਵਿੱਚ ਗਰਮੀ ਦਾ ਕਹਿਰ: ਫਰਾਂਸ ਵਿੱਚ ਦੋ ਬੱਚਿਆਂ ਸਣੇ 18 ਮੌਤਾਂ

ਫਰਾਂਸ ਦੇ Bordeaux ਵਿੱਚ ਤਾਪਮਾਨ 41.9 ਡਿਗਰੀ ਸੈਲਸੀਅਸ; ਕਈ ਸ਼ਹਿਰਾਂ ਵਿੱਚ ਟੁੱਟੇ ਤਾਪਮਾਨ ਦੇ ਰਿਕਾਰਡ, ਬ੍ਰਿਟੇਨ ਵਿੱਚ ਜੂਨ ਦੇ ਸਭ ਤੋਂ ਗਰਮ ਦਿਨ ਦੀ ਚਿਤਾਵਨੀ

  • fb
  • twitter
  • whatsapp
  • whatsapp
Advertisement

ਯੂਰਪ ਦੇ ਕਈ ਦੇਸ਼ ਇਸ ਸਮੇਂ ਭਿਆਨਕ ਗਰਮੀ ਦੀ ਲਪੇਟ ਵਿੱਚ ਹਨ। ਫਰਾਂਸ ਵਿੱਚ ਦੋ ਬੱਚਿਆਂ ਸਮੇਤ 18 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਸ਼ਹਿਰਾਂ ਵਿੱਚ ਤਾਪਮਾਨ ਦੇ ਪੁਰਾਣੇ ਰਿਕਾਰਡ ਟੁੱਟ ਗਏ ਹਨ।

ਫਰਾਂਸ ਦੇ ਦੱਖਣ-ਪੂਰਬੀ ਸ਼ਹਿਰ ਕਾਰਪੈਂਟਰਾਸ ਵਿੱਚ ਦੋ ਅਤੇ ਚਾਰ ਸਾਲ ਦੇ ਦੋ ਬੱਚੇ ਕਾਰ ਵਿੱਚ ਬੇਹੋਸ਼ ਮਿਲੇ। ਇਸ ਤੋਂ ਇਲਾਵਾ Bordeaux ਖੇਤਰ ਵਿੱਚ 80 ਤੋਂ 95 ਸਾਲ ਉਮਰ ਦੇ ਤਿੰਨ ਬਜ਼ੁਰਗਾਂ ਦੀ ਗਰਮੀ ਕਾਰਨ ਸਿਹਤ ਵਿਗੜਨ ਨਾਲ ਮੌਤ ਹੋ ਗਈ। ਐਤਵਾਰ ਅਤੇ ਸੋਮਵਾਰ ਦੌਰਾਨ ਤੈਰਾਕੀ ਦੌਰਾਨ ਡੁੱਬਣ ਕਾਰਨ 13 ਹੋਰ ਲੋਕਾਂ ਦੀ ਵੀ ਜਾਨ ਚਲੀ ਗਈ।

Advertisement

ਫਰਾਂਸ ਦੇ Bordeaux ਸ਼ਹਿਰ ਵਿੱਚ ਤਾਪਮਾਨ 41.9 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਜੋ ਨਵਾਂ ਰਿਕਾਰਡ ਹੈ। ਪੋਇਟਿਏਰ ਵਿੱਚ 41.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਿਸ ਨੇ 1947 ਦਾ ਰਿਕਾਰਡ ਤੋੜ ਦਿੱਤਾ। ਸਪੇਨ ਦੇ ਸਾਨ ਸੇਬਾਸਤਿਆਨ ਸ਼ਹਿਰ ਵਿੱਚ ਵੀ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਜਤਾਈ ਗਈ ਹੈ।

Advertisement

ਬ੍ਰਿਟੇਨ ਦੇ ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਦੇਸ਼ ਵਿੱਚ ਚਾਰ ਦਿਨਾਂ ਦੀ ਗਰਮੀ ਦੀ ਲਹਿਰ ਦੌਰਾਨ ਤਾਪਮਾਨ 39 ਡਿਗਰੀ ਸੈਲਸੀਅਸ ਤੋਂ ਵੀ ਉੱਪਰ ਜਾ ਸਕਦਾ ਹੈ, ਜਿਸ ਨਾਲ 1957 ਅਤੇ 1976 ਵਿੱਚ ਬਣਿਆ ਜੂਨ ਮਹੀਨੇ ਦਾ ਰਿਕਾਰਡ ਟੁੱਟ ਸਕਦਾ ਹੈ।

ਇਟਲੀ ਨੇ 12 ਸ਼ਹਿਰਾਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਟਿਊਰਿਨ ਵਿੱਚ ਬਿਜਲੀ ਦੀ ਮੰਗ ਵਧਣ ਕਾਰਨ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਲੱਗੀ ਹੈ, ਜਿਸ ਨੂੰ ਦੇਖਦਿਆਂ ਵਾਧੂ ਜਨਰੇਟਰ ਲਗਾਏ ਗਏ ਹਨ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਵਧਾ ਦਿੱਤੀਆਂ ਗਈਆਂ ਹਨ।

ਬੈਲਜੀਅਮ ਵਿੱਚ ਵੀ ਗਰਮੀ ਦਾ ਅਸਰ ਜੰਗਲੀ ਜੀਵਾਂ 'ਤੇ ਪਿਆ ਹੈ। ਟੈਂਪਲੂਕਸ ਸਥਿਤ ਜੰਗਲੀ ਜਾਨਵਰ ਪੁਨਰਵਾਸ ਕੇਂਦਰ ਵਿੱਚ ਪਿਛਲੇ ਤਿੰਨ ਦਿਨਾਂ ਦੌਰਾਨ 150 ਤੋਂ ਵੱਧ ਪੰਛੀਆਂ ਅਤੇ ਹੋਰ ਜਾਨਵਰਾਂ ਨੂੰ ਲਿਆਂਦਾ ਗਿਆ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਛੱਤਾਂ ਦਾ ਤਾਪਮਾਨ 50 ਤੋਂ 60 ਡਿਗਰੀ ਸੈਲਸੀਅਸ ਤੱਕ ਪਹੁੰਚ ਰਿਹਾ ਹੈ, ਜਿਸ ਕਾਰਨ ਪੰਛੀ ਆਪਣੇ ਆਲ੍ਹਣਿਆਂ ਤੋਂ ਛਾਲਾਂ ਮਾਰ ਰਹੇ ਹਨ।

ਮਾਹਿਰਾਂ ਦਾ ਮੰਨਣਾ ਹੈ ਕਿ ਜਲਵਾਯੂ ਪਰਿਵਰਤਨ ਕਾਰਨ ਹੀਟਵੇਵ ਅਤੇ ਤੂਫ਼ਾਨਾਂ ਦੀ ਤੀਬਰਤਾ ਵੱਧ ਰਹੀ ਹੈ, ਜਿਸ ਕਾਰਨ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਮੌਸਮੀ ਹਾਲਾਤ ਹੋਰ ਗੰਭੀਰ ਬਣ ਰਹੇ ਹਨ।

Advertisement
×