Foreign Travel Tax: ਵਿਦੇਸ਼ ਯਾਤਰਾ ’ਤੇ ਟੈਕਸ ਲਾਉਣ ਦੀ ਯੋਜਨਾ ਨਹੀਂ: PM Modi
ਪ੍ਰਧਾਨ ਮੰਤਰੀ ਨੇ ਵਿਦੇਸ਼ ਯਾਤਰਾ ’ਤੇ ਟੈਕਸ ਲਗਾਉਣ ਦੀ ਸਰਕਾਰ ਦੀ ਯੋਜਨਾ ਦੀਆਂ ਰਿਪੋਰਟਾਂ ਦਾ ਖੰਡਨ ਕੀਤਾ
ਪ੍ਰਧਾਨ ਮੰਤਰੀ ਨੇ ਅੱਜ ਉਨ੍ਹਾਂ ਖਬਰਾਂ ਦਾ ਖੰਡਨ ਕੀਤਾ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਸਰਕਾਰ ਵਿਦੇਸ਼ ਯਾਤਰਾ ’ਤੇ ਟੈਕਸ, ਸੈੱਸ ਜਾਂ ਸਰਚਾਰਜ ਲਗਾਉਣ ’ਤੇ ਵਿਚਾਰ ਕਰ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਨ੍ਹਾਂ ਖਬਰਾਂ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ।
ਪ੍ਰਧਾਨ ਮੰਤਰੀ ਨੇ ਇਹ ਗੱਲ ਇੱਕ ਖ਼ਬਰ ਦੀ ਰਿਪੋਰਟ ਦੇ ਜਵਾਬ ਵਿੱਚ ਕਹੀ ਜਿਸ ਵਿੱਚ ਕਿਹਾ ਗਿਆ ਸੀ ਕਿ ਸਰਕਾਰ ਵਿਦੇਸ਼ੀ ਯਾਤਰਾ 'ਤੇ ਟੈਕਸ, ਸੈੱਸ ਜਾਂ ਸਰਚਾਰਜ ਲਗਾਉਣ 'ਤੇ ਵਿਚਾਰ ਕਰ ਰਹੀ ਹੈ ਪਰ ਹਾਲੇ ਤੱਕ ਇਸ ਸਬੰਧੀ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ ਹੈ।
ਸ੍ਰੀ ਮੋਦੀ ਨੇ ਐਕਸ ’ਤੇ ਪੋਸਟ ਪਾ ਕੇ ਕਿਹਾ ਕਿ ਇਹ ਪੂਰੀ ਤਰ੍ਹਾਂ ਝੂਠ ਹੈ, ਇਸ ਵਿੱਚ ਰੱਤੀ ਭਰ ਵੀ ਸੱਚਾਈ ਨਹੀਂ। ਵਿਦੇਸ਼ੀ ਯਾਤਰਾ ’ਤੇ ਅਜਿਹੀਆਂ ਪਾਬੰਦੀਆਂ ਲਗਾਉਣ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ। ਉਹ ਆਪਣੇ ਦੇਸ਼ ਵਾਸੀਆਂ ਦੇ ਕਾਰੋਬਾਰ ਅਤੇ ਜੀਵਨ ਨੂੰ ਸੁਖਾਲਾ ਬਣਾਉਣ ਲਈ ਵਚਨਬੱਧ ਹਨ।
This is totally false.
Not an iota of truth in this.
There is no question of putting such restrictions on foreign travel.
We remain committed to improving ‘Ease of Doing Business’ and ‘Ease of Living’ for our people. https://t.co/9lxjbxz0nV
— Narendra Modi (@narendramodi) May 15, 2026
ਇਹ ਬਹੁਤ ਘੱਟ ਦੇਖਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਨੇ ਖੁਦ ਕਿਸੇ ਮੀਡੀਆ ਰਿਪੋਰਟ ਦਾ ਖੰਡਨ ਕੀਤਾ ਹੋਵੇ। ਰਿਪੋਰਟ ਵਿੱਚ ਸੂਤਰਾਂ ਦੇ ਹਵਾਲੇ ਨਾਲ ਦਾਅਵਾ ਕੀਤਾ ਗਿਆ ਸੀ ਕਿ ਵਿਦੇਸ਼ੀ ਯਾਤਰਾ 'ਤੇ ਸੈੱਸ, ਟੈਕਸ ਜਾਂ ਸਰਚਾਰਜ ਲਗਾਉਣ ਦੀ ਤਜਵੀਜ਼ 'ਤੇ ਉੱਚ ਪੱਧਰ 'ਤੇ ਚਰਚਾ ਕੀਤੀ ਜਾ ਰਹੀ ਹੈ।

